Share on Facebook Share on Twitter Share on Google+ Share on Pinterest Share on Linkedin ਪ੍ਰਧਾਨ ਮੰਤਰੀ ਬਿਨਾਂ ਸ਼ਰਤ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ: ਕੈਪਟਨ ਅਮਰਿੰਦਰ ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 1 ਜਨਵਰੀ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਜੇਕਰ ਉਹ ਅਸਲੀਅਤ ਵਿੱਚ ਨੋਟਬੰਦੀ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਫੌਰੀ ਰਾਹਤ ਦੇਣ ਪ੍ਰਤੀ ਗੰਭੀਰ ਹਨ ਤਾਂ ਬਿਨਾਂ ਕਿਸੇ ਦੇਰੀ ਤੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕਰਨ। ਅੱਜ ਇੱਥੇ ਜਾਰੀ ਬਿਆਨ ਵਿੱਚ ਕੈਪਟਨ ਨੇ ਮੁੜ ਦੁਹਰਾਇਆ ਕਿ ਪੰਜਾਬ ਵਿੱਚ ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਦੇ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕ ਨੋਟਬੰਦੀ ਕਾਰਨ ਭਾਰੀ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਵਿੱਚ ਮੋਦੀ ਦਾ ਅਸਫਲ ਰਹਿਣਾ ਨਿਰਾਸ਼ਾਜਨਕ ਹੈ ਅਤੇ ਕਿਸਾਨ ਸਮਾਜ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਪ੍ਰਤੀ ਪ੍ਰਧਾਨ ਮੰਤਰੀ ਅੰਦਰ ਗੰਭੀਰਤਾ ਦੀ ਘਾਟ ਵੱਲ ਇਸ਼ਾਰਾ ਕਰਦਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਨਵੇਂ ਸਾਲ ਮੌਕੇ ਮੋਦੀ ਵੱਲੋਂ ਕਿਸਾਨਾਂ ਲਈ ਐਲਾਨੇ ਪ੍ਰਤੀਕਾਤਮਕ ਫਾਇਦੇ ਨੋਟਬੰਦੀ ਕਾਰਨ ਪੈਦਾ ਹੋਏ ਸੰਕਟਾਂ ਤੋਂ ਕਿਸਾਨ ਸਮਾਜ ਨੂੰ ਬਚਾਉਣ ਲਈ ਕਾਫੀ ਨਹੀਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਵੱਲੋਂ ਹਾਲੇ ’ਚ ਮੋਦੀ ਨੂੰ ਆਪਣੇ ਕਰਜਿਆਂ ਨੂੰ ਮੁਆਫ ਕਰਨ ਦੀ ਮੰਗ ਕਰ ਰਹੇ ਪੰਜਾਬ ਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਤੋਂ ਪ੍ਰਾਪਤ ਇਕ ਕਰੋੜ ਤੋਂ ਵੀ ਵੱਧ ਫਾਰਮ ਸੌਂਪੇ ਜਾਣ ਦੇ ਬਾਵਜੂਦ ਉਹ ਕਰਜਾ ਮੁਆਫੀ ਦਾ ਐਲਾਨ ਕਰਨ ’ਚ ਨਾਕਾਮ ਰਹੇ ਹਨ। ਇਸ ਦਿਸ਼ਾ ਵਿੱਚ ਕੈਪਟਨ ਨੇ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਦੀ ਅਪੀਲ ਦਾ ਹੱਲ ਕੱਢਣ ਵਿੱਚ ਅਸਫਲ ਰਹਿਣ ’ਤੇ ਦੁੱਖ ਪ੍ਰਗਟਾਇਆ ਹੈ, ਲੇਕਿਨ ਪੰਜਾਬ ਦੇ ਕਿਸਾਨਾਂ ਨਾਲ ਇਹ ਵੀ ਵਾਅਦਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਸਾਰੇ ਕਰਜੇ ਸੈਟਲ ਕਰਨ ਲਈ ਤੁਰੰਤ ਕਦਮ ਚੁੱਕੇਗੀ ਅਤੇ ਉਨ੍ਹਾਂ ਨੂੰ ਇਨ੍ਹਾਂ ਲੋਨਾਂ ਦੀ ਅਦਾਇਗੀ ਵਾਸਤੇ ਆਪਣੀ ਜੇਬ ਤੋਂ ਇਕ ਵੀ ਪੈਸਾ ਨਹੀਂ ਖਰਚ ਕਰਨਾ ਪਵੇਗਾ। ਕੈਪਟਨ ਅਮਰਿੰਦਰ ਨੇ ਮੀਡੀਆ ਦੀਆਂ ਖ਼ਬਰਾਂ ਦਾ ਜ਼ਿਕਰ ਕਰਦਿਆਂ ਖੁਲਾਸਾ ਕੀਤਾ ਹੈ ਕਿ ਹਰ ਸਾਲ ਦੇਸ਼ ਅੰਦਰ ਸੈਂਕੜਾਂ ਕਿਸਾਨਾਂ ਖ਼ੁਦਕੁਸ਼ੀਆਂ ਕਰ ਰਹੇ ਹਨ ਅਤੇ ਪੰਜਾਬ ਸਭ ਤੋਂ ਪ੍ਰਭਾਵਿਤ ਸੂਬਿਆਂ ’ਚੋਂ ਇਕ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਹੈ ਕਿ ਇਹ ਹਾਲਾਤ ਪ੍ਰਧਾਨ ਮੰਤਰੀ ਦੀ ਨੋਟਬੰਦੀ ਦੀ ਨੀਤੀ ਕਾਰਨ ਵੱਧ ਚੁੱਕੇ ਸੰਕਟਾਂ ਤੋਂ ਕਿਸਾਨ ਵਰਗ ਨੂੰ ਰਾਹਤ ਦਿਲਾਉਣ ਲਈ ਸਰਕਾਰ ਵੱਲੋਂ ਤੁਰੰਤ ਦਖ਼ਲ ਨੂੰ ਜਰੂਰੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਕਦੇ ਭਾਰਤ ਦੇ ਫੂਡ ਬਾਓਲ ਅਖਵਾਉਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਮੋਦੀ ਸਰਕਾਰ ਦੀ ਵਿਅਰਥ ਤੇ ਅਸੰਗਠਿਤ ਨੋਟਬੰਦੀ ਸਕੀਮ ਕਾਰਨ ਆਪਣਾ ਉਤਪਾਦਨ ਵੇਚਣ ’ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਸਾਨਾਂ ਵੱਲੋਂ ਆਪਣੇ ਉਤਪਾਦਨ ਨੂੰ ਘੱਟੋਂ ਘੱਟ ਕੀਮਤਾਂ ’ਤੇ ਵੇਚਣ ਅਤੇ ਇਥੋਂ ਤੱਕ ਕਿ ਟਮਾਟਰ ਵਰਗੀਆਂ ਫਸਲਾਂ ਨੂੰ ਸਮਾਨ ਰੇਟ ਨਾ ਮਿਲਣ ’ਤੇ ਨਸ਼ਟ ਕਰਨਾ ਪੈ ਰਿਹਾ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਵਪਾਰੀਆਂ ਵੱਲੋਂ ਅਦਾਇਗੀ ਨਾ ਕਰਨ ’ਤੇ ਕਿਸਾਨਾਂ ਨੂੰ ਮਜ਼ਬੂਰਨ ਉੱਚ ਵਿਆਜ਼ ਰੇਟਾਂ ’ਤੇ ਆੜ੍ਹਤੀਆਂ ਤੋਂ ਕਰਜਾ ਚੁੱਕਣਾ ਪੈ ਰਿਹਾ ਹੈ। ਇੱਥੋਂ ਤੱਕ ਕਿ ਕਈ ਕਿਸਾਨ ਆਪਣਾ ਉਤਪਾਦਨ ਨਹੀਂ ਵਿੱਕਣ ਕਾਰਨ ਉਸ ਨੂੰ ਨਸ਼ਟ ਕਰ ਰਹੇ ਹਨ। ਕੈਪਟਨ ਅਮਰਿੰਦਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਹਾਲਾਤ ਗੰਭੀਰ ਹਨ ਅਤੇ ਕਿਸਾਨਾਂ ਨੂੰ ਬਚਾਉਣ ਲਈ ਤੁਰੰਤ ਦਖ਼ਲ ਦਿੱਤੇ ਜਾਣ ਦੀ ਲੋੜ ਨਹੀਂ ਹੈ। ਜਿਨ੍ਹਾਂ ’ਚੋਂ ਕਈ ਬਾਦਲ ਸ਼ਾਸਨ ਵਿੱਚ ਭਾਰੀ ਕਰਜ਼ਿਆਂ ਦੇ ਬੋਝ ਕਾਰਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਮੋਦੀ ਸਰਕਾਰ ’ਤੇ ਨੋਟਬੰਦੀ ਨੀਤੀ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਉਂਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਵਾਅਦੇ ਮੁਤਾਬਕ 50 ਦਿਨ ਨਿਕਲ ਜਾਣ ਦੇ ਬਾਵਜੂਦ, ਲੋਕਾਂ ਨੂੰ ਨੋਟਬੰਦੀ ਕਾਰਨ ਲਗਾਤਾਰ ਅਵਿਵਸਥਾ ਅਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਹੜੇ ਹਾਲੇ ਤੱਕ ਉਨ੍ਹਾਂ ਦੇ ਜ਼ਲਬਾਜੀ ਵਿੱਚ ਲਏ ਫੈਸਲੇ ਕਾਰਨ ਪੈਦਾ ਹੋਈਆਂ ਪ੍ਰੇਸ਼ਾਨੀਆਂ ਤੋਂ ਬੇਖ਼ਬਰ ਪ੍ਰਤੀਤ ਹੋ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ