ਪ੍ਰਚਾਰ ਵੈਨ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨ ਲਈ ਲਾਹੇਵੰਦ ਸਾਬਤ ਹੋਵੇਗੀ: ਅਰਚਨਾ ਪੁਰੀ

ਮੁਹਾਲੀ ਅਦਾਲਤ ਤੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਅਰਚਨਾ ਪੁਰੀ ਨੇ ਪ੍ਰਚਾਰ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਰਜਕਾਰੀ ਜਸਟਿਸ ਸ੍ਰੀ ਐਸ.ਐਸ. ਸਾਰੋ, ਮਾਣਯੋਗ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ -ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਤੋਂ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਬਾਰੇ ਜਾਗਰੂਕ ਕਰਨ ਲਈ ਮੋਬਾਇਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੋਬਾਇਲ ਵੈਨ 13 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੋਬਾਇਲ ਵੈਨ ਵੱਲੋਂ 16 ਮਾਰਚ ਤੋਂ 30 ਮਾਰਚ ਤੱਕ ਜ਼ਿਲ੍ਹੇ ਵਿੱਚ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ ਸੀ। ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਅਤੇ ਲੋਕਾਂ ਨੇ ਮੁਫ਼ਤ ਕਾਨੂੰਨੀ ਸਹਾਇਤਾ ਲਈ ਦਰਖਾਸਤਾਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਮੋਬਾਇਲ ਵੈਨ ਰਾਹੀਂ, ਜੇਲ੍ਹਾਂ, ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਵੱਖ-ਵੱਖ ਥਾਵਾਂ ਤੇ ਸੈਮੀਨਾਰ ਆਦਿ ਕਰਵਾ ਕੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਜਾਗਰੁੂਕ ਕੀਤਾ ਜਾਂਦਾ ਹੈ।
ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਇਸ ਵੈਨ ਵਿੱਚ ਪੈਰਾਲੀਗਲ ਵਾਲੰਟੀਅਰ ਜੋ ਕਿ ਕਾਨੂੰਨ ਦੇ ਵਿਦਿਆਰਥੀ ਹਨ ਅਤੇ ਪੈਨਲ ਐਡਵੋਕੇਟ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਜਾ ਕੇ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਦੇ ਹਨ। ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨਿਕਾ ਲਾਂਬਾ ਨੇ ਦੱਸਿਆ ਕਿ ਮੋਬਾਇਲ ਵੈਨ ਪ੍ਰਤੀ ਸਮੂਹ ਬਲਾਕਾਂ ਦੇ ਬੀ.ਡੀ.ਪੀਓਜ਼ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਇਸ ਵੈਨ ਦੇ ਪਿੰਡਾਂ ਵਿੱਚ ਪਹੁੰਚਣ ’ਤੇ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਹਾਸ਼ਲ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਵੈਨ ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਾਉਣ ਵਿੱਚ ਬੇਹੱਦ ਸਹਾਈ ਹੋਵੇਗੀ। ਇਸ ਮੌਕੇ ਪੈਨਲ ਦੇ ਵਕੀਲ ਗੀਤੂ ਗੀਤਾਂਜਲੀ, ਅਬਨਿਧਾ ਗੁਪਤਾ, ਮੀਨਾ ਸਹਿਗਲ, ਅਮਨਦੀਪ ਕੌਰ, ਲਲਿਤ ਸੂਦ ਤੇ ਗੁਰਮੇਲ ਸਿੰਘ ਧਾਲੀਵਾਲ ਸਮੇਤ ਨਿਆ ਪਾਲਿਕਾ ਦੇ ਹੋਰ ਅਧਿਕਾਰੀ ਅਤੇ ਪੈਰਾ ਲੀਗਲ ਵਾਲੰਟੀਅਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…