ਮੁਹਾਲੀ ਵਿੱਚ ਉਸਾਰਿਆ ਜਾਵੇਗਾ ਡਾ. ਅੰਬੇਦਕਰ ਖੋਜ ਕੇਂਦਰ: ਸਾਧੂ ਸਿੰਘ ਧਰਮਸੋਤ

ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਮੁਹਾਲੀ ਵਿਖੇ ਡਾ. ਅੰਬੇਦਕਰ ਖੋਜ ਕੇਂਦਰ ਉਸਾਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਸ੍ਰ. ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੀ ਫੇਜ਼ 9, ਮੁਹਾਲੀ ਵਿਖੇ ਸਥਿਤ 1 ਏਕੜ ਜ਼ਮੀਨ ’ਤੇ ਡਾ. ਅੰਬੇਦਕਰ ਖੋਜ ਕੇਂਦਰ ਉਸਾਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਇਸ ਕੇਂਦਰ ਦਾ ਨਕਸ਼ਾ ਤਿਆਰ ਕਰਵਾਉਣ ਅਤੇ ਫੰਡ ਜਾਰੀ ਕਰਵਾਉਣ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਭਲਾਈ ਮੰਤਰੀ ਨੇ ਅੱਗੇ ਦੱਸਿਆ ਕਿ ਸਬੰਧਤ ਜ਼ਮੀਨ ’ਤੇ ਡਾ. ਅੰਬੇਦਕਰ ਖੋਜ ਕੇਂਦਰ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੀ.ਐਸ.ਸੀ.ਐਫ.ਸੀ.) ਅਤੇ ਪੰਜਾਬ ਪਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਦਫ਼ਤਰ ਵੀ ਉਸਾਰੇ ਜਾਣਗੇ ਤਾਂ ਜੋ ਸਾਰਾ ਕੰਮਕਾਰ ਇੱਕੋ ਛੱਤ ਥੱਲੇ ਕੀਤਾ ਜਾ ਸਕੇ। ਇਸ ਮੌਕੇ ਸ੍ਰੀ ਆਰ. ਵੈਂਕਟਰਤਨਮ, ਪ੍ਰਮੁੱਖ ਸਕੱਤਰ, ਭਲਾਈ ਵਿਭਾਗ, ਸ. ਜੀ. ਕੇ. ਸਿੰਘ, ਕਾਰਜਕਾਰੀ ਡਾਇਰੈਕਟਰ, ਪੀ.ਐਸ.ਸੀ.ਐਫ.ਸੀ. ਅਤੇ ਬੈਕਫਿੰਕੋ, ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ, ਭਲਾਈ ਵਿਭਾਗ, ਸ. ਰਾਜ ਬਹਾਦਰ ਸਿੰਘ, ਡਾਇਰੈਕਟਰ, ਐਸ.ਸੀ. ਸਬ-ਪਲਾਨ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…