nabaz-e-punjab.com

ਕਰਫਿਊ ਦੀਆਂ ਬੰਦਸ਼ਾਂ ਦੇ ਮੱਦੇਨਜ਼ਰ ਕਣਕ ਦੀ ਸਰਕਾਰੀ ਖਰੀਦ ਵਿੱਚ ਸੰਗਰੂਰ ਦੀ ਝੰਡੀ

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 36.66 ਲੱਖ ਮੀਟਰਕ ਟਨ ਕਣਕ ਦੀ ਆਮਦ, 34.22 ਲੱਖ ਮੀਟਰਿਕ ਟਨ ਖਰੀਦ

ਮੰਡੀ ਬੋਰਡ ਪੰਜਾਬ ਵੱਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ 6.16 ਲੱਖ ਪਾਸ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਕੋਵਿਡ-19 ਕਾਰਨ ਕਰਫਿਊ/ਲਾਕਡਾਊਨ ਦੀਆਂ ਬੰਦਸ਼ਾਂ ਦੇ ਮੱਦੇਨਜ਼ਰ ਕਣਕ ਦੀ ਖਰੀਦ ਦੇ ਸੁਚਾਰੂ ਪ੍ਰਬੰਧਾਂ ਸਦਕਾ ਪਿਛਲੇ 10 ਦਿਨਾਂ ਵਿੱਚ ਸੂਬੇ ਦੇ 22 ਜ਼ਿਲਿਆਂ ਵਿੱਚ ਹੁਣ ਤੱਕ 36.66 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 34.22 ਲੱਖ ਮੀਟਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ ਜਿਸ ਵਿੱਚ ਜ਼ਿਲਾ ਸੰਗੂਰਰ ਮੋਹਰੀ ਚੱਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਾਜੀਤ ਖੰਨਾ ਨੇ ਦੱਸਿਆ ਕਿ ਸਮੁੱਚੇ ਖਰੀਦ ਕਾਰਜ ਬਿਹਤਰ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਮੰਡੀਆਂ ਵਿੱਚ ਹੁਣ ਤੱਕ ਲਗਪਗ 37 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ ਜਦਕਿ ਪਿਛਲੇ ਸਾਲ 24 ਅਪ੍ਰੈਲ ਤੱਕ 26.04 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ। ਜਿਸ ’ਚੋਂ 21.25 ਲੱਖ ਖਰੀਦੀ ਗਈ ਸੀ ਅਤੇ ਪਿਛਲੇ ਸੀਜ਼ਨ ਵਿੱਚ ਕਣਕ ਦੀ ਖਰੀਦ ਇਕ ਅਪ੍ਰੈਲ ਤੋਂ ਸ਼ੁਰੂ ਹੋਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਸਾਲ 4.71 ਲੱਖ ਮੀਟਰਕ ਟਨ ਫਸਲ ਪਹੁੰਚੀ ਹੈ ਜਿਸ ਵਿੱਚੋਂ 4.45 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਸੰਗਰੂਰ ਤੋਂ ਬਾਅਦ ਕਣਕ ਦੀ ਸਭ ਤੋਂ ਵੱਧ ਆਮਦ ਪਟਿਆਲਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਹੋਈ ਹੈ ਜੋ ਕ੍ਰਮਵਾਰ 4.16 ਲੱਖ ਮੀਟਰਕ ਟਨ ਅਤੇ 3.33 ਲੱਖ ਮੀਟਰਕ ਟਨ ਬਣਦੀ ਹੈ।
ਕਣਕ ਦੀ ਨਿਰਵਿਘਨ ਖਰੀਦ ਬਾਰੇ ਦੱਸਦਿਆਂ ਸ੍ਰੀ ਖੰਨਾ ਅਤੇ ਸ੍ਰੀ ਭਗਤ ਨੇ ਕਿਹਾ ਕਿ ਕਰਫਿਊ ਦੀਆਂ ਬੰਦਸ਼ਾਂ ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਅਗਾਊਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਕਿਸਾਨਾਂ ਨੂੰ ਫਸਲ ਲਿਆਉਣ ਲਈ ਪਾਸ ਜਾਰੀ ਕਰਨ ਦਾ ਫੈਸਲਾ ਲਿਆ ਸੀ ਤਾਂ ਕਿ ਮੰਡੀਆਂ ਵਿੱਚ ਭੀੜ-ਭੜੱਕਾ ਨਾ ਹੋਵੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 6.16 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਮੰਡੀਆਂ ਵਿੱਚ ਖਰੀਦ ਕਾਰਜਾਂ ਵਿੱਚ ਜੁਟੀਆਂ ਸਾਰੀਆਂ ਧਿਰਾਂ ਖਾਸ ਕਰਕੇ ਕਿਸਾਨਾਂ ਵੱਲੋਂ ਸਮਾਜਿਕ ਦੂਰੀ ਸਮੇਤ ਸਿਹਤ ਸੁਰੱਖਿਆ ਉਪਾਵਾਂ ਅਪਣਾਉਣ ਲਈ ਉਨਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਕਰੋਨਾਵਾਇਰਸ ਦੇ ਰੋਗ ਦੀ ਰੋਕਥਾਮ ਦਾ ਇਹੀ ਸਭ ਤੋਂ ਕਾਰਗਰ ਤਰੀਕਾ ਹੈ। ਉਨ੍ਹਾਂ ਨੇ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਖਿਆ ਕਿ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…