Nabaz-e-punjab.comNabaz-e-punjab.com

ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦਾ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੂੰ ਅੱਜ ਚੰਡੀਗੜ੍ਹ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਰਜਿ:) ਚੰਡੀਗੜ੍ਹ ਵੱਲੋਂ ਭਾਰੀ ਇਕੱਠ ਦੇ ਵਿਸ਼ੇਸ਼ ਸਮਾਗਮ ਵਿੱਚ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪ੍ਰਿੰਸੀਪਲ ਗੋਸਲ ਨੂੰ ਮੁਬਾਰਕਾਂ ਦਿੱਤੀਆਂ ਅਤੇ ਇੱਛਾ ਪ੍ਰਗਟ ਕੀਤੀ ਕਿ ਪ੍ਰਿੰਸੀਪਲ ਗੋਸਲ ਨੂੰ ਮਿਲਿਆ ਇਹ ਐਵਾਰਡ ਉਨ੍ਹਾਂ ਨੂੰ ਹੋਰ ਤਨਦੇਹੀ ਨਾਲ ਸਮਾਜ ਅਤੇ ਸਾਹਿਤ ਦੀ ਸੇਵਾ ਲਈ ਉਤਸ਼ਾਹਿਤ ਕਰੇਗਾ। ਕੱਲ ਆਪਣੇ ਸਾਲਾਨਾ ਪ੍ਰੋਗਰਾਮ ਵਿੱਚ ਚੰਡੀਗੜ੍ਹ ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਵੱਲੋਂ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੂੰ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਸੈਕਟਰ-36 ਵਿੱਚ ਸੈਂਕੜੇ ਸੀਨੀਅਰ ਸਿਟੀਜ਼ਨਾਂ ਦੀ ਹਾਜ਼ਰੀ ਵਿੱਚ ਇਹ ਐਵਾਰਡ ਦਿੱਤਾ ਗਿਆ। ਉਨ੍ਹਾਂ ਨੂੰ ਇਹ ਐਵਾਰਡ ਉਨ੍ਹਾਂ ਦੀਆਂ ਸਾਹਿਤਕ ਤੇ ਸਮਾਜਿਕ ਸੇਵਾ ਪ੍ਰਾਪਤੀਆਂ ਲਈ ਦਿੱਤਾ ਗਿਆ। ਜਿਨ੍ਹਾਂ ਵਿੱਚ ਉਨ੍ਹਾਂ ਵੱਲੋਂ ਬੱਚਿਆਂ ਤੇ ਪੰਜਾਬੀ ਸੱਭਿਆਚਾਰ ਬਾਰੇ ਲਿਖੀਆਂ 35 ਕਿਤਾਬਾਂ ਵੀ ਸ਼ਾਮਲ ਹਨ। ਉਨ੍ਹਾਂ ਨੂੰ ਇੱਕ ਮੋਮੈਂਟੋ ਅਤੇ ਸ਼ਾਲ ਦੇ ਕੇ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਚੈਪਟਰ-6 ਦੇ ਪ੍ਰਧਾਨ ਐਸਐਸ ਲਾਂਬਾ, ਸੀਨੀਅਰ ਮੀਤ ਪ੍ਰਧਾਨ ਆਰਕੇ ਮੋਦਗਿੱਲ, ਸ੍ਰੀਮਤੀ ਵੀਨਾ ਪੁਰੀ ਵੱਲੋਂ ਪ੍ਰਿੰਸੀਪਲ ਗੋਸਲ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ ਗਿਆ।
ਇਸ ਮੌਕੇ ਵਿਵੇਕ ਅੱਤਰੀ ਆਈਏਐਸ ਸਾਬਕਾ ਡੀਸੀ ਪੰਚਕੂਲਾ ਮੁੱਖ ਮਹਿਮਾਨ ਸਨ ਅਤੇ ਪ੍ਰਸਿੱਧ ਗਾਇਕਾ ਡੋਲੀ ਗੁਲੇਰੀਆ ਅਤੇ ਸਾਬਕਾ ਸੰਸਦ ਮੈਂਬਰ ਸਤਪਾਲ ਜੈਨ ਵਿਸ਼ੇਸ਼ ਮਹਿਮਾਨ ਸਨ। ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ, ਮੀਤ ਪ੍ਰਧਾਨ ਤੇਜ਼ਾ ਸਿੰਘ ਥੂਹਾ, ਜਨਰਲ ਸਕੱਤਰ ਅਵਤਾਰ ਸਿੰਘ ਮਹਿਤਪੁਰੀ ਅਤੇ ਦਰਸ਼ਨ ਸਿੰਘ ਸਾਬਕਾ ਚੀਫ ਫਾਈਰ ਬ੍ਰਿਗੇਡ ਯੂਟੀ ਚੰਡੀਗੜ੍ਹ ਵੱਲੋਂ ਪ੍ਰਿੰਸੀਪਲ ਗੋਸਲ ਨੂੰ ਦਿੱਤੇ ਗਏ ਐਵਾਰਡ ਲਈ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਚੰਡੀਗੜ੍ਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਚੰਡੀਗੜ੍ਹ ਦੇ ਇੱਕ ਬੇਸ਼ਕੀਮਤੀ ਹੀਰੇ, ਸਮਾਜ ਸੇਵੀ, ਸਿੱਖਿਆ ਸਾਸ਼ਤਰੀ, ਪ੍ਰਸਿੱਧ ਸਾਹਿਤਕਾਰ ਅਤੇ ਲੇਖਕ ਦੀ ਚੋਣ ਕਰਕੇ ਸਮਾਜ ਵਿੱਚ ਨਵੀਂ ਪਿਰਤ ਪਾਈ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…