ਪੰਜਾਬੀ ਬੋਲੀ ਨੂੰ ਬਣਦਾ ਮਾਣ ਸਨਮਾਨ ਦਿਵਾਉਣ ਲਈ ਮੁਹਾਲੀ ਵਿੱਚ ਇੱਕ ਮੰਚ ’ਤੇ ਇਕੱਠੇ ਹੋਏ ਪੰਜਾਬੀ ਹਿਤੈਸ਼ੀ

ਗੁਰਦੁਆਰਾ ਅੰਬ ਸਾਹਿਬ ਤੋਂ ਗੁਰਦੁਆਰਾ ਸਾਧਾ ਧੰਨ ਸਾਹਿਬ ਤੱਕ ਕੀਤਾ ਵਿਸ਼ਾਲ ਪੈਦਲ ਮਾਰਚ, ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਦੇ ਨੁਮਾਇੰਦੇ

1 ਨਵੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਸੰਘਰਸ਼ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਲਿਆ ਅਹਿਦ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ:
ਪੰਜਾਬੀ ਬੋਲੀ ਨੂੰ ਚੰਡੀਗੜ੍ਹ ਦੀ ਪਹਿਲੀ ਭਾਸ਼ਾ ਦਾ ਦਰਜਾ ਦੇਣ ਅਤੇ ਉਸਨੂੰ ਚੰਡੀਗੜ੍ਹ ਵਿੱਚ ਬਣਦਾ ਮਾਨ ਸਨਮਾਨ ਦੇਣ ਦੀ ਮੰਗ ਨੂੰ ਲੈ ਕੇ ਪੰਜਾਬੀ ਬਚਾਓ ਮੰਚ ਚੰਡੀਗੜ੍ਹ ਵੱਲੋਂ 1 ਨਵੰਬਰ ਨੂੰ ਸੈਕਟਰ-17 ਦੀ ਬ੍ਰਿਜ ਮਾਰਕੀਟ ਵਿੱਚ ਕੀਤੀ ਜਾਣ ਵਾਲੀ ਰੈਲੀ ਅਤੇ ਇਸ ਤੋਂ ਬਾਅਦ ਰਾਜ ਭਵਨ ਦਾ ਘਿਰਾਓ ਕਰਨ ਸਬੰਧੀ ਐਲਾਨੇ ਗਏ ਪ੍ਰੋਗਰਾਮ ਦੇ ਸਮਰਥਨ ਵਿੱਚ ਅੱਜ ਪੰਜਾਬੀ ਹਿਤੈਸ਼ੀਆਂ ਨੇ ਗੁਰਦੁਆਰਾ ਅੰਬ ਸਾਹਿਬ ਵਿੱਚ ਇੱਕਤਰ ਹੋ ਕੇ ਐਲਾਨ ਕੀਤਾ ਕਿ ਸ਼ਹਿਰ ਵਾਸੀ ਚੰਡੀਗੜ੍ਹ ਵਿੱਚ ਪੰਜਾਬੀ ਮਾਂ ਬੋਲੀ ਨਾਲ ਹੋਣ ਵਾਲੇ ਧੱਕੇ ਵਿਰੁੱਧ ਰੋਸ ਜ਼ਾਹਿਰ ਕਰਨ ਲਈ 7 ਨਵੰਬਰ ਦੀ ਰੈਲੀ ਵਿੱਚ ਵੱਧ ਚੜ੍ਹ ਕੇ ਭਾਗ ਲੈਣਗੇ ਪੰਜਾਬੀ ਮਾਂ ਬੋਲੀ ਨੂੰ ਉਸਦਾ ਬਣਦਾ ਸਨਮਾਨ ਦਿਵਾਉਣ ਤੱਕ ਇਸ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਵਿੱਚ ਜਿਸ ਤਰੀਕੇ ਨਾਲ ਪੰਜਾਬੀ ਬੋਲੀ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ ਉਸ ਲਈ ਚੰਡੀਗੜ੍ਹ ਦੀ ਅਫਸਰਸ਼ਾਹੀ ਵਿੱਚ ਬੈਠੀ ਪੰਜਾਬੀ ਵਿਰੋਧੀ ਲਾਬੀ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਧੱਕੇਸ਼ਾਹੀ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਚੰਡੀਗੜ੍ਹ ਵਿੱਚ ਪੰਜਾਬੀ ਮਾਂ ਬੋਲੀ ਨੂੰ ਪਹਿਲਾ ਸਥਾਨ ਦਿਵਾਉਣ ਲਈ ਪੰਜਾਬੀ ਹਿਤੈਸ਼ੀ ਕੋਈ ਕਸਰ ਨਹੀਂ ਛੱਡਣਗੇ। ਇਸਦੇ ਨਾਲ ਨਾਲ ਪੰਜਾਬ ਵਿੱਚ ਸੜਕਾਂ ਕਿਨਾਰੇ ਲਗਾਏ ਜਾਂਦੇ ਬੋਰਡਾਂ ਤੇ ਵੀ ਸਭ ਤੋਂ ਪਹਿਲਾਂ ਪੰਜਾਬੀ ਦੂਜੇ ਨੰਬਰ ਤੇ ਹਿੰਦੀ ਅਤੇ ਤੀਜੇ ਨੰਬਰ ਤੇ ਅੰਗ੍ਰੇਜ਼ੀ ਲਿਖਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਦੇ ਹੱਕ ਵਿੱਚ ਚਲ ਰਹੀ ਮੁਹਿੰਮ ਹੁਣ ਹਨੇਰੀ ਦਾ ਰੂਪ ਧਾਰਨ ਕਰ ਗਈ ਹੈ ਅਤੇ ਸਰਕਾਰ ਨੂੰ ਇਸਦੇ ਅੱਗੇ ਝੁੱਕਣਾ ਹੀ ਪੈਣਾ ਹੈ।
ਇਸ ਮੌਕੇ ਸ਼ਹਿਰ ਦੇ ਕੌਂਸਲਰ ਸਤਵੀਰ ਸਿੰਘ ਧਨੋਆ, ਫੂਲਰਾਜ ਸਿੰਘ, ਕੁਲਜੀਤ ਸਿੰਘ ਬੇਦੀ, ਪਰਮਜੀਤ ਸਿੰਘ ਕਾਹਲੋਂ ਅਤੇ ਕੰਵਲਜੀਤ ਸਿੰਘ ਰੂਬੀ, ਪੰਜਾਬੀ ਗਾਇਕ ਰਾਜ ਕਾਕੜਾ ਅਤੇ ਸੁੱਖੀ ਬਰਾੜ, ਅਦਾਕਾਰ ਸ੍ਰੀ ਬੀ ਐਨ ਸ਼ਰਮਾ, ਪ੍ਰੋਫੈਸਰ ਪੰਡਤ ਰਾਓ, ਨਾਮਵਰ ਲੇਖਕ ਸ੍ਰੀ ਰਾਮ ਅਰਸ਼, ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਕੁਲਵੰਤ ਸਿੰਘ ਚੌਧਰੀ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਗੁਰਦੁਆਰਾ ਸਾਚਾ ਧੰਨ ਦੇ ਪ੍ਰਧਾਨ ਸ੍ਰ.ਪਰਮਜੀਤ ਸਿੰਘ ਗਿੱਲ, ਠੇਕੇਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਸਿਟੀਜਨ ਵੈਲਫੇਅਰ ਐਂਡ ਡਿਵੈਲਪਮੈਂਟ ਫੋਰਮ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ, ਤੇਜਿੰਦਰ ਸਿੰਘ ਸ਼ੇਰਗਿੱਲ, ਰਘਬੀਰ ਸਿੰਘ ਰਾਮਪੁਰ, ਭਾਈ ਗੁਰਦਾਸ ਸਿੰਘ, ਅਕਵਿੰਦਰ ਸਿੰਘ ਗੋਸਲ, ਹਰਮਿੰਦਰ ਸਿੰਘ ਢਿੱਲੋੱ, ਅਜੀਤ ਸਿੰਘ ਗਰੇਵਾਲ, ਪੀ ਐਸ ਵਿਰਦੀ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀ ਸ਼ਾਮਿਲ ਹੋਏ।ਇਸ ਮੌਕੇ ਪੰਜਾਬੀ ਹਿਤੈਸ਼ੀਆਂ ਵੱਲੋਂ ਗੁਰਦੁਆਰਾ ਅੰਬ ਸਾਹਿਬ ਤੋੱ ਇੱਕ ਮਾਰਚ ਕੱਢਿਆ ਗਿਆ। ਜਿਹੜਾ ਅੰਬਾਂ ਵਾਲਾ ਚੌਂਕ, ਚਾਵਲਾ ਚੌਂਕ ਹੁੰਦਾ ਹੋਇਆ ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…