Share on Facebook Share on Twitter Share on Google+ Share on Pinterest Share on Linkedin ਮੁਨੀਸ਼ ਸ਼ਿਸੋਦੀਆ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ’ਤੇ ਤਿੱਖੇ ਹਮਲੇ ‘ਆਪ’ ਉਮੀਦਵਾਰ ਨਰਿੰਦਰ ਸ਼ੇਰਗਿੱਲ ਦੇ ਹੱਕ ਵਿੱਚ ਪੂਰੇ ਹਲਕੇ ਵਿੱਚ ਕੱਢਿਆ ਗਿਆ ਰੋਡ ਸ਼ੋਅ > ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਈ: ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸ਼ਿਸੋਦੀਆਂ ਦੀ ਅਗਵਾਈ ਹੇਠ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ ਵਿੱਚ ਰੋਡ ਸ਼ੋਅ ਕੱਢਿਆ ਗਿਆ। ਜਿਸ ਵਿੱਚ ਆਪ ਵਲੰਟੀਅਰ ਕਾਰਾਂ, ਜੀਪਾਂ, ਮੋਟਰ ਸਾਈਕਲਾਂ ’ਤੇ ਸਵਾਰ ਹੋ ਕੇ ਸ਼ਾਮਲ ਹੋਏ ਅਤੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਜਿੰਦਾਬਾਦ ਦੇ ਨਾਅਰੇ ਲਗਾਏ। ਇੱਥੋਂ ਦੇ ਫੇਜ਼-11 ਤੋਂ ਸ਼ੁਰੂ ਹੋਇਆ ਇਹ ਰੋਡ ਸ਼ੋਅ ਮੁਹਾਲੀ ਦੇ ਵੱਖ ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਖਰੜ, ਕੁਰਾਲੀ, ਮੋਰਿੰਡਾ, ਚਮਕੌਰ ਸਾਹਿਬ, ਕਾਠਗੜ੍ਹ, ਬਲਾਚੌਰ, ਨਵਾਂ ਸ਼ਹਿਰ, ਬੰਗਾ ਤੇ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਪਹੁੰਚ ਕੇ ਸਮਾਪਤ ਹੋਇਆ। ਰੋਡ ਸ਼ੋਅ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁਨੀਸ਼ ਸ਼ਿਸੋਦੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦਾ ਅੰਦੋਲਨ ਹੈ ਅਤੇ ਉਨ੍ਹਾਂ ਦੀ ਪਾਰਟੀ ਚੋਣ ਵਾਅਦਿਆਂ ਦੀ ਬਜਾਏ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਜਦੋੋਂਕਿ ਰਵਾਇਤੀ ਰਾਜਸੀ ਪਾਰਟੀਆਂ ਵੱਲੋਂ ਗਰੀਬਾਂ, ਮਜ਼ਦੂਰਾਂ, ਕਿਸਾਨਾਂ, ਵਪਾਰੀਆਂ ਸਮੇਤ ਹਰ ਵਰਗ ਦਾ ਲੰਮੇ ਸਮੇਂ ਤੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ, ਪ੍ਰੰਤੂ ਹੁਣ ਸਮੁੱਚੇ ਦੇਸ਼ ਵਾਸੀਆਂ ਦਾ ਜਾਗਣ ਦਾ ਸਹੀ ਵੇਲਾ ਹੈ। ਸ਼ਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਹਤ, ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਆਪਣੇ ਕੀਤੇ ਕੰਮਾਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ’ਤੇ ਤਿੱਖੇ ਵਾਰ ਕਰਦਿਆਂ ਕਿਹਾ ਕਿ ਮੋਦੀ ਤੇ ਰਾਹੁਲ ਦੇਸ਼ ਨੂੰ ਆਰਥਿਕ ਤੌਰ ’ਤੇ ਕਮਜੋਰ ਹੋਣ ਤੋਂ ਬਚਾ ਨਹੀਂ ਸਕਦੇ ਕਿਉਂਕਿ ਐਨਡੀਏ ਸਰਕਾਰ ਅਤੇ ਯੂਪੀਏ ਸਰਕਾਰ ਲੰਮਾਂ ਸਮਾਂ ਦੇਸ਼ ਵਿੱਚ ਰਾਜ ਕਰ ਚੁੱਕੀਆਂ ਹਨ। ਆਜ਼ਾਦੀ ਤੋਂ ਬਾਅਦ ਲਗਾਤਾਰ ਦੇਸ਼ ਦੀ ਆਰਥਿਕ ਹਾਲਤ ਨਿੱਘਰਦੀ ਜਾ ਰਹੀ ਹੈ। ਜਿਸ ਨਾਲ ਦੇਸ਼ ਦਾ ਪੜ੍ਹਿਆ ਲਿਖਿਆ ਨੌਜਵਾਨ ਵਰਗ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਅਤੇ ਬੇਰੁਜ਼ਗਾਰ ਬਹੁਤ ਵੱਡੀ ਸਮੱਸਿਆ ਹੈ। ਇਸ ਲਈ ਭਾਜਪਾ ਅਤੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਸਹੀ ਸਮਾਂ ਹੈ। ਲੋਕਾਂ ਨੂੰ ਇਹ ਕੀਮਤੀ ਬੇਅਰਥ ਨਹੀਂ ਗੁਆਉਣਾ ਚਾਹੀਦਾ ਹੈ। ਇਸ ਮੌਕੇ ਗੜ੍ਹਸ਼੍ਰਕਰ ਤੋਂ ‘ਆਪ’ ਵਿਧਾਇਕ ਜੈ ਕ੍ਰਿਸ਼ਨ ਰੋੜੀ, ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ. ਚਰਨਜੀਤ ਸਿੰਘ ਚੰਨੀ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਹਰੀਸ਼ ਕੌਸ਼ਲ, ਚੋਣ ਇੰਚਾਰਜ ਦਿਲਾਵਰ ਸਿੰਘ, ਜਨਰਲ ਸਕੱਤਰ ਬੀਐਸ ਚਾਹਲ, ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮਾ. ਹਰਦਿਆਲ ਸਿੰਘ, ਰਜਿੰਦਰ ਸਿੰਘ ਰਾਜਾ, ਰਣਜੀਤ ਸਿੰਘ ਪਤਿਆਲ, ਮੇਜਰ ਸਿੰਘ ਸ਼ੇਰਗਿੱਲ, ਬਲਵਿੰਦਰ ਕੌਰ ਧਨੇੜਾ, ਬਲਵਿੰਦਰ ਸਿੰਘ ਗਿੱਲ, ਦਲਜੀਤ ਕੌਰ ਪ੍ਰਧਾਨ ਇਸਤਰੀ ਵਿੰਗ, ਗੁਰਚਰਨ ਸਿੰਘ ਮਾਣੇਮਾਜਰਾ ਵੀ ਮੌਜੂਦ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ