Share on Facebook Share on Twitter Share on Google+ Share on Pinterest Share on Linkedin ਮਹਾਤਮਾ ਗਾਂਧੀ ਸਰਬੱਤ ਯੋਜਨਾ: ਪਪਰਾਲੀ ਵਿੱਚ ਸਰਪੰਚ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 25 ਨਵੰਬਰ: ਪਿੰਡ ਵਾਸੀਆਂ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਦੀ ਬਜਾਏ ਉਨ੍ਹਾਂ ਦੇ ਕੋਲ ਜਾ ਕੇ ਸਮੱਸਿਆਵਾਂ ਨੂੰ ਹੱਲ ਕਰਨ ਦੇ ਮਨੋਰਥ ਨਾਲ ਮਹਾਤਮਾ ਗਾਂਧੀ ਸਰਬੱਤ ਯੋਜਨਾ ਸਕੀਮ ਦੇ ਤਹਿਤ ਨੇੜਲੇ ਪਿੰਡ ਪਪਰਾਲੀ ਵਿਖੇ ਇੱਕ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਉਤੇ ਹੱਲ ਕੀਤਾ ਗਿਆ। ਪਿੰਡ ਦੇ ਸਰਪੰਚ ਕੁਲਦੀਪ ਸਿੰਘ ਦੀ ਦੇਖਰੇਖ ਹੇਠ ਲਗਾਏ ਗਏ ਇਸ ਕੈਂਪ ਵਿਚ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਮੌਕੇ ਉੱਤੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ। ਪਿੰਡ ਵਾਸੀਆਂ ਦੇ ਕੰਮ ਬਿੰਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਮੌਕੇ ਉਤੇ ਕਰਨ ਦੇ ਮਨੋਰਥ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਲੋਕਾਂ ਨੂੰ ਜਨਮ ਅਤੇ ਮੌਤ ਸਬੰਧੀ ਸ਼ਰਟੀਫਿਕੇਟ ਬਣਾਉਣ ਵਿਚ ਆ ਰਹੀਆਂ ਸਮੱਸਿਆਵਾਂ, ਜਮੀਨਾਂ ਦੇ ਮਾਮਲੇ, ਗਰੀਬ ਅਤੇ ਜਰੂਰਤਮੰਦ ਲੋਕਾਂ ਦੇ ਕੱਚੇ ਘਰਾਂ ਨੂੰ ਪੱਕਾ ਕਰਨ ਦੀ ਯੋਜਨਾਂ ਵਿਚ ਆ ਰਹੀ ਪ੍ਰੇਸ਼ਾਨੀ, ਪਾਣੀ ਦੀਆਂ ਸਮੱਸਿਆਵਾਂ, ਬਜੁਰਗਾਂ ਨੂੰ ਪੈਨਸ਼ਨ ਲੈਣ ਵਿਚ ਆ ਰਹੀਆਂ ਸਮੱਸਿਆਵਾਂ ਸਾਹਿਤ ਨੌਜਵਾਨਾਂ ਨੂੰ ਸਵੈ ਰੁਜਗਾਰ ਕਰਨ ਦੇ ਉਦੇਸ਼ਾਂ ਨਾਲ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਕਰਜ਼ੇ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਨੂੰ ਮੌਕੇ ਉਤੇ ਹੱਲ ਕੀਤਾ ਗਿਆ। ਇਸ ਮੌਕੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਹਲਕੇ ਦੇ ਸਾਬਕਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਅਤੇ ਉਨ੍ਹਾਂ ਦੇ ਯਤਨਾਂ ਨਾਲ ਹੀ ਇਹ ਕੈਂਪ ਲਗਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਡੀਪੀਓ ਹਰਿੰਦਰ ਕੌਰ, ਪੰਚਾਇਤ ਅਫਸਰ ਝਿਰਮਲ ਸਿੰਘ, ਜਲ ਸਪਲਾਈ ਦੇ ਜੇਈ ਜਸਪ੍ਰੀਤ ਸਿੰਘ, ਸੁਰਜੀਤ ਸਿੰਘ ਪਟਵਾਰੀ ਆਦਿ ਕਈ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ