Nabaz-e-punjab.com

ਅਕਾਲੀ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ 5 ਸਾਲਾਂ ਦੀ ਕਾਰਗੁਜ਼ਾਰੀ ਸਬੰਧੀ ਰਿਪੋਰਟ ਕਾਰਡ ਪੇਸ਼

ਚੰਦੂਮਾਜਰਾ ਵੱਲੋਂ ਪਾਰਲੀਮੈਂਟ ਵਿੱਚ ਉਸਾਰੂ ਤੇ ਬੇਬਾਕੀ ਨਾਲ ਚੁੱਕੇ ਗਏ ਮਸਲੇ ਸ਼ਲਾਘਾਯੋਗ: ਤਰਲੋਚਨ ਸਿੰਘ

ਮੁਹਾਲੀ ਸਮੇਤ ਸਮੁੱਚੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਅਕਾਲੀ ਭਾਜਪਾ ਵਰਕਰਾਂ ਨਾਲ ਕੀਤੀਆਂ ਅਹਿਮ ਵਿਚਾਰਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਨੇ ਪਿਛਲੇ 5 ਸਾਲਾਂ ਦੀ ਕਾਰਗੁਜ਼ਾਰੀ ਸਬੰਧੀ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਸਬੰਧੀ ਇੱਥੋਂ ਦੇ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿੱਚ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਚੰਦੂਮਾਜਰਾ ਨੇ ਵੱਡੀ ਸਕਰੀਨ ’ਤੇ ਪੰਜਾਬ ਦੇ ਭਖਦੇ ਮਸਲਿਆਂ ਅਤੇ ਲੋਕ ਸਭਾ ਵਿੱਚ ਚੁੱਕੇ ਗਏ ਮੁੱਦਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਮੁਹਾਲੀ ਸਮੇਤ ਸਮੁੱਚੇ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਲੋਕਾਂ ਨੂੰ ਰੇਲ ਸੇਵਾ ਅਤੇ ਮੁਹਾਲੀ ਤੋਂ ਸ੍ਰੀ ਹਜ਼ੂਰ ਸਾਹਿਬ ਤੱਕ ਸਿੱਧੀ ਉਡਾਣ ਸ਼ੁਰੂ ਕਰਨ ਸਮੇਤ ਹੋਰ ਸਹੂਲਤਾਂ ਨੂੰ ਵੱਡੀਆਂ ਪ੍ਰਾਪਤੀ ਦੱਸਿਆ।
ਇਸ ਮੌਕੇ ਉੱਘੇ ਸਿੱਖ ਵਿਦਵਾਨ ਤੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਸ੍ਰੀ ਚੰਦੂਮਾਜਰਾ ਵੱਲੋਂ ਸੰਸਦ ਵਿੱਚ ਪੰਜਾਬ ਦੇ ਭਖਦੇ ਮਸਲਿਆਂ ਨੂੰ ਉਸਾਰੂ ਅਤੇ ਬੇਬਾਕੀ ਨਾਲ ਚੁੱਕਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਚੰਦੂਮਾਜਰਾ ਵੱਲੋਂ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਾਉਣ, ਰੇਲਵੇ ਦੇ ਕੰਮ, ਕੇਂਦਰੀ ਆਵਾਜਾਈ ਮੰਤਰਾਲੇ ਤੋਂ ਸੜਕਾਂ ਮਨਜ਼ੂਰ ਕਰਵਾਈਆਂ ਹਨ। ਲਿਹਾਜ਼ਾ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਅਜਿਹੇ ਆਗੂਆਂ ਦਾ ਦੇਸ਼ ਦੀ ਪਾਰਲੀਮੈਂਟ ਵਿੱਚ ਚੁਣ ਕੇ ਜਾਣਾ ਬੇਹੱਦ ਜ਼ਰੂਰੀ ਹੈ। ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਪਾਰਲੀਮੈਂਟ ਵਿੱਚ 2 ਮਿੰਟ ਦਾ ਮੌਨ ਰੱਖਣਾ, ਅੰਡੇਮਾਨ ਦੀ ਜੇਲ ਵਿੱਚ ਪੰਜਾਬੀਆਂ ਵੱਲੋਂ ਕੀਤੀਆਂ ਕੁਰਬਾਨੀਆਂ, ਭਗਤ ਸਿੰਘ, ਊਧਮ ਸਿੰਘ ਤੇ ਹੋਰ ਸ਼ਹੀਦਾਂ ਬਾਰੇ ਮਸਲੇ ਚੁੱਕ ਕੇ ਉਨ੍ਹਾਂ ਨੂੰ ਇਤਿਹਾਸ ਵਿੱਚ ਢੁਕਵੀਂ ਥਾਂ ਦਵਾਈ ਹੈ। ਮੁਹਾਲੀ ਦੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਵੀ ਲੋਕਾਂ ਨੂੰ ਸ੍ਰੀ ਚੰਦੂਮਾਜਰਾ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਿਛਲੇ 5 ਸਾਲਾਂ ਵਿੱਚ ਉਨ੍ਹਾਂ ਨੇ ਪੂਰੀ ਇਮਾਨਦਾਰੀ ਨਾਲ ਲੋਕਾਂ ਦੀ ਪਹਿਰੇਦਾਰੀ ਕਰਨ ਲਈ ਕੋਈ ਕਸਰ ਨਹੀਂ ਛੱਡੀ ਹੈ। ਆਪਣੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਅਕਾਲੀ ਆਗੂ ਨੇ ਕਿਹਾ ਕਿ ਮੁਹਾਲੀ ਤੋਂ ਨਾਂਦੇੜ ਸਾਹਿਬ ਤੱਕ ਸਿੱਧੀ ਹਵਾਈ ਉਡਾਣ ਸ਼ੁਰੂ ਕਰਵਾਉਣਾ, ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਨਵਾਂ ਸ਼ਹਿਰ ਤੋਂ ਵਾਇਆ ਜਲੰਧਰ ਰੇਲ ਸੇਵਾ ਸ਼ੁਰੂ ਕਰਵਾਈ ਗਈ। ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਗੈਸ ਪਾਈਪ ਲਾਈਨ ਦੀ ਸੁਵਿਧਾ, ਨੈਸ਼ਨਲ ਹਾਈਵੇਅ ਲਈ 40 ਕਰੋੜ ’ਚੋਂ 10 ਕਰੋੜ ਸ੍ਰੀ ਅਨੰਦਪੁਰ ਸਾਹਿਬ ਲਈ ਖਰਚ ਕੀਤੇ, 872 ਕਰੋੜ ਬਿਸਤ ਦੁਆਬ ਨਹਿਰ ਨੂੰ ਪੱਕਾ ਕਰਨ ਲਈ ਮਨਜ਼ੂਰ ਕਰਵਾਉਣਾ, 100 ਕਰੋੜ ਦਾ ਲਾਗਤ ਨਾਲ ਬਿਆਸ ਕੰਡੀ ਕੈਨਾਲ ਨੂੰ ਪੱਕਾ ਬਣਾਉਣ ਲਈ ਮਨਜ਼ੂਰ ਕਰਵਾਉਣ ਸਮੇਤ ਹੋਰ ਅਨੇਕਾਂ ਹੀ ਕਾਰਜ ਕੀਤੇ ਗਏ ਹਨ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਭੁੱਲਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਅਰੁਣ ਸ਼ਰਮਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋਂ, ਯੂਥ ਆਗੂ ਹਰਮਨਜੋਤ ਸਿੰਘ ਕੁੰਭੜਾ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਆਰਪੀ ਸ਼ਰਮਾ, ਜਸਬੀਰ ਕੌਰ ਅੱਤਲੀ, ਰਮਨਦੀਪ ਕੌਰ, ਰਜਨੀ ਗੋਇਲ, ਅਸ਼ੋਕ ਝਾਅ, ਫੂਲਰਾਜ ਸਿੰਘ, ਸੁਰਿੰਦਰ ਸਿੰਘ ਰੋਡਾ, ਸੁਖਦੇਵ ਸਿੰਘ ਪਟਵਾਰੀ, ਕਮਲਜੀਤ ਸਿੰਘ ਰੂਬੀ (ਸਾਰੇ ਕੌਂਸਲਰ), ਰਣਬੀਰ ਸਿੰਘ ਗਰੇਵਾਲ, ਅਮਰ ਸਿੰਘ ਰੰਧਾਵਾ, ਗੁਰਚਰਨ ਸਿੰਘ ਨੰਨੜਾ, ਸਰਬਜੀਤ ਸਿੰਘ ਪਾਰਸ, ਜਸਪ੍ਰੀਤ ਸਿੰਘ ਸੋਨੀ ਬੜੀ, ਕਰਮਜੀਤ ਸਿੰਘ, ਗੁਰਪ੍ਰਤਾਪ ਸਿੰਘ ਬੜੀ, ਅਮਰਜੀਤ ਹਿਰਦੇ, ਅਮਰਜੀਤ ਸਿੰਘ ਪਟਿਆਲਵੀ, ਹਰਸੰਗਤ ਸਿੰਘ ਸੋਹਾਣਾ, ਕੁਲਦੀਪ ਸਿੰਘ ਭਿੰਡਰ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…