ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਨਾ ਕਰਨ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਸਿੱਖਿਆ ਭਵਨ ਮੁਹਾਲੀ ਦੇ ਬਾਹਰ ਸੋਮਵਾਰ ਨੂੰ ਕੀਤਾ ਜਾਵੇਗਾ ਸੂਬਾ ਪੱਧਰੀ ਰੋਸ ਮੁਜ਼ਾਹਰਾ: ਅਮਨਦੀਪ ਸ਼ਰਮਾ

ਤਰੱਕੀ ਲੈਣਾ ਹਰੇਕ ਅਧਿਆਪਕ ਦਾ ਸੰਵਿਧਾਨਿਕ ਹੱਕ: ਜਸਨਦੀਪ ਕੁਲਾਣਾ

12 ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਐ: ਬਰਾੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਕਤੂਬਰ:
ਪੰਜਾਬ ਵਿੱਚ ਸਰਕਾਰ ਦੀ ਅਣਦੇਖੀ ਦੇ ਚੱਲਦਿਆਂ ਪਿਛਲੇ ਤਿੰਨ ਸਾਲਾਂ ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ਿਆਂ ਦੀਆਂ ਤਰੱਕੀਆਂ ਨਹੀਂ ਹੋਈਆਂ। ਜਿਸ ਕਾਰਨ ਦੋ ਦਹਾਕਿਆਂ ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ੇ ਹਿੰਦੀ, ਪੰਜਾਬੀ, ਅੰਗਰੇਜ਼ੀ, ਗਣਿਤ, ਫਿਜ਼ੀਕਲ ਐਜੂਕੇਸ਼ਨ, ਸੰਸਕ੍ਰਿਤ, ਸਾਇੰਸ, ਸਮਾਜਿਕ ਸਿੱਖਿਆ ਪੜ੍ਹਾਉਣ ਵਾਲੇ ਅਧਿਆਪਕ ਤਰੱਕੀਆਂ ਤੋਂ ਵਾਂਝੇ ਹਨ। ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਸ਼ਰਮਾ ਨੇ ਦੱਸਿਆ ਕਿ ਹਾਲਾਂਕਿ ਇਨ੍ਹਾਂ ਤਰੱਕੀਆਂ ਦੀਆਂ ਸੂਚੀਆਂ ਵੀ ਬਣ ਚੁੱਕੀਆਂ ਹਨ ਪ੍ਰੰਤੂ ਸਿੱਖਿਆ ਸਕੱਤਰ ਦੇ ਬਦਲਣ ਤੋਂ ਬਾਅਦ ਇਹ ਹੋਰ ਲਮਕ ਗਿਆ ਹੈ।
ਤਰੱਕੀਆਂ ਤੋਂ ਵਾਂਝੇ ਅਧਿਆਪਕਾਂ ਨੇ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦੋ ਦਿਨ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਵਿੱਚ ਸੂਚੀਆਂ ਜਾਰੀ ਨਹੀਂ ਕੀਤੀਆਂ ਗਈਆਂ ਤਾਂ ਸੋਮਵਾਰ ਨੂੰ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਸਿੱਖਿਆ ਸਕੱਤਰ ਤੋਂ ਮੰਗ ਕੀਤੀ ਕਿ ਵੱਖ-ਵੱਖ ਵਿਸ਼ਿਆਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਨਹੀਂ ਤਾਂ ਜਥੇਬੰਦੀ ਨੂੰ ਸਿੱਖਿਆ ਸਕੱਤਰ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਵੇਗਾ।
ਜਨਰਲ ਸਕੱਤਰ ਸਤਿੰਦਰ ਦੁਆਬੀਆਂ ਨੇ ਕਿਹਾ ਕਿ ਸੋਮਵਾਰ ਨੂੰ 101 ਮੈਂਬਰੀ ਵਫ਼ਦ ਪਹਿਲਾਂ ਸਿੱਖਿਆ ਸਕੱਤਰ ਅਜੋਏ ਸ਼ਰਮਾ ਨੂੰ ਮਿਲੇਗਾ। ਜੇਕਰ ਤਰੱਕੀਆਂ ਸਬੰਧੀ ਮਸਲਾ ਹੱਲ ਨਾ ਹੋਇਆ ਤਾਂ ਮੀਟਿੰਗ ਉਪਰੰਤ ਸਿੱਖਿਆ ਭਵਨ ਬਾਹਰ ਪੱਕਾ ਧਰਨਾ ਲਾਇਆ ਜਾਵੇਗਾ। ਇਸ ਸਬੰਧੀ ਜਥੇਬੰਦੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਦੀਆਂ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਡਿਊਟੀਆਂ ਲਗਾ ਦਿੱਤੀਆਂ ਹਨ।

ਇਸ ਮੌਕੇ ਹਰਜਿੰਦਰ ਜਲਾਲ ਬਠਿੰਡਾ, ਖੁਸ਼ਵਿੰਦਰ ਬਰਾੜ ਮੁਕਤਸਰ ਸਾਹਿਬ, ਘਣਸ਼ਾਮ ਸਿੰਘ ਫਾਜ਼ਿਲਕਾ, ਜਨਕ ਰਾਜ ਮਾਨਸਾ, ਮੱਖਣ ਜੈਨ ਪਟਿਆਲਾ, ਗੁਰਪ੍ਰੀਤ ਸਿੰਘ ਨੀਟਾ ਮੁਹਾਲੀ, ਪ੍ਰਿੰਸ ਫਤਹਿਗੜ੍ਹ ਸਾਹਿਬ, ਸ਼ਵੇਤਾ ਸ਼ਰਮਾ, ਰਗਵਿੰਦਰ ਧੂਲਕਾ ਅੰਮ੍ਰਿਤਸਰ, ਜਸਵੀਰ ਸਿੰਘ ਹੁਸ਼ਿਆਰਪੁਰ, ਹਰਜੀਤ ਸਿੰਘ ਗੁਰਦਾਸਪੁਰ, ਓਮ ਪ੍ਰਕਾਸ਼ ਸੰਗਰੂਰ, ਭਾਰਤੀ ਨਾਭਾ, ਮਾਲਵਿੰਦਰ ਸਿੰਘ ਬਰਨਾਲਾ, ਕੁਲਦੀਪ ਸਿੰਘ ਲੁਧਿਆਣਾ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…