ਪ੍ਰਿੰਸ ਤੇ ਫਤਹਿ ਸਿੱਧੂ ਨੇ ਕੈਪਟਨ ਸਿੱਧੂ ਦੇ ਹੱਕ ਵਿੱਚ ਕੀਤੀਆਂ ਵੱਖ-ਵੱਖ ਮਾਰਕੀਟਾਂ ਵਿੱਚ ਚੋਣ ਮੀਟਿੰਗਾਂ

ਯੂਥ ਅਕਾਲੀ ਦਲ ਨੇ ਵੱਖ-ਵੱਖ ਮਾਰਕੀਟਾਂ ’ਚ ਕੀਤੀਆਂ ਮੀਟਿੰਗਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ:
ਮੁਹਾਲੀ ਹਲਕੇ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰਦਿਆਂ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਯੂਥ ਅਕਾਲੀ ਦਲ ਦੇ ਜਿਲ੍ਹਾ ਸ਼ਹਿਰ ਪ੍ਰਧਾਨ ਅਤੇ ਫਤਹਿ ਸਿੱਧੂ ਵੱਲੋਂ ਸ਼ਹਿਰ ਦੀਆਂ ਵੱਖ ਵੱਖ ਮਾਰਕੀਟਾਂ ਦਾ ਤੂਫਾਨੀ ਦੌਰਾ ਕੀਤਾ ਗਿਆ ਅਤੇ ਵੱਖ-ਵੱਖ ਮਾਰਕੀਟਾਂ ਵਿੱਚ ਮੀਟਿੰਗਾਂ ਵੀ ਕੀਤੀਆਂ ਗਈਆਂ। ਇਸ ਮੌਕੇ ਯੂਥ ਅਕਾਲੀ ਦਲ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ ਦੇ ਨਾਂਅ ਨੂੰ ਵੋਟਾਂ ਪਾਉਣਗੇ ਕਿਉਂਕਿ ਲੋਕਾਂ ਨੂੰ ਪਤਾ ਹੈ ਕਿ ਇਨ੍ਹਾਂ ਦੱਸ ਸਾਲਾਂ ਵਿੱਚ ਸ.ਪ੍ਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਨੇ ਪੂਰੇ ਪੰਜਾਬ ਵਿੱਚ ਵਿਕਾਸ ਦੀ ਜੋ ਲਹਿਰ ਚਲਾਈ ਹੈ ਉਸ ਨਾਲ ਪਿੰਡਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 2400 ਕਰੋੜ ਦੀ ਲਾਗਤ ਨਾਲ ਮੁਹਾਲੀ ਦੇ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਕਰਵਾਏ ਹਨ, ਜਿਸ ਵਿੱਚ ਮੁੱਖ ਅੰਤਰਰਾਸ਼ਟਰੀ ਏਅਰਪੋਰਟ ਅਤੇ ਏ.ਸੀ. ਬੱਸ ਸਟੈਂਡ ਤੋਂ ਇਲਾਵਾ ਹੋਰ ਕਈ ਕੰਮ ਕਰਵਾਏ ਗਏ ਹਨ। ਉਨ੍ਹਾਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਮੁਹਾਲੀ ਤੋਂ ਅਕਾਲੀ ਦਲ ਦੇ ਉਮੀਦਵਾਰ ਕੈਪਟਨ ਸਿੱਧੂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇ।
ਇਸ ਮੌਕੇ ਕੈਪਟਨ ਸਿੱਧੂ ਦੇ ਸਪੁੱਤਰ ਫਤਹਿ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਡਿਪਟੀ ਕਮਿਸ਼ਨਰ ਦੇ ਅਹੁਦੇ ’ਤੇ ਰਹਿ ਕੇ ਮੁਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਹਨ ਅਤੇ ਜਿਨ੍ਹਾਂ ’ਚੋਂ ਜ਼ਿਆਦਾਤਰ ਮਸਲਿਆਂ ਨੂੰ ਹੱਲ ਕਰਵਾਇਆਂ ਗਿਆ ਹੈ। ਇਸ ਮੌਕੇ ਨਾਨਕ ਸਿੰਘ ਦਵਿੰਦਰ ਸਿੰਘ, ਸੁਰਿੰਦਰ ਸਿੰਘ, ਗਗਨਦੀਪ ਸਿੰਘ ਢਿੱਲੋਂ, ਅਰਸ਼ਦੀਪ ਸਿੰਘ ਕਾਲੜਾ, ਕਰਨਵੀਰ ਸਿੰਘ ਸੋਮੀ, ਗੁਰਪ੍ਰੀਤ ਸਿੰਘ ਲਵਲੀ, ਕੁਲਵੀਰ ਸਿੰਘ ਬਿੱਟੂ, ਮਨਮੀਤ ਸਿੰਘ, ਭੁਪਿੰਦਰ ਸਿੰਘ ਰਿੰਕੂ, ਇੰਦਰਪ੍ਰੀਤ ਸਿੰਘ ਟਿੰਕੂ, ਸਨੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…