Share on Facebook Share on Twitter Share on Google+ Share on Pinterest Share on Linkedin ਚੰਦੂਮਾਜਰਾ ਦੀ ਅਗਵਾਈ ਹੇਠ ਸਨੇਟਾ ਵਿੱਚ ਰੋਸ ਪ੍ਰਦਰਸ਼ਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਮੁਹਾਲੀ ਦੇ ਪਿੰਡ ਸਨੇਟਾ ਵਿੱਚ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਡੀਜਲ ਅਤੇ ਪੈਟਰੋਲ ਦੇ ਵੱਧ ਰਹੇ ਭਾਅ ਲੋਕਾਂ ਲਈ ਕੋਰੋਨਾ ਤੋੱ ਵੀ ਵੱਧ ਮਾਰੂ ਸਾਬਿਤ ਹੋ ਰਹੇ ਹਨ। ਵੱਧ ਰਹੀਆਂ ਤੇਲ ਕੀਮਤਾਂ ਲਈ ਕੇਂਦਰ ਅਤੇ ਸੂਬਾ ਸਰਕਾਰ ਨੂੰ ਬਰਾਬਰ ਦਾ ਜ਼ਿੰਮੇਵਾਰ ਠਹਿਰਾਉੱਦਿਆਂ ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਨੂੰ ਠੱਲ੍ਹ ਪਾਉਣ ਲਈ ਕੇੱਦਰ ਅਤੇ ਸੂਬਾ ਸਰਕਾਰ ਆਪਣੇ ਟੈਕਸ ਅਤੇ ਡਿਊਟੀਆਂ ਨੂੰ ਅੱਧਾ ਕਰੇ। ਉਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਗਰੀਬਾਂ ਵਿੱਚ ਵੰਡਣ ਲਈ ਕੇੱਦਰ ਸਰਕਾਰ ਵੱਲੋਂ ਭੇਜਿਆ ਅਨਾਜ ਅਤੇ ਦਾਲਾਂ ਨੂੰ ਸੂਬਾ ਸਰਕਾਰ ਨੇ ਭਵਿੱਖ ਵਿੱਚ ਰਾਜਸੀ ਲਾਹਾ ਲੈਣ ਲਈ ਦੱਬ ਲਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇੱਦਰ ਵੱਲੋੱ ਭੇਜਿਆ ਗਿਆ ਰਾਸ਼ਨ ਲੋੜ ਦੌਰਾਨ ਗਰੀਬਾਂ ਵਿੱਚ ਨਹੀਂ ਵੰਡਿਆ ਗਿਆ। ਉਹਨਾਂ ਦੋਸ਼ ਲਗਾਇਆ ਕਿ ਨੀਲੇ ਕਾਰਡ ਪੱਖਪਾਤੀ ਸੋਚ ਨਾਲ ਕੱਟੇ ਗਏ ਹਨ। ਇਸ ਮੌਕੇ ਮੈਂਬਰ ਐਸਜੀਪੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸਿਮਰਨਜੀਤ ਸਿੰਘ ਚੰਦੂਮਾਜਰਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਸਰਕਲ ਪ੍ਰਧਾਨ ਗੁਰਮੀਤ ਸਿੰਘ ਸ਼ਾਮਪੁਰ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਹੈਪੀ ਸਨੇਟਾ, ਹਰਪਾਲ ਸਿੰਘ ਬਠਲਾਣਾ, ਬਲਵਿੰਦਰ ਕੌਰ ਚੀਮਾ, ਬਲਵਿੰਦਰ ਸਿੰਘ ਗੀਗੇਮਾਜਰਾ, ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਮੌਲੀ ਸਮੇਤ ਇਲਾਕੇ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ