ਐਰੋਸਿਟੀ ਦੇ ਐਂਟਰੀ ਪੁਆਇੰਟ ’ਤੇ ਸ਼ਰਾਬ ਦਾ ਠੇਕਾ ਖੋਲ੍ਹਣ ਵਿਰੁੱਧ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ, ਮੁਹਾਲੀ, 27 ਜੂਨ:
ਐਰੋਸਿਟੀ ਜੀ ਬਲਾਕ ਦੇ ਐਂਟਰੀ ਪੁਆਇੰਟ ’ਤੇ ਐਚਪੀ ਪੈਟਰੋਲ ਪੰਪ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਵਿਰੁੱਧ ਅੱਜ ਸਥਾਨਕ ਵਸਨੀਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਠੇਕੇ ਨੂੰ ਇੱਥੋਂ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਮੰਗ ਕੀਤੀ। ਐਰੋਸਿਟੀ ਜੀ ਬਲਾਕ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਆਰਐਲ ਗਰੋਵਰ, ਮੀਤ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਕੁਲਬੀਰ ਸਿੰਘ ਅਤੇ ਲਖਵਿੰਦਰ ਸਿੰਘ, ਕਰਨਲ (ਸੇਵਾਮੁਕਤ) ਜੀਐਸ ਰੰਧਾਵਾ, ਨਵਜੋਤ ਸਿੰਘ ਅਤੇ ਹੋਰਨਾਂ ਨੇ ਦੱਸਿਆ ਇਹ ਥਾਂ ਜੀ ਬਲਾਕ ਦੇ ਮੁੱਖ ਐਂਟਰੀ ਪੁਆਇੰਟਾਂ ’ਚੋਂ ਇੱਕ ਹੈ। ਇੱਥੋਂ ਅੌਰਤਾਂ ਆਪਣੇ ਬੱਚਿਆਂ ਨੂੰ ਬੱਸਾਂ/ਸਕੂਲ ਵੈਨਾਂ ਰਾਹੀਂ ਸਕੂਲ ਭੇਜਦੀਆਂ ਹਨ ਅਤੇ ਛੁੱਟੀ ਹੋਣ ’ਤੇ ਘਰ ਲਿਜਾਉਣ ਲਈ ਆਉਂਦੀਆਂ ਹਨ। ਇੱਥੇ ਨੇੜੇ ਹੀ ਮੁਹਾਲੀ ਸਿਟੀ ਸੈਂਟਰ ਅਤੇ ਜੁਬਲੀ ਸਕੁਏਅਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਪਹਿਲਾਂ ਹੀ ਮੌਜੂਦ ਹਨ।
ਉਨ੍ਹਾਂ ਕਿਹਾ ਕਿ ਸ਼ਰਾਬ ਠੇਕਾ ਬਿਲਕੁਲ ਕੋਨੇ ’ਤੇ ਖੋਲ੍ਹਣ ਨਾਲ ਐਰੋਸਿਟੀ ਜੀ ਬਲਾਕ ਵੱਲ ਸੜਕ ’ਤੇ ਸੜਕ ਹਾਦਸੇ ਵਾਪਰਨ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਲਈ ਠੇਕੇ ਨੂੰ ਹੋਰ ਪਾਸੇ ਸ਼ਿਫ਼ਟ ਕੀਤਾ ਜਾਵੇ। ਇਸ ਦੌਰਾਨ ਐਸੋਸੀਏਸ਼ਨ ਦੇ ਵਫ਼ਦ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ। ਵਿਧਾਇਕ ਨੇ ਭਰੋਸਾ ਦਿੱਤਾ ਕਿ ਇਸ ਥਾਂ ’ਤੇ ਸ਼ਰਾਬ ਦਾ ਠੇਕਾ ਨਹੀਂ ਖੋਲ੍ਹਣ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ ਸੈਕਟਰ-71 ਆਈਵੀ…