Share on Facebook Share on Twitter Share on Google+ Share on Pinterest Share on Linkedin ਪ੍ਰਾਈਵੇਟ ਕੰਸਟ੍ਰਕਸ਼ਨਜ ਲੇਬਰ ਕੰਟੈੱ੍ਰਕਟਰ ਐਸੋਸੀਏਸ਼ਨ ਦੀ ਮੀਟਿੰਗ ਸਮੱਸਿਆਵਾਂ ’ਤੇ ਚਰਚਾ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ: ਪ੍ਰਾਈਵੇਟ ਕੰਸਟ੍ਰਕਸ਼ਨਜ ਲੇਬਰ ਕੰਟੈੱ੍ਰਕਟਰ ਐਸੋਸੀਏਸ਼ਨ ਮੁਹਾਲੀ ਦੀ ਜਨਰਲ ਬਾਡੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਸਭਰਵਾਲ ਦੀ ਅਗਵਾਈ ਹੇਠ ਇੱਥੋਂ ਦੇ ਰਾਮਗੜ੍ਹੀਆਂ ਸਭਾ ਫੇਜ਼-3ਬੀ1 ਵਿੱਚ ਹੋਈ। ਜਿਸ ਵਿੱਚ ਠੇਕੇਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ ਚਰਚਾ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਮਤੇ ਪਾਸ ਕੀਤੇ ਗਏ। ਜਿਨ੍ਹਾਂ ਵਿੱਚ ਸੰਸਥਾ ਦੀ ਨਵੀਂ ਮੈਂਬਰਸ਼ਿਪ ਖੋਲ੍ਹਣ ਅਤੇ ਠੇਕੇਦਾਰੀ ਦਾ ਕੰਮ ਕਰਦੇ ਕਰਮਚਾਰੀਆਂ ਨੂੰ ਮੈਂਬਰ ਬਣਾਉਣ ਦਾ ਫੈਸਲਾ ਲਿਆ ਗਿਆ। ਆਗੂਆਂ ਨੇ ਕਿਹਾ ਕਿ ਕਈ ਵਾਰ ਲੋਕ ਆਪਣੇ ਉਸਾਰੀ ਦੇ ਕੰਮਾਂ ਦਾ ਠੇਕਾ ਗੈਰ-ਰਜਿਸਟਰਡ ਠੇਕੇਦਾਰਾਂ ਨੂੰ ਦੇ ਦਿੰਦੇ ਹਨ ਅਤੇ ਬਾਅਦ ਵਿੱਚ ਜਦੋਂ ਕੋਈ ਸਮੱਸਿਆ ਪੈਦਾ ਹੁੰਦੀ ਹੈ ਤਾਂ ਉਹ ਠੇਕੇਦਾਰ ਯੂਨੀਅਨ ਨਾਲ ਤਾਲਮੇਲ ਕਰਦੇ ਹਨ। ਬੁਲਾਰਿਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਸੋਸੀਏਸ਼ਨ ਨਾਲ ਰਜਿਸਟਰਡ ਠੇਕੇਦਾਰਾਂ ਨੂੰ ਹੀ ਉਸਾਰੀ ਕੰਮਾਂ ਦਾ ਠੇਕਾ ਦੇਣ ਤਾਂ ਜੋ ਬਾਅਦ ਵਿੱਚ ਕੋਈ ਦਿੱਕਤ ਹੋਣ ’ਤੇ ਐਸੋਸੀਏਸ਼ਨ ਵੱਲੋਂ ਉਸ ਨੂੰ ਸੁਲਝਾਇਆ ਜਾ ਸਕੇ। ਮੀਟਿੰਗ ਵਿੱਚ ਦਰਸ਼ਨ ਸਿੰਘ ਕਲਸੀ, ਜਸਵੰਤ ਸਿੰਘ ਭੁੱਲਰ, ਸਵਰਨ ਸਿੰਘ ਚੰਨੀ, ਸੂਰਤ ਸਿੰਘ ਕਲਸੀ, ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਕੈਸ਼ੀਅਰ ਭੁਪਿੰਦਰ ਸਿੰਘ, ਆਡੀਟਰ ਕੁਲਵੰਤ ਸਿੰਘ ਵਿਰਕ, ਸਕੱਤਰ ਅਜੀਤ ਸਿੰਘ ਪਾਸੀ, ਪਿਆਰਾ ਸਿੰਘ, ਦਲਵੀਰ ਸਿੰਘ, ਸੁਰਜੀਤ ਸਿੰਘ ਜੰਡੂ, ਇੰਦਰਜੀਤ ਸਿੰਘ, ਸੁਰਿੰਦਰ ਸਿੰਘ ਜੰਡੂ (ਸਾਰੇ ਕਾਰਜਕਾਰੀ ਮੈਂਬਰ), ਬਲਦੇਵ ਸਿੰਘ ਕਲਸੀ ਅਤੇ ਹੋਰ ਵੱਡੀ ਗਿਣਤੀ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ