ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਡੀਸੀ

ਮੀਡੀਆ ਤੇ ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਹੁਣ ਤੱਕ 1 ਲੱਖ 55 ਹਜ਼ਾਰ 12 ਮੀਟਰਿਕ ਟਨ ਝੋਨੇ ਦੀ ਆਮਦ

ਕਿਸਾਨਾਂ ਨੂੰ ਵੇਚੇ ਝੋਨੇ ਦੀ 88 ਫੀਸਦੀ ਅਦਾਇਗੀ ਅਤੇ ਮੰਡੀਆਂ ’ਚੋਂ 84 ਫੀਸਦੀ ਲਿਫ਼ਟਿੰਗ ਕਰਨ ਦਾ ਦਾਅਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੀਤਾ ਜਾਵੇਗਾ। ਇਸ ਸਬੰਧੀ ਕਿਸਾਨਾਂ ਨੂੰ ਇਸ ਚਿੰਤਾ ਦੀ ਕੋਈ ਲੋੜ ਨਹੀਂ ਅਤੇ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਮੁਹਾਲੀ ਜ਼ਿਲ੍ਹੇ ਵਿੱਚ ਅਨਾਜ ਮੰਡੀਆਂ ਸਮੇਤ 27 ਖ਼ਰੀਦ ਕੇਂਦਰ ਸਥਾਪਿਤ ਕੀਤੇ ਹੋਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਝੋਨੇ ਦੀ ਸਰਕਾਰੀ ਖ਼ਰੀਦ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਲਈ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਹੁਣ ਤੱਕ ਕਿਸਾਨਾਂ ਨੂੰ ਵੇਚੇ ਝੋਨੇ ਦੀ 88 ਫੀਸਦੀ ਰਾਸ਼ੀ ਦੀ ਅਦਾਇਗੀ ਕੀਤੀ ਗਈ ਹੈ ਅਤੇ 84 ਫੀਸਦੀ ਲਿਫ਼ਟਿੰਗ ਕੀਤੀ ਗਈ ਹੈ।
ਸ੍ਰੀ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1 ਲੱਖ 55 ਹਜ਼ਾਰ 012 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 1 ਲੱਖ 54 ਹਜ਼ਾਰ 962 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ ਲਗਭਗ 98 ਫੀਸਦੀ ਬਣਦੀ ਹੈ ਜਦੋਂਕਿ 1 ਲੱਖ 29 ਹਜ਼ਾਰ 634 ਮੀਟਰਿਕ ਟਨ ਝੋਨੇ ਦੀ ਫ਼ਸਲ ਚੁੱਕੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ 292 ਕਰੋੜ 22 ਲੱਖ ਰੁਪਏ ਬਣਦੀ ਅਦਾਇਗੀ ’ਚੋਂ 257 ਕਰੋੜ 96 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਨੇ 38 ਹਜ਼ਾਰ 552 ਮੀਟਰਿਕ ਟਨ, ਮਾਰਕਫੈੱਡ ਨੇ 58 ਹਜ਼ਾਰ 454 ਮੀਟਰਿਕ ਟਨ, ਪਨਸਪ ਨੇ 27 ਹਜ਼ਾਰ 174 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 19 ਹਜ਼ਾਰ 343 ਮੀਟਰਿਕ ਟਨ, ਐਫ਼ਸੀਆਈ ਨੇ 11 ਹਜ਼ਾਰ 253 ਮੀਟਰਿਕ ਟਨ ਅਤੇ ਵਾਪਰੀਆਂ ਨੇ 184 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਝੋਨੇ ਖ਼ਰੀਦ ਸਬੰਧੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚ ਬਾਰਦਾਨਾ, ਸਾਧਨਾਂ ਦੀ ਆਵਾਜਾਈ ਅਤੇ ਲੇਬਰ ਦਾ ਪ੍ਰਬੰਧ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…