Nabaz-e-punjab.com

ਤਿਉਹਾਰਾਂ ਦੇ ਮੌਸਮ ਵਿੱਚ ਵਪਾਰੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਵਿਨੀਤ ਵਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਦੀ ਪ੍ਰਧਾਨਗੀ ਹੇਠ ਹੋਈ ਇੱਕ ਮੀਟਿੰਗ ਵਿੱਚ ਤਿਉਹਾਰਾਂ ਦੇ ਮੌਸਮ ਦੌਰਾਨ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਤਿਓਹਾਰੀ ਸੀਜਨ ਦੌਰਾਨ ਵਪਾਰੀਆਂ ਨੂੰ ਕਿਸੇ ਮੁਸ਼ਕਲ ਤੋਂ ਬਚਾਉਣ ਲਈ ਸ਼ਿਕਾਇਤ ਰੇਡਰੈੱਸਲ ਵਿੰਗ ਸਥਾਪਿਤ ਕੀਤੇ ਗਏ ਹਨ ਜਿਹਨਾਂ ਵਿੱਚ ਜੋਨ ਅਨੁਸਾਰ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਮੁਹਾਲੀ ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਇਸ ਵਾਰ ਤਿਉਹਾਰੀ ਸੀਜਨ ਦੌਰਾਨ ਕਿਸੇ ਵੀ ਵਪਾਰੀ ਨੂੰ ਕੋਈ ਸਮੱਸਿਆ ਨਹੀਂ ਆਉਣ ਦੇਵੇਗਾ। ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਤੇ ਵਪਾਰੀ ਵਰਗ ਦੀਆਂ ਸਹੂਲਤਾਂ ਲਈ ਇੱਕ ਸ਼ਿਕਾਇਤ ਰੇਡਰੈੱਸਲ ਵਿੰਗ ਦਾ ਗਠਨ ਕੀਤਾ ਗਿਆ ਹੈ। ਜਿਸ ਦੀ ਪ੍ਰਧਾਨਗੀ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਵਿਨੀਤ ਵਰਮਾ ਕਰਨਗੇ।
ਉਹਨਾਂ ਦੱਸਿਆ ਕਿ ਇਸ ਵਿੰਗ ਵਿੱਚ ਵਪਾਰੀ ਆਪਣੀਆਂ ਸਮੱਸਿਆਵਾਂ ਸਬੰਧੀ ਸ਼ਿਕਾਇਤ ਦੇ ਸਕਣਗੇ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਸਮਾਂਬੱਧ ਹੱਲ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਵਿੰਗ ਵਿੱਚ ਸ਼ਹਿਰ ਦੇ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ਦੇ 6 ਸ਼ਿਕਾਇਤ ਰੈਡਰੈੱਸਲ ਜ਼ੋਨ ਬਣਾਏ ਗਏ ਹਨ ਅਤੇ ਜੋਨ ਅਨੁਸਾਰ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਇਹਨਾਂ ਵਿੱਚ ਵਪਾਰ ਮੰਡਲ ਦੇ ਵੱਖ-ਵੱਖ ਅਹੁਦੇਦਾਰ ਸੇਵਾ ਨਿਭਾਉਣਗੇ ਜਿਹਨਾਂ ਵਿੱਚ ਜ਼ੋਨ-1 (ਫੇਜ਼-6, ਪਿੰਡ ਮੁਹਾਲੀ, ਕਮਲਾ ਮਾਰਕੀਟ) ਵਿੱਚ ਫੌਜਾ ਸਿੰਘ, ਜ਼ੋਨ-2 (ਫੇਜ਼-1 ਤੇ 2 ਅਤੇ ਫੇਜ਼-3ਏ) ਵਿੱਚ ਸ੍ਰੀ ਹਰੀਸ਼ ਸਿੰਗਲਾ, ਜ਼ੋਨ-3 (ਫੇਜ਼-4 ਅਤੇ 5) ਵਿੱਚ ਬਲਬੀਰ ਸਿੰਘ ਅਤੇ ਅਤੁਲ ਕਦ, ਜ਼ੋਨ-4 (ਫੇਜ਼-3ਬੀ2, 7 ਅਤੇ 9) ਵਿੱਚ ਸਰਬਜੀਤ ਸਿੰਘ ਅਤੇ ਅਕਵਿੰਦਰ ਸਿੰਘ ਗੋਸਲ, ਜ਼ੋਨ-5 (ਫੇਜ਼-10 ਤੇ 11, ਸੈਕਟਰ-76, 80 ਅਤੇ 82) ਵਿੱਚ ਸ੍ਰੀ ਪਵਨ ਕੁਮਾਰ ਅਤੇ ਜ਼ੋਨ-6 (ਸੈਕਟਰ-68 ਤੇ 69, ਸੈਕਟਰ-70 ਅਤੇ ਸੈਕਟਰ-71) ਵਿੱਚ ਸ੍ਰੀ ਅਸ਼ੋਕ ਅਗਰਵਾਲ ਦੀ ਡਿਊਟੀ ਲਗਾਈ ਗਈ ਹੈ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਵਿਨੀਤ ਵਰਮਾ ਨੇ ਕਿਹਾ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਜਾਂ ਕੋਈ ਵੀ ਅਧਿਕਾਰੀ ਉਹਨਾਂ ਤੋਂ ਰਿਸ਼ਵਤ ਮੰਗਦਾ ਹੋਵੇ ਤਾਂ ਉਹ ਜ਼ੋਨ ਅਧਿਕਾਰੀ ਨਾਲ ਸੰਪਰਕ ਕਰਕੇ ਉਸ ਦੀ ਸ਼ਿਕਾਇਤ ਦੇ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…