ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 65,237 ਮੀਟਰਿਕ ਟਨ ਕਣਕ ਦੀ ਖ਼ਰੀਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਅਤੇ ਆਰਜ਼ੀ ਸੀਜ਼ਨਲ ਖ਼ਰੀਦ ਕੇਂਦਰਾਂ ਵਿੱਚ 66,047 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਜਿਸ ’ਚੋਂ 65,237 ਮੀਟਰਿਕ ਟਨ ਕਣਕ ਦੀ ਸਰਕਾਰੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਛੁੱਟੀ ਵਾਲੇ ਦਿਨਾਂ ਵਿੱਚ ਵੀ ਕਣਕ ਦੀ ਖ਼ਰੀਦ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਨੇ 19097 ਮੀਟਰਿਕ ਟਨ, ਪਨਸਪ ਨੇ 16,075 ਮੀਟਰਿਕ ਟਨ, ਵੇਅਰਹਾਊਸ ਨੇ 8238 ਮੀਟਰਿਕ ਟਨ, ਮਾਰਕਫੈੱਡ ਨੇ 15,194 ਮੀਟਰਿਕ ਟਨ, ਐਫ਼ਸੀਆਈ ਨੇ 6433 ਮੀਟਰਿਕ ਟਨ ਅਤੇ ਵਪਾਰੀਆਂ ਨੇ 200 ਮੀਟਰਿਕ ਟਨ ਕਣਕ ਖ਼ਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਦੀਆਂ 25 ਮੰਡੀਆਂ ਵਿੱਚ 1 ਲੱਖ 23 ਹਜ਼ਾਰ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਆਸ ਹੈ। ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਮੰਡੀਆਂ ਵਿੱਚ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦਾ ਉਚੇਚਾ ਪ੍ਰਬੰਧ ਕੀਤਾ ਗਿਆ ਹੈ।
ਸ੍ਰੀਮਤੀ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚ ਕਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ। ਏਡੀਸੀ ਨੇ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ, ਨੂੰ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇੰਨਬਿੰਨ ਪਾਲਣਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦਾ ਖ਼ੁਦ ਦਾ ਵੀ ਕਰੋਨਾ ਤੋਂ ਬਚਾਅ ਹੋ ਸਕੇ ਤੇ ਕਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…