ਮੁਹਾਲੀ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ: ਸਿੱਧੂ

ਵਿਧਾਇਕ ਸਿੱਧੂ ਨੇ ਬਿਨਾਂ ਸਰਕਾਰੀ ਮਦਦ ਤੋਂ ਮਨੌਲੀ ਤੋਂ ਸੈਕਟਰ-82 ਤੱਕ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਕੀਤਾ ਸ਼ੁਰੂ

ਪੰਜਾਬ ਸਰਕਾਰ ਵੱਲੋਂ ਛੇਤੀ ਹੀ ਸ਼ੁਰੂ ਕਰਵਾਇਆ ਜਾਵੇਗਾ ਪੰਜਾਬ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਤੇ ਨਿਰਮਾਣ ਦਾ ਕੰਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਪਿਛਲੇ ਕਈ ਸਾਲਾਂ ਤੋਂ ਪਿੰਡ ਮਨੌਲੀ ਤੋਂ ਸੈਕਟਰ-82 ਤੱਕ ਦੀ ਖ਼ਸਤਾ ਹਾਲ ਸੜਕ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਦੀ ਸਮੱਸਿਆ ਦਾ ਪੱਕਾ ਹੱਲ ਕਰਦਿਆਂ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਪਣੇ ਅਸਰ ਰਸੂਖ਼ ਅਤੇ ਨਿੱਜੀ ਵਸੀਲਿਆਂ ਨਾਲ ਪਹਿਲਾਂ ਇਸ ਸੜਕ ਦੀ ਮੁਰੰਮਤ ਕਰਵਾਈ ਤੇ ਅੱਜ ਇਸ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ, ਜਿਸ ਲਈ ਹਲਕੇ ਦੇ ਲੋਕਾਂ ਖਾਸ ਕਰ ਕੇ ਮਨੌਲੀ ਵਾਸੀਆਂ ਵੱਲੋਂ ਸਥਾਨਕ ਵਿਧਾਇਕ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਖ਼ਸਤਾ ਹਾਲ ਸੜਕ ਦੀ ਹਾਲਤ ਸੁਧਾਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕਰਨ ਲਈ ਵਚਨਬੱਧ ਹੈ ਤੇ ਲਿੰਕ ਸੜਕ ਦੀ ਮੁਰੰਮਤ ਅਤੇ ਨਿਰਮਾਣ ਲਈ ਸਰਕਾਰ ਵੱਲੋਂ ਛੇਤੀ ਹੀ ਵੱਡੇ ਪੱਧਰ ’ਤੇ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿੰਡ ਮਨੌਲੀ ਤੋਂ ਸੈਕਟਰ-82 ਨੂੰ ਜਾਂਦੀ ਸੜਕ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਲੰਘਦੇ ਹਨ ਤੇ ਲੋਕਾਂ ਨੂੰ ਇਸ ਮੁਸ਼ਕਲ ਤੋਂ ਫੌਰੀ ਤੌਰ ’ਤੇ ਰਾਹਤ ਦਿਵਾਉਣ ਲਈ ਉਨ੍ਹਾਂ ਨੇ ਆਪਣੇ ਪੱਧਰ ’ਤੇ ਸੜਕ ਉਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਉਹ ਪੂਰਨ ਰੂੁਪ ਵਿੱਚ ਆਪਣੇ ਹਲਕੇ ਦੇ ਲੋਕਾਂ ਨੂੰ ਸਪਰਪਿਤ ਹਨ ਤੇ ਹਲਕੇ ਦੇ ਲੋਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਵੀ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਹਨ, ਉਹ ਹਰ ਹਾਲ ਪੂਰੇ ਕੀਤੇ ਜਾਣਗੇ ਤੇ ਪੰਜਾਬ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਵਿਧਾਇਕ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਗੁਰਚਰਨ ਸਿੰਘ ਭੰਵਰਾ, ਗਿਆਨੀ ਗੁਰਮੇਲ ਸਿੰਘ, ਦਰਬਾਰਾ ਸਿੰਘ, ਜਗਤਾਰ ਸਿੰਘ ਲਾਣੇਦਾਰ, ਜਤਿੰਦਰ ਸੂਦ, ਅਸ਼ੋਕ ਕੁਮਾਰ, ਪਵਨ ਕੁਮਾਰ ਸ਼ਰਮਾ, ਮਾਸਟਰ ਰਾਮ ਨਾਥ, ਸੁਰਿਦਰਪਾਲ ਵਰਮਾ, ਮੇਜਰ ਸਿੰਘ ਸਾਬਕਾ ਸਰਪੰਚ, ਸੁਨੀਲ ਕੁਮਾਰ, ਐਚ.ਐਸ. ਢਿੱਲੋਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…