ਮੰਡੀਆਂ ਵਿੱਚ ਬਾਰਦਾਨੇ ਸਬੰਧੀ ਦਿੱਕਤਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣਗੀਆਂ: ਸ਼ਰਮਾ

ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਸਨੇਟਾ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਨਜ਼ਦੀਕੀ ਕਸਬਾ ਸਨੇਟਾ ਮੰਡੀ ਵਿਖੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਸਬੰਧੀ ਦਰਪੇਸ਼ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਬਾਰੇ ਆੜ੍ਹਤੀਆਂ ਨੇ ਆਪਣੀਆਂ ਮੁਸ਼ਕਲਾਂ ਚੇਅਰਮੈਨ ਦੇ ਧਿਆਨ ਵਿੱਚ ਲਿਆਂਦੀਆਂ। ਸ੍ਰੀ ਸ਼ਰਮਾ ਨੇ ਮੌਕੇ ’ਤੇ ਹੀ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਸਬੰਧਤ ਦਿੱਕਤਾਂ ਨੂੰ ਫੌਰੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਸ੍ਰੀ ਸ਼ਰਮਾ ਨੇ ਕਿਹਾ ਕਿ ਹਾੜੀ ਦੇ ਸੀਜ਼ਨ ਦੌਰਾਨ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੁਚੱਜੀ ਖ਼ਰੀਦ ਦੇ ਮੱਦੇਨਜ਼ਰ ਪੀਪੀ ਬੈਗ ਵੀ ਖ਼ਰੀਦੇ ਗਏ ਹਨ ਅਤੇ ਕੇਂਦਰ ਸਰਕਾਰ ਤੋਂ ਪੁਰਾਣੇ ਬਾਰਦਾਨੇ ਦੀ ਵਰਤੋਂ ਕਰਨ ਦੀ ਪ੍ਰਵਾਨਗੀ ਵੀ ਲੈ ਲਈ ਗਈ ਹੈ। ਲਿਹਾਜ਼ਾ ਖ਼ਰੀਦ ਬਾਰੇ ਕਿਸੇ ਨੂੰ ਕੋਈ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਪਹੁੰਚੇ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮੋਹਣ ਸਿੰਘ ਬਠਲਾਣਾ, ਮਾਰਕੀਟ ਕਮੇਟੀ ਦੇ ਸਕੱਤਰ ਇੰਦਰਜੀਤ ਸਿੰਘ, ਕੁਲਵਿੰਦਰ ਸਿੰਘ ਅੌਕਸ਼ਨਲ ਰਿਕਾਰਡਰ, ਐਫਸੀਆਈ ਦੇ ਇੰਸਪੈਕਟਰ ਅਨੁਜ ਸ਼ਰਮਾ, ਅੜ੍ਹਤੀ ਬਲਦੇਵ ਕ੍ਰਿਸ਼ਨ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …