Nabaz-e-punjab.com

ਘਰਾਂ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਦੀ ਤਜਵੀਜ਼ ਦਾ ਅਲਾਟੀਆਂ ਵੱਲੋਂ ਵਿਰੋਧ, ਨਾਅਰੇਬਾਜ਼ੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਇੱਥੋਂ ਦੇ ਸੈਕਟਰ-79 ਵਿੱਚ ਰਿਹਾਇਸ਼ੀ ਖੇਤਰ ਦੇ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਦੀ ਤਜਵੀਜ਼ ਖ਼ਿਲਾਫ਼ ਸੈਕਟਰ ਵਾਸੀ ਸੜਕ ’ਤੇ ਉੱਤਰ ਆਏ ਹਨ। ਇਸ ਸਬੰਧੀ ਅੱਜ ਸੋਸ਼ਲ ਵੈਲਫੇਅਰ ਐਂਡ ਡਿਵੈਲਪਮੈਂਟ ਕਮੇਟੀ ਸੈਕਟਰ-79 ਦੇ ਪ੍ਰਧਾਨ ਹਰਦਿਆਲ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ। ਉਨ੍ਹਾਂ ਕਿਹਾ ਕਿ ਸੈਕਟਰ-79 ਵਿੱਚ ਘਰਾਂ ਨੇੜੇ ਜਿੱਥੇ ਖਾਲੀ ਥਾਂ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਿਆ ਜਾ ਰਿਹਾ ਹੈ। ਉਸ ਦੇ ਨਜ਼ਦੀਕ ਵਿੱਦਿਅਕ ਸੈਂਟਰ ਖੋਲ੍ਹਿਆ ਜਾ ਰਿਹਾ ਹੈ। ਉਂਜ ਵੀ ਠੇਕੇ ਖੋਲ੍ਹੇ ਜਾਣ ਵਾਲੇ ਨੇੜਲੇ ਇਲਾਕੇ ਵਿੱਚ ਸੰਘਣੀ ਆਬਾਦੀ ਹੈ।
ਸੈਕਟਰ-76 ਤੋਂ 80 ਵੈਲਫੇਅਰ ਕਮੇਟੀ ਦੇ ਚੇਅਰਮੈਨ ਸੁੱਚਾ ਸਿੰਘ ਕਲੌੜ ਨੇ ਕਿਹਾ ਕਿ ਰਿਹਾਇਸ਼ੀ ਖੇਤਰ ਵਿੱਚ ਘਰਾਂ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣਾ ਕਾਨੂੰਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਘਰਾਂ ਨੇੜਲੀ ਥਾਂ ਠੇਕੇ ਲਈ ਅਲਾਟ ਕਰਨਾ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਮੰਗ ਕੀਤੀ ਕਿ ਇੱਥੇ ਸ਼ਰਾਬ ਦਾ ਠੇਕਾ ਨਾ ਖੋਲ੍ਹਿਆ ਜਾਵੇ ਤਾਂ ਜੋ ਅਲਾਟੀਆਂ ਵਿੱਚ ਪਾਇਆ ਜਾ ਰਿਹਾ ਰੋਸ ਸ਼ਾਂਤ ਹੋ ਸਕੇ।
ਇਸ ਮੌਕੇ ਮਹਿੰਦਰ ਸਿੰਘ, ਹਰਮੇਲ ਸਿੰਘ, ਵਰਨਜੀਤ ਸਿੰਘ, ਸੁਖਬੀਰ ਸਿੰਘ, ਜਸਦੀਪ ਸਿੰਘ ਗਿੱਲ, ਸੰਜੀਵ ਕੁਮਾਰ, ਪ੍ਰਿਤਪਾਲ ਸਿੰਘ, ਮਲਕੀਤ ਸਿੰਘ, ਦਵਿੰਦਰ ਸਿੰਘ, ਅੰਜੂਮਨ ਗਰਗ, ਜਸਬੀਰ ਕੌਰ, ਸੁਖਵਿੰਦਰ ਕੌਰ, ਬਲਬੀਰ ਕੌਰ, ਅਨੀਤਾ ਕੌਸਲ, ਅੰਗੂਰੀ ਦੇਵੀ ਸਮੇਤ ਹੋਰ ਸੈਕਟਰ ਵਾਸੀ ਹਾਜ਼ਰ ਸਨ। ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਪ੍ਰਸ਼ਾਸਨ ਨੇ ਸੈਕਟਰ ਵਾਸੀਆਂ ਦੀ ਇਸ ਜਾਇਜ਼ ਮੰਗ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…