Nabaz-e-punjab.com

ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੀ ਮੀਟਿੰਗ ਵਿੱਚ ਦੋਧੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੀ ਮੀਟਿੰਗ ਵਿੱਚ ਆਮ ਲੋਕਾਂ ਦੇ ਘਰਾਂ ਵਿੱਚ ਦੁੱਧ ਸਪਲਾਈ ਕਰਦੇ ਦੋਧੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕੀਤੀ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਲੋਕਾਂ ਵੱਲੋਂ ਦੁੱਧ ਦੇ ਧੰਦੇ ਨੂੰ ਸਹਾਇਕ ਧੰਦੇ ਦੇ ਤੌਰ ’ਤੇ ਕੀਤਾ ਜਾ ਰਿਹਾ ਹੈ, ਪ੍ਰੰਤੂ ਮੌਜੂਦਾ ਸਮੇਂ ਵਿੱਚ ਦੁੱਧ ਦਾ ਧੰਦਾ ਡਾਵਾਂਡੋਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਖੁਰਾਕ ਲਈ ਚਾਰੇ ਦੀਆਂ ਕੀਮਤਾਂ ਅਸਮਾਨ ਨੂੰ ਛੂ ਰਹੀਆਂ ਹਨ। ਤੁੂੜੀ, ਖਲ, ਫੀਡ ਦੇ ਭਾਅ ਕਾਫੀ ਵੱਧ ਗਏ ਹਨ। ਜਿਸ ਕਾਰਨ ਹੁਣ ਦੁਧਾਰੂ ਪਸ਼ੂ ਰੱਖਣੇ ਕਾਫੀ ਮੁਸ਼ਕਲ ਹੋ ਗਏ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਪਸ਼ੂ ਅਤੇ ਦਵਾਈਆਂ ਖਰੀਦਣ ਲਈ ਸਬਸਿਡੀ ਦੇਣੀ ਚਾਹੀਦੀ ਹੈ। ਦੁੱਧ ਦੀ ਮਾਰਕੀਟਿੰਗ ਦੇ ਸਹੀ ਪ੍ਰਬੰਧ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਅਤੇ ਪ੍ਰਾਈਵੇਟ ਅਦਾਰੇ ਦੁੱਧ ਦੀ ਖਰੀਦ ਆਪਣੇ ਨਿਯਮਾਂ ਅਨੁਸਾਰ ਕਰਦੇ ਹਨ। ਜਿਸ ਕਾਰਨ ਦੁਧ ਪਾਲਕਾਂ ਨੂੰ ਸਹੀ ਮੁੱਲ ਨਹੀਂ ਮਿਲਦਾ। ਪਿਛਲੇ ਕੁਝ ਦਿਨਾਂ ਦੌਰਾਨ ਮੁੂੰਹ ਖੁਰ ਦੀ ਬਿਮਾਰੀ ਕਾਰਨ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਅਨੇਕਾਂ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਯੂਨੀਅਨ ਦੇ ਚੇਅਰਮੈਨ ਜਸਵੀਰ ਸਿੰਘ ਨਰੈਣਾ, ਪ੍ਰਧਾਨ ਸੁਖਵਿੰਦਰ ਸਿੰਘ, ਮਨਜੀਤ ਸਿੰਘ, ਸਵਰਨ ਸਿੰਘ, ਸੁਰਿੰਦਰ ਸਿੰਘ, ਜਗੀਰ ਸਿੰਘ, ਸਤਪਾਲ ਸਿੰਘ, ਸੰਤ ਸਿੰਘ, ਅਮਰੀਕ ਸਿੰਘ, ਬਲਵੰਤ ਸਿੰਘ, ਪਾਲ ਸਿੰਘ, ਹਰਜੀਤ ਸਿੰਘ, ਹਰਦੀਪ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …