ਕੌਂਸਲਰ ਸੁਖਦੇਵ ਪਟਵਾਰੀ ਦੀ ਮੌਜੂਦਗੀ ਵਿੱਚ ਲੋਕਾਂ ਨੇ ਕਮਿਸ਼ਨਰ ਨੂੰ ਦੱਸੀਆਂ ਸਮੱਸਿਆਵਾਂ

ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ:
ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਕੁਮਾਰ ਗਰਗ ਵੱਲੋਂ ਇੱਥੋਂ ਦੇ ਵਾਰਡ ਨੰਬਰ-34 ਅਧੀਨ ਆਉਂਦੀਆਂ ਤਿੰਨ ਸੁਸਾਇਟੀਆਂ ਦੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਨ ਲਈ ਆਪਣੀ ਟੀਮ ਨਾਲ ਦੌਰਾ ਕੀਤਾ ਗਿਆ। ਇਸ ਟੀਮ ਵਿੱਚ ਐਕਸੀਅਨ ਹਰਪ੍ਰੀਤ ਸਿੰਘ, ਜੇਈ ਸ੍ਰੀ ਨੰਦਨ ਵੀ ਸ਼ਾਮਲ ਸਨ। ਟੀਮ ਨੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਵਿੱਚ ਰਿਸ਼ੀ ਅਪਾਰਟਮੈਂਟ ਦੀ ਐਸੋਸੀਏਸ਼ਨ ਨਾਲ ਗੱਲਬਾਤ ਕੀਤੀ। ਸੁਸਾਇਟੀ ਦੇ ਪ੍ਰਧਾਨ ਸਚਿਨ ਰਾਏਜਾਦਾ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਕ ਨਵੰਬਰ 2020 ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸੁਸਾਇਟੀ ਵਿੱਚ ਪੇਵਰ ਬਲਾਕ ਲਗਾਉਣ ਅਤੇ ਐਲਈਡੀ ਲਾਈਟਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖ ਕੇ ਗਏ ਸਨ ਜੋ ਹੁਣ ਤੱਕ ਸ਼ੁਰੂ ਨਹੀਂ ਹੋਇਆ। ਸੁਸਾਇਟੀ ਦੇ ਹੋਰਨਾਂ ਮੈਂਬਰਾਂ ਨੇ ਸੁਸਾਇਟੀ ਦੇ ਨਾਲ ਲੱਗਦੇ ਪੈਟਰੋਲ ਪੰਪ ’ਤੇ 24 ਘੰਟੇ ਚੱਲਦੇ ਜਨਰੈਟਰ ਤੋਂ ਪੈਦਾ ਹੁੰਦੀ ਆਵਾਜ਼ ਪ੍ਰਦੂਸ਼ਣ ਤੋਂ ਵੀ ਜਾਣੂ ਕਰਵਾਇਆ। ਜਿਸ ਕਾਰਨ ਲੋਕਾਂ ਨੂੰ ਆਵਾਜ਼ ਪ੍ਰਦੂਸ਼ਣ ਤੋਂ ਬਹੁਤ ਪ੍ਰੇਸ਼ਾਨੀ ਹੈ। ਕਮਿਸ਼ਨਰ ਨਗਰ ਨਿਗਮ ਨੂੰ ਪਿਛਲੇ ਡੇਢ ਸਾਲ ਤੋਂ ਜੁਬਲੀ ਵਾਕ ਮੌਲ ਵੱਲੋਂ ਮੇਅਫੇਅਰ, ਰਿਸ਼ੀ ਅਪਾਰਟਮੈਟ ਤੇ ਹੋਮਲੈਂਡ ਸੁਸਾਇਟੀ ਦੇ ਸਾਹਮਣੇ ਪੁੱਟੀ ਸੜਕ ਕਾਰਨ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਸੜਕ ਦਾ ਦੌਰਾ ਕਰਕੇ ਹਾਲਾਤ ਦਾ ਖ਼ੁਦ ਜਾਇਜ਼ਾ ਲਿਆ।
ਇਸ ਤੋਂ ਬਾਅਦ ਕਮਿਸ਼ਨਰ ਨਗਰ ਨਿਗਮ ਦੀ ਟੀਮ ਨੇ ਐਮਆਈਜੀ ਇੰਡੀਪੈਡੇਂਟ ਦੇ 2001 ਤੋਂ 2072 ਮਕਾਨਾਂ ਨੂੰ ਬਰਸਾਤੀ ਪਾਣੀ ਦੀ ਆ ਰਹੀ ਸਮੱਸਿਆ ਬਾਰੇ ਦੌਰਾ ਕੀਤਾ। ਲੋਕਾਂ ਨੇ ਦੱਸਿਆ ਕਿ ਬਰਸਾਤੀ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਕੇ ਲੱਖਾਂ ਦਾ ਸਾਮਾਨ ਖਰਾਬ ਕਰ ਦਿੰਦਾ ਹੈ। ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਨਗਰ ਨਿਗਮ ਦੀ ਟੀਮ ਨੂੰ ਕਿਹਾ ਕਿ ਸਥਾਨਕ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੁਰੰਤ ਹੱਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਕਮਿਸ਼ਨਰ ਨੇ ਉਕਤ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …