Share on Facebook Share on Twitter Share on Google+ Share on Pinterest Share on Linkedin ਪ੍ਰਾਈਵੇਟ ਠੇਕੇਦਾਰ ਐਸੋਸੀਏਸ਼ਨ ਵੱਲੋਂ ਕੈਪਟਨ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ: ਪੰਜਾਬ ਵਿੱਚ ਚਾਰ ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਨਤੀਜਾ ਭਾਵੇਂ ਕੁੱਝ ਵੀ ਹੋਵੇ ਸਾਡਾ ਐਮਐਲਏ ਤੂੰ ਹੀ ਹੈ., ਇਹ ਸ਼ਬਦ ਫੇਜ਼-2 ਪਹੁੰਚਣ ’ਤੇ ਕੈਪਟਨ ਤੇਜਿੰਦਰਪਾਲ ਸਿੱਧੂ ਨੂੰ ਪ੍ਰਾਈਵੇਟ ਠੇਕੇਦਾਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਸੂਰਤ ਸਿੰਘ ਕਲਸੀ ਨੇ ਅੱਜ ਉਸ ਵੇਲੇ ਕਹੇ ਜਦੋਂ ਉਨ੍ਹਾਂ ਨੇ ਕੈਪਟਨ ਸਿੱਧੂ ਨੂੰ ਮੁਹਾਲੀ ਜ਼ਿਲੇ੍ਹ ਦੇ ਡੀਸੀ ਹੁੰਦੇ ਹੋਏ ਉਨ੍ਹਾਂ ਵੱਲੋਂ ਕਰਵਾਏ ਗਏ ਇੱਕ ਅਹਿਮ ਕੰਮ ਨੂੰ ਯਾਦ ਕਰਵਾਇਆ। ਸੂਰਤ ਸਿੰਘ ਕਲਸੀ ਨੇ ਕਿਹਾ ਕਿ ਕੈਪਟਨ ਸਿੱਧੂ ਨੂੰ ਉਹ ਅੱਜ ਦੇ ਨਹੀਂ ਬਹੁਤ ਚਿਰਾਂ ਦੇ ਜਾਣਦੇ ਹਨ ਜਦੋਂ ਉਹ ਬਤੋਰ ਡੀਸੀ ਅਹੁਦੇ ’ਤੇ ਤਾਇਨਾਤ ਸੀ ਅਤੇ ਉਨ੍ਹਾਂ ਦੀ ਐਸੋਸੀਏਸ਼ਨ ਦੇ ਰੁਕੇ ਹੋਏ ਕਈਂ ਕੰਮ ਮਿੰਟਾਂ ਸਕਿੰਟਾਂ ਵਿੱਚ ਕੈਪਟਨ ਸਿੱਧੂ ਵੱਲੋਂ ਕਰਵਾਏ ਗਏ ਸਨ ਅਤੇ ਉਨ੍ਹਾਂ ਵੱਲੋਂ ਵਿਕਾਸ ਲਈ ਗ੍ਰਾਂਟਾ ਵੀ ਮੁਹੱਇਆ ਕਰਵਾਈਆਂ ਗਈਆਂ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਪੂਰੀ ਐਸੋਸੀਏਸ਼ਨ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਕੈਪਟਨ ਸਿੱਧੂ ਵਰਗਾ ਪੜ੍ਹਿਆ ਲਿਖਿਆ ਉਮੀਦਵਾਰ ਮੋਹਾਲੀ ਹਲਕੇ ਦਾ ਬੀੜਾ ਚੁੱਕਣ ਲਈ ਮੈਦਾਨ ਵਿੱਚ ਉਤਰਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਕੈਪਟਨ ਤੇਜਿੰਦਰ ਪਾਲ ਸਿੰਘ ਸਿੱਧੂ ਨੂੰ ਮੋਹਾਲੀ ਹਲਕੇ ਤੋਂ ਵੱਧ-ਵੱਧ ਵੋਟਾਂ ਪਾਕੇ ਉਨ੍ਹਾਂ ਦਾ ਸਾਥ ਦਈਏ। ਇਸ ਮੌਕੇ ਕੈਪਟਨ ਸਿੱਧੂ ਨੇ ਸੂਰਤ ਸਿੰਘ ਕਲਸੀ ਅਤੇ ਉਨ੍ਹਾਂ ਦੀ ਪੂਰੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਗੱਲ ਦੀ ਖੁਸ਼ੀ ਹੈ ਕਿ ਲੋਕ ਉਨ੍ਹਾਂ ਨੂੰ ’ਤੇ ਉਨਾਂ ਵੱਲੋਂ ਕਰਵਾਏ ਗਏ ਕੰਮਾਂ ਨੂੰ ਭੁੱਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਗਰਵ ਦੀ ਗੱਲ ਹੋਵੇਗੀ ਕਿ ਉਨ੍ਹਾਂ ਨੂੰ ਮੁਹਾਲੀ ਹਲਕੇ ਦਾ ਵਿਕਾਸ ਕਰਨ ਦਾ ਮੌਕਾ ਮਿਲੇ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਚੋਣ ਨਿਸ਼ਾਨ ਤੱਕੜੀ ’ਤੇ ਮੋਹਰ ਲਗਾ ਕੇ ਉਨ੍ਹਾਂ ਨੂੰ ਮੁਹਾਲੀ ਹਲਕੇ ਤੋਂ ਜਿੱਤ ਦਿਵਾ ਕੇ ਸੇਵਾ ਦਾ ਮੌਕਾ ਦਿੱਤਾ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ੇਬਰਫੈਡ ਪੰਜਾਬ ਦੇ ਐਮ.ਡੀ ਪਰਮਿੰਦਰ ਸੋਹਾਣਾ, ਬਲਾਕ ਸਮਿਤੀ ਦੇ ਚੇਅਰਮੈਨ ਰੇਸ਼ਮ ਸਿੰਘ, ਲਰੇਸ਼ਮ ਸਿੰਘ, ਐਮਸੀ ਕਮਲਜੀਤ ਸਿੰਘ ਰੂਬੀ, ਅਮਰੀਕ ਮੁਹਾਲੀ, ਭੁਪਿੰਦਰ ਸਿੰਘ ਗਿੱਲ ਲਾਂਡਰਾ, ਕੁਲਬੀਰ ਸਿੰਘ ਪਲਵਾਨ, ਤੇਜਿੰਦਰਪਾਲ ਸਿੰਘ, ਵਿਪਿਨ ਸਿੰਘ, ਸਤਿਨਾਮ ਸਿੰਘ, ਹਰਪ੍ਰੀਤ ਸਿੰਘ, ਬਲਕਾਰ ਸਿੰਘ, ਜਸਪ੍ਰੀਤ ਸਿੰਘ ਅਤੇ ਫੇਜ਼-2 ਦੀ ਸਮੂਹ ਸੰਗਤ ਮੌਜੂਦ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ