Share on Facebook Share on Twitter Share on Google+ Share on Pinterest Share on Linkedin ਵਾਅਦਾ ਮੁਆਫ਼ ਗਵਾਹ ਬਣਨ ਦੀ ਇੱਛਾ ਪ੍ਰਗਟਾਉਣ ਵਾਲੇ ਮੁਲਜ਼ਮਾਂ ਨੂੰ ਬਿਆਨਾਂ ਦੀਆਂ ਕਾਪੀਆਂ ਸੌਂਪੀਆਂ ਮੁਹਾਲੀ ’ਚੋਂ 29 ਸਾਲ ਪਹਿਲਾਂ ਨੌਜਵਾਨ ਨੂੰ ਘਰੋਂ ਅਗਵਾ ਕਰਕੇ ਲਿਜਾਉਣ ਤੇ ਮਗਰੋਂ ਗਾਇਬ ਕਰਨ ਦਾ ਦੋਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ: ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣਨ ਦੀ ਇੱਛਾ ਪ੍ਰਗਟਾਉਣ ਵਾਲੇ ਤਿੰਨ ਮੁਲਜ਼ਮਾਂ ਹਰ ਸਹਾਏ ਸ਼ਰਮਾ, ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੂੰ ਮੁਹਾਲੀ ਅਦਾਲਤ ਨੇ ਉਨ੍ਹਾਂ ਦੇ ਬਿਆਨਾਂ ਦੀਆਂ ਕਾਪੀਆਂ ਸੌਂਪੀਆਂ ਗਈਆਂ। ਯੂਟੀ ਪੁਲੀਸ ਦੇ ਇਹ ਤਿੰਨੇ ਸਾਬਕਾ ਇੰਸਪੈਕਟਰ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਚਹੇਤੇ ਅਫ਼ਸਰਾਂ ਵਿੱਚ ਗਿਣੇ ਜਾਂਦੇ ਸੀ ਪਰ ਹੁਣ ਜਦੋਂ ਆਪਣੀ ਜਾਨ ਕੁੜਿੱਕੀ ਵਿੱਚ ਫਸੀ ਨਜ਼ਰ ਆਈ ਤਾਂ ਉਹ ਕਾਨੂੰਨੀ ਕਾਰਵਾਈ ਤੋਂ ਬਚਨ ਲਈ ਸੈਣੀ ਖ਼ਿਲਾਫ਼ ਹੀ ਵਾਅਦਾ ਮੁਆਫ਼ ਬਣਨ ਲਈ ਤਿਆਰ ਹੋ ਗਏ। ਬੀਤੀ 7 ਜੁਲਾਈ ਨੂੰ ਮੁਹਾਲੀ ਅਦਾਲਤ ਨੇ ਸਾਬਕਾ ਇੰਸਪੈਕਟਰਾਂ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਉਕਤ ਮੁਲਜ਼ਮਾਂ ਨੇ ਮੁਹਾਲੀ ਦੀਆਂ ਦੋ ਵੱਖ-ਵੱਖ ਅਦਾਲਤਾਂ ਵਿੱਚ ਧਾਰਾ 164 ਦੇ ਤਹਿਤ ਵਾਅਦਾ ਮੁਆਫ਼ ਗਵਾਹ ਬਣਨ ਲਈ ਆਪਣੇ ਬਿਆਨ ਦਰਜ ਕਰਵਾਏ ਸੀ। ਅੱਜ ਹਰ ਸਹਾਏ ਸ਼ਰਮਾ, ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੇ ਮੁਹਾਲੀ ਦੇ ਜੁਡੀਸ਼ਲ ਮੈਜਿਸਟਰੇਟ ਅਮਿਤ ਬਖ਼ਸ਼ੀ ਦੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋ ਕੇ ਉਨ੍ਹਾਂ ਵੱਲੋਂ ਦਰਜ ਕਰਵਾਏ ਬਿਆਨਾਂ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਅਦਾਲਤ ਨੇ ਮੁਲਜ਼ਮਾਂ ਦੀ ਅਪੀਲ ’ਤੇ ਉਨ੍ਹਾਂ ਨੂੰ ਧਾਰਾ 164 ਤਹਿਤ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਦਨ ਲਈ ਦਰਜ ਕਰਵਾਏ ਬਿਆਨਾਂ ਦੀਆਂ ਕਾਪੀਆਂ ਸੌਂਪੀਆਂ ਗਈਆਂ। ਜ਼ਿਕਰਯੋਗ ਹੈ ਕਿ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਸੈਣੀ ਸਮੇਤ ਬਾਕੀ ਮੁਲਜ਼ਮਾਂ ’ਤੇ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਭੇਤਭਰੀ ਹਾਲਤ ਵਿੱਚ ਗਾਇਬ ਕਰ ਦੇਣ ਦਾ ਦੋਸ਼ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ