Share on Facebook Share on Twitter Share on Google+ Share on Pinterest Share on Linkedin ਛੇਵੇਂ ਤਨਖ਼ਾਹ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕਰਨ ਕਰਕੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਨਬਜ਼-ਏ-ਪੰਜਾਬ, ਮੁਹਾਲੀ, 7 ਨਵੰਬਰ: ਪ੍ਰਾਈਵੇਟ ਕਾਲਜ ਨਾਨ-ਟੀਚਿੰਗ ਐਂਪਲਾਈਜ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਛੇਵੇਂ ਤਨਖ਼ਾਹ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਵਿੱਤ ਵਿਭਾਗ ਵਿਰੁੱਧ ਮੁਹਾਲੀ ਵਿਖੇ ਡੀਪੀਆਈ ਕਾਲਜਾਂ ਦੇ ਦਫ਼ਤਰ ਗੇਟ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਵਿੱਤ ਵਿਭਾਗ ਨੂੰ ਰੱਜ ਕੇ ਕੋਸਿਆ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਛੇਵੇਂ ਤਨਖ਼ਾਹ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਲਈ ਬੇਲੋੜੀ ਦੇਰੀ ਕਰ ਰਿਹ ਹੈ ਜਦੋਂਕਿ ਹੁਣ ਤੋਂ ਪਹਿਲਾਂ ਜਿੰਨੇ ਵਾਰੀ ਸਕੇਲ ਲਾਗੂ ਹੋਏ ਹਨ, ਸਰਕਾਰੀ ਅਤੇ ਏਡਿਡ ਕਾਲਜਾਂ ਨੂੰ ਬਰਾਬਰ ਹੁੰਦੇ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਯੂਨੀਅਨ ਦੇ ਨੁਮਾਇੰਦਿਆਂ ਦੀ ਦੋ ਵਾਰ ਮੀਟਿੰਗ ਹੋ ਚੁੱਕੀ ਹੈ। ਜਿਸ ਵਿੱਚ ਵਿੱਤ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਇਹ ਸਕੇਲ ਲਾਗੂ ਕਰਕੇ ਉਨ੍ਹਾਂ ਨੂੰ ਦੀਵਾਲੀ ਤੇ ਤੋਹਫ਼ਾ ਦਿੱਤਾ ਜਾਵੇਗਾ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਅਤੇ ਵਿੱਤ ਵਿਭਾਗ ਦੇ ਝੂਠੇ ਲਾਰਿਆਂ ਤੋਂ ਦੁਖੀ ਹੋ ਕੇ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ। ਇਸ ਮੌਕੇ ਜਗਦੀਪ ਸਿੰਘ ਸਕੱਤਰ, ਰਾਜੀਵ ਸ਼ਰਮਾ ਪ੍ਰਧਾਨ, ਸਲਾਹਕਾਰ ਸ਼ਵਿੰਦਰ ਸਿੰਘ ਗੋਲਾ, ਸ਼ਮਸ਼ੇਰ ਸਿੰਘ ਸੰਗਠਨ ਸਕੱਤਰ,ਅਮਰੀਕ ਸਿੰਘ ਪ੍ਰਧਾਨ ਪੰਜਾਬੀ ਯੂਨੀਵਰਸਿਟੀ, ਜਸਵਿੰਦਰ ਸਿੰਘ ਸੁਪਰਡੈਂਟ ਗੜ੍ਹਦੀਵਾਲ, ਪ੍ਰੇਮ ਸਿੰਘ ਸੁਪਰਡੈਂਟ ਖ਼ਾਲਸਾ ਕਾਲਜ ਅਨੰਦਪੁਰ ਸਾਹਿਬ, ਤੇਜਿੰਦਰ ਸਿੰਘ ਸੀਨੀਅਰ ਲੈਕਚਰਾਰ ਖ਼ਾਲਸਾ ਕਾਲਜ ਅਨੰਦਪੁਰ ਸਾਹਿਬ, ਸੋਹਣ ਸਿੰਘ, ਲਖਵੀਰ ਸਿੰਘ, ਮਨਦੀਪ ਸਿੰਘ, ਸੁਭਾਸ਼ ਸਚਦੇਵਾ ਸੁਪਰਡੈਂਟ, ਸੁਨੀਲ ਕੁਮਾਰ ਅਤੇ ਦੀਪਕ ਕੁਮਾਰ ਸਮੇਤ ਕਰੀਬ 50 ਕਾਲਜਾਂ ਦੇ 150 ਤੋਂ ਵੱਧ ਮੁਲਾਜ਼ਮ ਸ਼ਾਮਲ ਹੋਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ