Share on Facebook Share on Twitter Share on Google+ Share on Pinterest Share on Linkedin ਕਿਰਤ ਵਿਭਾਗ ਦੀਆਂ ਸਕੀਮਾਂ ਦੇ 214 ਲਾਭਪਾਤਰੀਆਂ ਨੂੰ ਦਿੱਤੇ 27 ਲੱਖ 70 ਹਜ਼ਾਰ ਰੁਪਏ ਦੇ ਲਾਭ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਭਪਾਤਰੀਆਂ ਨੂੰ ਵੰਡੇ ਪ੍ਰਮਾਣ ਪੱਤਰ ਕਿਰਤੀਆਂ ਨੂੰ ਰਜਿਸਟਰੇਸ਼ਨ ਕਰਵਾ ਕੇ ਵਿਭਾਗੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਹਰ ਵਰਗ ਦੀ ਬਿਹਤਰੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨਾਲ ਕੀਤੇ ਗਏ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਪੜਾਅਵਾਰ ਮੁਆਫ਼ ਕੀਤੇ ਜਾ ਰਹੇ ਹਨ ਤੇ ਬੀਤੇ ਦਿਨੀਂ ਐਸ.ਸੀ. ਅਤੇ ਬੀ.ਸੀ. ਵਰਗਾਂ ਨਾਲ ਸਬੰਧਤ ਪਰਿਵਾਰਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਲਾਈਵ ਸਟਾਕ ਕੰਪਲੈਕਸ, ਸੈਕਟਰ-68 ਵਿੱਚ ਕਿਰਤ ਵਿਭਾਗ ਦੀਆਂ ਵੱਖ-ਵੱਖ ਸਕੀਮਆਂ ਦੇ 214 ਲਾਭਪਾਤਰੀਆਂ ਨੂੰ 27 ਲੱਖ 70 ਹਜ਼ਾਰ ਰੁਪਏ ਦੇ ਲਾਭ ਦੇ ਪ੍ਰਮਾਣ ਪੱਤਰ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਜਦੋਂ ਤੋਂ ਕਿਰਤ ਵਿਭਾਗ ਦੀ ਰਜਿਸਟਰੇਸ਼ਨ ਆਨ-ਲਾਈਲ ਕੀਤੀ ਹੈ, ਉਦੋਂ ਤੋਂ ਰਜਿਸਟਰੇਸ਼ਨ ਵਿੱਚ ਕਾਫੀ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਕਿਰਤੀਆਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਲਈ ਪਿੰਡਾਂ ਵਿੱਚ ਵਿਸ਼ੇਸ਼ ਤੌਰ ’ਤੇ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਦਿੱਤੀ ਜਾਣ ਵਾਲੀ ਰਾਸ਼ੀ ਵਧਾ ਕੇ 50 ਹਜ਼ਾਰ ਰੁਪਏ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੈਂਸਰ ਦੇ ਇਲਾਜ ਲਈ ਦਿੱਤੀ ਜਾਣ ਵਾਲੀ ਰਾਸ਼ੀ ਵੀ 01 ਲੱਖ ਰੁਪਏ ਤੋਂ ਵਧਾ ਕੇ 02 ਲੱਖ ਰੁਪਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਕੀਤੇ ਉਪਰਾਲਿਆਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀਆਂ ਜਾ ਰਹੀ ਅਣਥੱਕ ਮਿਹਨਤ ਸਦਕਾ ਮਿਲ ਰਿਹਾ ਹੈ ਤੇ ਭਵਿੱਖ ਵਿੱਚ ਵੀ ਕਿਰਤੀਆਂ ਦੀ ਬਿਹਤਰੀ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਹੋਰਨਾਂ ਕਿਰਤੀਆਂ ਨੂੰ ਰਜਿਸਟਰੇਸ਼ਨ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਕਿਰਤੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਵਿਭਾਗ ਦੀਆਂ ਵਜ਼ੀਫਾ ਸਕੀਮਾਂ ਦਾ ਲਾਭ ਲੈਂਦਿਆਂ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣ ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ, ਜਿਸ ਕਾਰਨ ਸੂਬੇ ਦਾ ਮਾਹੌਲ ਖ਼ਰਾਬ ਹੋਇਆ। ਉਨ੍ਹਾਂ ਕਿਹਾ ਕਿ ਸੂਬਾ ਹੁਣ ਤਰੱਕੀ ਦੇ ਰਾਹ ’ਤੇ ਪਿਆ ਹੈ ਤੇ ਅਜਿਹੀ ਮਾੜੀ ਹਰਕਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਸ੍ਰੀ ਸਿੱਧੂ ਨੇ ਕਿਹਾ ਕਿ ਬਹਿਬਲ ਕਲਾਂ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 01-01 ਕਰੋੜ ਰੁਪਏ ਮੁਆਵਜ਼ੇ ਵਜੋਂ ਦਿੱਤੇ ਹਨ, ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਪੱਖੀ ਸੋਚ ਦਾ ਪ੍ਰਤੀਕ ਹੈ। ਕਿਰਤ ਵਿਭਾਗ ਦੀਆਂ ਸਕੀਮਾਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਸ਼ਕਨ ਵਰਕਸ ਵੈੱਲਫੇਅਰ ਬੋਰਡ ਵਲੋਂ ਚਲਾਈ ਜਾ ਰਹੀ ਵਜੀਫਾ ਸਕੀਮ ਤਹਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਪਹਿਲੀ ਤੋਂ 5ਵੀਂ ਕਲਾਸ ਤੱਕ 04 ਹਜ਼ਾਰ ਰੁਪਏ (ਲੜਕੀਆਂ) ਅਤੇ 03 ਹਜ਼ਾਰ ਰੁਪਏ (ਲੜਕੇ), 6ਵੀਂ ਤੋਂ 8ਵੀਂ ਕਲਾਸ ਤੱਕ 07 ਹਜ਼ਾਰ ਰੁਪਏ (ਲੜਕੀਆਂ) ਅਤੇ 05 ਹਜ਼ਾਰ ਰੁਪਏ (ਲੜਕੇ), 11ਵੀਂ ਤੋਂ 12ਵੀਂ ਕਲਾਸ ਤੱਕ 13 ਹਜ਼ਾਰ ਰੁਪਏ (ਲੜਕੀਆਂ) ਅਤੇ 10 ਹਜ਼ਾਰ ਰੁਪਏ (ਲੜਕੇ) ਵਜੀਫੇ ਵਜੋਂ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਉਸਾਰੀ ਕਿਰਤੀਆਂ ਦੇ ਕਾਲਜਾਂ ਵਿਚ ਪੜ੍ਹਂਦੇ ਬੱਚਿਆਂ ਨੂੰ ਵੀ ਵਜੀਫੇ ਦਿੱਤੇ ਜਾਂਦੇ ਹਨ। ਉਸਾਰੀ ਕਿਰਤੀਆਂ ਦੀਆਂ ਲੜਕੀਆਂ ਦੇ ਵਿਆਹ ਲਈ ਬੋਰਡ ਦੀ ਸ਼ਗਨ ਸਕੀਮ ਤਹਿਤ 31 ਹਜ਼ਾਰ ਰੁਪਏ ਦਿੱਤੇ ਜਾਂਦੇ ਸਨ ਜੋ ਕਿ ਵਧਾ ਕੇ 50 ਹਜ਼ਾਰ ਰੁਪਏ ਕੀਤੇ ਜਾ ਰਹੇ ਹਨ। ਇਹਨਾਂ ਤੋਂ ਇਲਾਵਾ ਐਕਸ਼ਗਰੇਸ਼ੀਆ, ਐਲ.ਟੀ.ਸੀ., ਪੈਨਸ਼ਨ ਸਕੀਮ, ਬਾਲੜੀ ਤੋਹਫਾ ਸਕੀਮ ਵਰਗੀਆਂ ਵੱਡੀ ਗਿਣਤੀ ਸਕੀਮਾਂ ਬੋਰਡ ਵਲੋ ਚਲਾਈਆਂ ਜਾ ਰਹੀਆਂ ਹਨ ਜਿਹਨਾਂ ਦਾ ਲਾਭ ਉਸਾਰੀ ਕਿਰਤੀ ਲੈ ਸਕਦੇ ਹਨ। ਇਸ ਮੌਕੇ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪੰਜਾਬ ਕਾਂਗਰਸ ਕਿਸਾਨ ਸੈੱਲ ਦੇ ਵਾਈਸ ਚੇਅਰਮੈਨ ਜੀ.ਐਸ. ਰਿਆੜ, ਕਾਂਗਰਸੀ ਆਗੂ ਚਮਨ ਲਾਲ, ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ਼ ਨਰਿੰਦਰ ਸਿੰਘ, ਕਿਰਤ ਇੰਸਪੈਕਟਰ ਜਗਪ੍ਰੀਤ ਸਿੰਘ, ਕਿਰਤ ਇੰਸਪੈਕਟਰ ਜਗਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਭਾਗੀ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ