ਬੀਬੀ ਜਰਨੈਲ ਕੌਰ ਰਾਮੂਵਾਲੀਆ ਨੂੰ ਸ਼ਰਧਾਂਜਲੀ ਦੇਣ ਵੱਡੀ ਗਿਣਤੀ ’ਚ ਪੁੱਜੀਆਂ ਉੱਘੀਆਂ ਸ਼ਖ਼ਸੀਅਤਾਂ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਮੁਹਾਲੀ ਵਿੱਚ ਹੋਈ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ

ਮੁੱਖ ਮੰਤਰੀ ਨੇ ਸੋਕ ਸੰਦੇਸ਼ ਭੇਜਿਆ ਖੁੱਡੀਆਂ, ਮਨੀਸ਼ ਤਿਵਾੜੀ, ਜਗਮੀਤ ਬਰਾੜ, ਹਮਦਰਦ, ਜੈਸਵਾਲ ਵੱਲੋਂ ਸ਼ਰਧਾਂਜਲੀ ਭੇਟ

ਨਬਜ਼-ਏ-ਪੰਜਾਬ, ਮੁਹਾਲੀ, 11 ਜਨਵਰੀ:
ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਅਤੇ ਭਾਜਪਾ ਦੀ ਸੀਨੀਅਰ ਆਗੂ ਅਮਨਜੋਤ ਕੌਰ ਰਾਮੂਵਾਲੀਆ ਦੀ ਮਾਤਾ ਜਰਨੈਲ ਕੌਰ ਗਿੱਲ (ਰਾਮੂਵਾਲੀਆ) ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁਲ ਭੇਟ ਕੀਤੇ। ਇਸ ਸਬੰਧੀ ਪਰਿਵਾਰ ਵੱਲੋਂ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼-8 ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਰਾਜਸੀ, ਸਮਾਜਿਕ ਅਤੇ ਧਾਰਮਿਕ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਸਾਥੀਆਂ ਨੇ ਵੈਰਾਗਮਈ ਕੀਰਤਨ ਕੀਤਾ।
ਬਲਵੰਤ ਸਿੰਘ ਰਾਮੂਵਾਲੀਆ ਅਤੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਆਪਣੇ ਪਰਿਵਾਰਕ ਪਿਛੋਕੜ ਅਤੇ ਮਾਤਾ ਜਰਨੈਲ ਕੌਰ ਦੇ ਜੀਵਨ ਬਾਰੇ ਦੱਸਦਿਆਂ ਸਾਰਿਆਂ ਦਾ ਧੰਨਵਾਦ ਕੀਤਾ। ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸਟੇਜ ਸੰਭਾਲੀ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੱੁਡੀਆਂ, ਸੰਸਦ ਮੈਂਬਰ ਮਨੀਸ਼ ਤਿਵਾੜੀ, ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਬਿਹਾਰ ਦੇ ਮੰਤਰੀ ਦਲੀਪ ਜੈਸਵਾਲ ਨੇ ਵੀ ਸ਼ਰਧਾਂਜਲੀ ਭੇਟ ਕੀਤੀ। ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਕੇਸਰੀ ਗਰੁੱਪ ਦੇ ਐਮਡੀ ਵਿਜੈ ਚੋਪੜਾ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਸੋਕ ਸੰਦੇਸ਼ ਭੇਜ ਕੇ ਰਾਮੂਵਾਲੀਆ ਪਰਿਵਾਰ ਨਾਲ ਦੁੱਖ ਵੰਡਾਇਆ।

ਇਸ ਮੌਕੇ ਨਵਤੇਜ ਸਿੰਘ ਗਿੱਲ (ਪੁੱਤਰ), ਨਵਜੋਤ ਕੌਰ (ਪੁੱਤਰੀ) ਅਤੇ ਜਾਗੀੜ (ਜਵਾਈ), ਡਾ. ਸਮੀਰ ਕੌਰ ਭੁੱਲਰ (ਦੋਹਤੀ), ਡਾ. ਹਮਜੋਲ ਸਿੰਘ ਚੱਕਲ (ਦੋਹਤ ਜਵਾਈ) ਸਮੇਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ, ਰਾਜ ਸਭਾ ਦੇ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਮਨਪ੍ਰੀਤ ਸਿੰਘ ਇਆਲੀ, ਸੁਰਜੀਤ ਸਿੰਘ ਰੱਖੜਾ, ਰਜਿੰਦਰ ਸਿੰਘ ਬਡਹੇੜੀ, ਸ਼ਮਸ਼ੇਰ ਪੁਰਖਾਲਵੀ, ਰਣਧੀਰ ਸਿੰਘ ਰੱਖੜਾ, ਗਾਇਕ ਤੇ ਅਦਾਕਾਰ ਹਰਭਜਨ ਮਾਨ, ਗੁਰਪ੍ਰਤਾਪ ਸਿੰਘ ਬਡਾਲਾ, ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਭਾਜਪਾ ਆਗੂ ਤਰੁਣ ਚੁੱਘ, ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਤੇ ਪਰਮਿੰਦਰ ਸਿੰਘ ਢੀਂਡਸਾ, ਬਲਦੇਵ ਸਿੰਘ ਮਾਨ, ਸੰਤਾ ਸਿੰਘ ਉਮੈਦਪੁਰੀ, ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ, ਆਈਪੀਐਸ ਬਲਕਾਰ ਸਿੰਘ ਸਿੱਧੂ, ਪਰਮਰਾਜ ਸਿੰਘ ਉਮਰਾਨੰਗਲ, ਬਲਵਿੰਦਰ ਸਿੰਘ ਸਿੱਧੂ, ਇਕਬਾਲ ਸਿੰਘ ਸਹੋਤਾ, ਗੋਬਿੰਦ ਸਿੰਘ ਘੁਬਾਇਆ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਸੋਨੀ ਬੜੀ, ਜਗਮੋਹਨ ਸਿੰਘ ਕੰਗ, ਸਾਬਕਾ ਡੀਜੀਪੀ ਐਸਐਸ ਵਿਰਕ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਪਰਮਜੀਤ ਕੌਰ ਲਾਂਡਰਾਂ, ਕੁਲਦੀਪ ਕੌਰ ਕੰਗ, ਜਸਵਿੰਦਰ ਸਿੰਘ ਵਿਰਕ, ਪਰਮਜੀਤ ਸਿੰਘ ਕਾਹਲੋਂ, ਹਰਜਿੰਦਰ ਕੌਰ ਬੈਦਵਾਨ, ਅਜੈਪਾਲ ਸਿੰਘ ਮਿੱਡੂਖੇੜਾ, ਐਸਡੀਐਮ ਗੁਰਮੰਦਰ ਸਿੰਘ, ਐਸਪੀ ਨਵਰੀਤ ਵਿਰਕ, ਭਾਜਪਾ ਆਗੂ ਤੇਜਿੰਦਰ ਸਿੰਘ ਸਰਾਂ, ਇਸ਼ਪ੍ਰੀਤ ਸਿੰਘ ਵਿੱਕੀ ਸੁਧਾਰ, ਅਮਨ ਸਿੰਘ ਪੁੂਨੀਆ, ਤਰਸੇਮ ਸਿੰਗਲਾ, ਰਾਜਿੰਦਰ ਸਿੰਘ ਏਆਈਜੀ, ਤਰਲੋਚਨ ਸਿੰਘ ਸਰਪੰਚ, ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਅੰਗਰੇਜ਼ ਸਿੰਘ ਸਾਬਕਾ ਸਰਪੰਚ ਰਾਮੂਵਾਲੀਆ, ਗੁਰਵਿੰਦਰ ਸਿੰਘ ਸਰਪੰਚ ਰਾਮੂਵਾਲ, ਪ੍ਰਦੀਪ ਸਿੰਘ ਭਾਰਜ, ਨਰਿੰਦਰ ਸਿੰਘ ਸੰਧੂ, ਪੱਪੂ ਰਾਮੂਵਾਲੀਆ, ਐਡਵੋਕੇਟ ਪਰਮਜੀਤ ਸਿੰਘ ਬਰਾੜ, ਗੁਰਦਿਆਲ ਸਿੰਘ ਬੁੱਟਰ, ਐਡਵੋਕੇਟ ਸਵਤੰਤਰ ਵੀਰ ਸਿੰਘ ਬਰਾੜ, ਐਡਵੋਕੇਟ ਗੁਰਸਾਹਿਬ ਸਿੰਘ ਬਰਾੜ, ਐਡਵੋਕੇਟ ਨਵਲ ਕਿਸ਼ੋਰ ਛਿੱਬਰ, ਅਮਰਜੀਤ ਸਿੰਘ ਟਿੱਕਾ, ਨਾਮਧਾਰੀ ਬਲਵਿੰਦਰ ਸਿੰਘ, ਐਡਵੋਕੇਟ ਗੁਰਭੇਜ ਸਿੰਘ ਗੁਰਾਇਆ, ਅਮਰੀਕ ਸਿੰਘ ਵਰਪਾਲ, ਬਾਲ ਮੁਕੰਦ ਸ਼ਰਮਾ, ਕੇਵਲ ਸਿੰਘ ਸਹੋਤਾ ਡੀਆਈਜੀ ਸੁਰਜੀਤ ਸਿੰਘ, ਇਕਬਾਲ ਸਿੰਘ ਲੱਕੀ, ਪਰਮਜੀਤ ਸਿੰਘ ਬੱਬੂ ਯਮੁਨਾਨਗਰ, ਜਨਕ ਰਾਜ ਕਲਵਾਣੂ, ਅੰਮ੍ਰਿਤਪਾਲ ਕੌਰ ਸਿੱਧੂ, ਬਲਜੀਤ ਸਿੰਘ ਜਫਰਵਾਲ ਅਜੇਪਾਲ ਬਰਗਾੜੀ, ਨੰਬਰਦਾਰ ਕਰਨ ਸਿੰਘ ਨੰਬਰਦਾਰ, ਜਸਬੀਰ ਸਿੰਘ ਸਿੱਧੂ, ਜਸਬੀਰ ਸਿੰਘ ਸਰਦੂਲਗੜ੍ਹ, ਸਲਵਿੰਦਰ ਸਿੰਘ, ਜਗਤਾਰ ਸਿੰਘ, ਬਲਜਿੰਦਰ ਸਿੰਘ, ਨਿਰਵੈਰ ਸਿੰਘ ਕਰਮ ਸਿੰਘ, ਪ੍ਰਲਾਦ ਸਿੰਘ, ਗੁਰਮੋਹਨ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ, ਜਸਵੀਰ ਸਿੰਘ ਲੌਹਾਰਾ, ਸਤਿੰਦਰ ਸਿੰਘ ਸਿੰਧਵਾਂ, ਜਗਦੀਪ ਸਿੰਘ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਅਦਾਇਗੀ

78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਅਦਾਇਗੀ ਲਾਭਪਾ…