ਲੰਪੀ ਸਕਿਨ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਪਸ਼ੂ ਮੇਲਿਆਂ ’ਤੇ 30 ਦਿਨਾਂ ਲਈ ਪਾਬੰਦੀ ਦੇ ਹੁਕਮ ਜਾਰੀ

ਲੰਪੀ ਸਕਿਨ ਦੀ ਰੋਕਥਾਮ ਲਈ ਮੁਹਾਲੀ ਜ਼ਿਲ੍ਹੇ ਵਿੱਚ 18 ਟੀਮਾਂ ਦਾ ਗਠਨ

ਪਸ਼ੂ ਪਾਲਕਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲੰਪੀ ਸਕਿਨ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਪਸ਼ੂ ਪਾਲਣ ਵਿਭਾਗ ਦੀ ਐਡਵਾਈਜ਼ਰੀ ਅਨੁਸਾਰ ਜ਼ਿਲ੍ਹੇ ਵਿੱਚ ਲੱਗਣ ਵਾਲੇ ਪਸ਼ੂ ਮੇਲਿਆਂ ’ਤੇ 30 ਦਿਨਾਂ ਲਈ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ। ਜ਼ਿਲ੍ਹਾ ਪ੍ਰਸ਼ਾਸਨ ਨੇ ਪਸ਼ੂ ਪਾਲਕਾਂ ਅਤੇ ਆਮ ਲੋਕਾਂ ਦੀ ਸੁਵਿਧਾ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਜਿਨ੍ਹਾਂ ’ਤੇ ਸੰਪਰਕ ਕਰਕੇ ਪਸ਼ੂ ਪਾਲਕ ਆਪਣੀ ਪਸ਼ੂਆਂ ਵਿੱਚ ਬਿਮਾਰੀ ਦੇ ਰੋਕਥਾਮ ਅਤੇ ਇਲਾਜ ਲਈ ਸਹਾਇਤਾ ਪ੍ਰਾਪਤ ਕਰ ਸਕਦੇ ਹਨ।
ਡੀਸੀ ਅਮਿਤ ਤਲਵਾੜ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਅ ਲਈ ਮੁਫ਼ਤ ਟੀਕਾ ਕਰਣ ਕੀਤਾ ਜਾ ਰਿਹਾ ਹੈ ਅਤੇ ਬਿਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਤਹਿਤ ਪਸ਼ੂਆਂ ਦਾ ਬਚਾਅ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੁਝ ਸਾਵਧਾਨੀਆਂ ਵਰਤ ਕੇ ਪਸ਼ੂ ਪਾਲਕ ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕ ਸਕਦੇ ਹਨ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸੰਗੀਤਾ ਤੁਰ ਨੇ ਦੱਸਿਆ ਕਿ ਲੰਪੀ ਸਕਿਨ ਦੀ ਰੋਕਥਾਮ ਲਈ, ਜ਼ਿਲ੍ਹੇ ਅੰਦਰ 18 ਟੀਮਾਂ ਦਾ ਗਠਨ ਕੀਤਾ ਗਿਆ ਹੈ। ਵਿਭਾਗ ਵੱਲੋਂ ਪਸ਼ੂਆਂ ਨੂੰ ਮੁਫ਼ਤ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਹੁਣ ਤੱਕ 1090 ਪਸ਼ੂਆਂ ਦਾ ਟੀਕਾ ਕਰਣ ਕੀਤਾ ਜਾ ਚੁੱਕਾ ਹੈ, ਬੀਮਾਰੀ ਤੋਂ ਪੀੜਤ ਪਸ਼ੂਆਂ ਦਾ ਵੀ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ, ਉਨ੍ਹਾਂ ਦੱਸਿਆ ਕਿ ਇਹ ਇੱਕ ਚਮੜੀ ਰੋਗ ਹੈ, ਜਿਸ ਤੋਂ ਘਬਰਾਉਣ ਦੀ ਲੋੜ ਨਹੀਂ ਅਤੇ ਸਹੀ ਇਲਾਜ ਅਤੇ ਦੇਖ-ਭਾਲ ਨਾਲ ਪਸ਼ੂ ਦੋ-ਤਿੰਨ ਹਫ਼ਤਿਆਂ ਦੌਰਾਨ ਪੂਰੀ ਤਰ੍ਹਾਂ ਸਿਹਤਮੰਦ ਹੋ ਜਾਂਦਾ ਹੈ। ਲੰਮੀ ਸਕਿਨ ਬਿਮਾਰੀ ਤੋਂ ਗ੍ਰਸਤ ਆਵਾਰਾ ਪਸ਼ੂਆਂ ਲਈ ਮੁਹਾਲੀ ਨਗਰ ਨਿਗਮ ਵੱਲੋਂ ਫੇਜ਼-1 ਵਿਖੇ ਸੈਲਟਰ ਤਿਆਰ ਕੀਤਾ ਗਿਆ ਹੈ ਤਾਂ ਜੋ ਇਸ ਬੀਮਾਰੀ ਨੂੰ ਆਵਾਰਾ ਪਸ਼ੂਆਂ ਵਿੱਚ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।
ਡਿਪਟੀ ਡਾਇਰੈਕਟਰ ਡਾ. ਸੰਗੀਤਾ ਤੁਰ ਨੇ ਕਿਹਾ ਕਿ ਜੇਕਰ ਕਿਸੇ ਪਸ਼ੂ ਵਿੱਚ ਲੰਮੀ ਸਕਿਨ ਬਿਮਾਰੀ ਲੱਛਣ ਨਜ਼ਰ ਆਉਂਦੇ ਹਨ ਤਾਂ ਪਸ਼ੂ ਪਾਲਕਾਂ ਨੂੰ ਅਜਿਹੇ ਪਸ਼ੂਆਂ ਨੂੰ ਤੰਦਰੁਸਤ ਪਸ਼ੂਆਂ ਤੋਂ ਅਲੱਗ ਕਰਕੇ ਤੁਰੰਤ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਲਈ ਤਹਿਸੀਲ ਖਰੜ ਦੇ ਪਸ਼ੂ ਪਾਲਕ ਤਾਂ ਨਿਤਿਨ ਗੌਤਮ (ਮੋਬਾਈਲ ਨੰਬਰ 98720-20045) ਤਹਿਸੀਲ ਮੁਹਾਲੀ ਦੇ ਪਸ਼ੂ ਪਾਲਕ ਡਾ ਅਬਦੁਲ ਮਾਜਿਦ (98152-54200) ਅਤੇ ਤਹਿਸੀਲ ਡੇਰਾ ਬੱਸੀ ਦੇ ਪਸ਼ੂ ਪਾਲਕ ਡਾ. ਅਭਿਸ਼ੇਕ ਅਰੋੜਾ( ਮੋਬਾਈਲ ਨੰਬਰ 8437932244) ਅਤੇ ਜ਼ਿਲ੍ਹਾ ਪੱਧਰ ’ਤੇ ਡਾ. ਹਰਪ੍ਰੀਤ ਸਿੰਘ (9815662299) ਨਾਲ ਸੰਪਰਕ ਕਰਕੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਸਾਹਿਬ: 557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੋਹਾਣਾ ਸਾਹਿਬ: 557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ…