ਖਰੜ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ: ਜਗਮੋਹਨ ਕੰਗ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 16 ਫਰਵਰੀ:
ਖਰੜ ਮਿਉਂਸਪਲ ਕਮੇਟੀ ਵਿੱਚ ਪੈਂਦੇ ਸਾਰੇ ਵਾਰਡਾਂ/ਪਿੰਡਾਂ ਵਿੱਚ ਸੀਵਰੇਜ, ਵਾਟਰ ਸਪਲਾਈ, ਸਟਰੀਟ ਲਾਈਟਾਂ, ਗਲੀਆਂ-ਨਾਲੀਆਂ ਆਦਿ ਵਿਕਾਸ ਦੇ ਨਵੇਂ ਕੰਮ ਅਤੇ ਉਨ੍ਹਾਂ ਦੀ ਰਿਪੇਅਰ ਸਮੇਤ ਸਥਾਨਕ ਸ਼ਹਿਰ ਵਾਸੀਆਂ ਦੀਆਂ ਸਮੁੱਚੀਆਂ ਸਮੱਸਿਆਵਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਅਤੇ ਪ੍ਰਮੁੱਖਤਾ ਨਾਲ ਹੱਲ ਕਰਨ ਲਈ ਸਬੰਧਿਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦੀ ਹੀ ਮਿਲ ਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ। ਇਹ ਵਿਚਾਰ ਜਗਮੋਹਨ ਸਿੰਘ ਕੰਗ ਸਾਬਕਾ ਮੰਤਰੀ ਪੰਜਾਬ ਨੇ ਅੱਜ ਸਥਾਨਕ ਸ਼ਹਿਰ ਵਿਖੇ ਇੱਕ ਮੀਟਿੰਗ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਹਾਜਰ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵੇਲੇ ਉਨ੍ਹਾਂ ਦੇ ਹਲਕੇ ਦੇ ਲੋਕਾਂ ਨੂੰ ਅਣਗੌਲਿਆ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਜਾਣ ਬੁੱਝ ਕੇ ਵਰਤੀ ਲਾਪਰਵਾਹੀ ਅਤੇ ਵਿੱਤਕਰੇ ਕਾਰਨ ਵਧੀਆਂ ਮੁਸ਼ਕਿਲਾਂ ਇੱਕ-ਇੱਕ ਕਰਕੇ ਹੱਲ ਕਰ ਦਿੱਤੀਆਂ ਜਾਣਗੀਆਂ ਅਤੇ ਕੈਂਪਟਨ ਅਮਰਿੰਦਰ ਸਿੰਘ/ਕਾਂਗਰਸ ਸਰਕਾਰ ਦੀ ਅਗਵਾਈ ਹੇਠਖਰੜ ਸ਼ਹਿਰ ਦੀ ਖੁਸ਼ਹਾਲੀ ਅਤੇ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਸਾਰੇ ਕਲੋਨਾਈਜਰ, ਬਿਲਡਰਾਂ ਅਤੇ ਪ੍ਰਾਪਰਟੀ ਡੀਲਰਾਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ, ਪੁੱਡਾ/ਗਮਾਡਾ ਅਤੇ ਮਿਊਂਸੀਪਲ ਕਮੇਟੀ ਖਰੜ ਦੀਆਂ ਹਦਾਇਤਾਂ/ਨਿਯਮਾਂ ਅਨੁਸਾਰ ਹੀ ਕਾਲੌਨੀਆਂ ਅਤੇ ਫ਼ਲੈਟਾਂ ਆਦਿ ਦੀ ਉਸਾਰੀ ਕਰਨ, ਜਿਸ ਨਾਲ ਬਿਨ੍ਹਾਂ ਕਿਸੇ ਦੇਰੀ ਤੋਂ ਆਮ ਜਨਤਾ ਦੇ ਨਕਸ਼ੇ ਮੈਰਿਟ ਤੇ ਤੁਰੰਤ ਪਾਸ ਹੋ ਸਕਣ ਅਤੇ ਨਾਲ ਹੀ ਲੋਕ ਹਿੱਤ ਵਿੱਚ ਨਵੀਆਂ ਬਣ ਰਹੀਆਂ ਕਾਲੌਨੀਆਂ ਵਿੱਚ ਨਾਜਾਇਜ ਉਸਾਰੀਆਂ ਬੰਦ ਕੀਤੀਆਂ ਜਾਣ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਿੰਦਰਜੀਤ ਸਿੰਘ ਗਿੱਲ, ਰਣਜੀਤ ਸਿੰਘ ਜੀਤੀ ਪਡਿਆਲਾ, ਯਸ ਪਾਲ ਬੰਸਲ, ਜਗਰੂਪ ਸਿੰਘ ਗਿੱਲ, ਬੌਬੀ, ਹਰਬੰਸ ਸਿੰਘ, ਮਾਸਟਰ ਸਿੰਗਾਰਾ ਸਿੰਘ, ਸੁਨੀਲ ਐਮ.ਸੀ., ਲਾਡੀ ਚੱਕਲ ਜ.ਸ. ਯੂਥ ਕਾਂਗਰਸ, ਆਦਿ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…