ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2 ਲੱਖ 9 ਹਜ਼ਾਰ 495 ਮੀਟਰਿਕ ਟਨ ਝੋਨੇ ਦੀ ਖ਼ਰੀਦ: ਡੀਸੀ

ਝੋਨੇ ਦੀ ਸਰਕਾਰੀ ਖ਼ਰੀਦ ਬਦਲੇ ਕਿਸਾਨਾਂ ਨੂੰ 352 ਕਰੋੜ 76 ਲੱਖ ਰੁਪਏ ਦੀ ਕੀਤੀ ਅਦਾਇਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਧੀਨ ਆਉਂਦੀਆਂ ਅਨਾਜ ਮੰਡੀਆਂ ਅਤੇ 27 ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਹੁਣ ਤੱਕ 2 ਲੱਖ 09 ਹਜ਼ਾਰ 495 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਹੁਣ ਤੱਕ 2 ਲੱਖ 9 ਹਜ਼ਾਰ 535 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ 95 ਫੀਸਦੀ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਅਤੇ ਮੰਡੀਆਂ ਵਿੱਚ ਖ਼ਰੀਦੇ ਗਏ ਝੋਨੇ ਦੀ ਫ਼ਸਲ ਬਦਲੇ ਕਿਸਾਨਾਂ ਨੂੰ 352 ਕਰੋੜ 76 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਨੇ 54 ਹਜ਼ਾਰ 311 ਮੀਟਰਿਕ ਟਨ, ਮਾਰਕਫੈੱਡ ਨੇ 74 ਹਜ਼ਾਰ 156 ਮੀਟਰਿਕ ਟਨ, ਪਨਸਪ ਨੇ 37 ਹਜ਼ਾਰ 757 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 25 ਹਜ਼ਾਰ 906 ਮੀਟਰਿਕ ਟਨ, ਐਫ਼ਸੀਆਈ ਨੇ 16 ਹਜ਼ਾਰ 934 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 431 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪੁੱਜੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ।
ਸ੍ਰੀ ਦਿਆਲਨ ਨੇ ਮੌਜੂਦਾ ਸਮੇਂ ਵਿੱਚ ਕਰੋਨਾ ਮਹਾਮਾਰੀ ਦੇ ਮਾਮਲੇ ਲਗਾਤਾਰ ਘਟਣ ਨਾਲ ਇੰਜ ਜਾਪਣ ਲੱਗਾ ਹੈ ਕਿ ਬੀਮਾਰੀ ਦਾ ਖ਼ਤਰਾ ਹੁਣ ਟੱਲ ਗਿਆ ਹੈ, ਪ੍ਰੰਤੂ ਇਸ ਦੇ ਬਾਵਜੂਦ ਸਾਨੂੰ ਸਾਰਿਆਂ ਨੂੰ ਸਾਵਧਾਨੀ ਵਰਤਨ ਦੀ ਲੋੜ ਹੈ। ਲਿਹਾਜ਼ਾ ਕਰੋਨਾ ਸਬੰਧੀ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਸਿਹਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਮਨੁੱਖੀ ਸਿਹਤ ਨੂੰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…