Share on Facebook Share on Twitter Share on Google+ Share on Pinterest Share on Linkedin ਦਲਿਤ ਜਥੇਬੰਦੀਆਂ ਵੱਲੋਂ ਮੁਹਾਲੀ ਵਿੱਚ ਸ਼ਾਂਤਮਈ ਵਿਸ਼ਾਲ ਰੋਸ ਪ੍ਰਦਰਸ਼ਨ 5 ਅਕਤੂਬਰ ਨੂੰ ਮੌਜੂਦਾ ਸਮੇਂ ਵਿੱਚ ਦਲਿਤਾਂ ’ਤੇ ਅੱਤਿਆਚਾਰ ਵਧੇ: ਐਸਆਰ ਲੱਧੜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਸਤੰਬਰ: ਉਤਰ ਪ੍ਰਦੇਸ਼ ਵਿੱਚ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਮਗਰੋਂ ਉਸ ਦਾ ਬੜੀ ਬੇਰਹਿਮੀ ਨਾਲ ਕਤਲ ਕਰਨ ਅਤੇ ਪੁਲੀਸ ਵੱਲੋਂ ਪੀੜਤ ਪਰਿਵਾਰ ਦੀ ਗੈਰਮੌਜੂਦਗੀ ਵਿੱਚ ਆਪਣੇ ਪੱਧਰ ’ਤੇ ਰਾਤ ਨੂੰ ਅੰਤਿਮ ਸਸਕਾਰ ਦੇਣ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ਨੂੰ ਲੈ ਕੇ 5 ਅਕਤੂਬਰ ਨੂੰ ਸਵੇਰੇ 11 ਵਜੇ ਮੁਹਾਲੀ ਵਿੱਚ ਦਲਿਤ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੁਕਮਰਾਨਾਂ ਖ਼ਿਲਾਫ਼ ਸ਼ਾਂਤਮਈ ਤਰੀਕੇ ਨਾਲ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੀਨੀਅਰ ਆਈਏਐਸ (ਸੇਵਾਮੁਕਤ) ਐਸ.ਆਰ. ਲੱਧੜ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਰਸੂਖਵਾਨਾਂ ਨੇ ਉਤਰ ਪ੍ਰਦੇਸ਼ ਵਿੱਚ ਇਕ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਮਗਰੋਂ ਉਸ ਦੀ ਜ਼ੁਬਾਨ ਕੱਟ ਕੇ ਸੁੱਟ ਦਿੱਤੀ ਅਤੇ ਉਪਰੰਤ ਪੀੜਤ ਲੜਕੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਕਾਰਨ ਦਲਿਤ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ੍ਰੀ ਲੱਧੜ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਦਲਿਤਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਉੱਤੇ ਅੱਤਿਆਚਾਰ ਕੀਤੇ ਜਾ ਰਹੇ ਹਨ। ਗੈਂਗਰੇਪ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਸਗੋਂ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਪੀੜਤ ਲੜਕੀ ਦਾ ਅੱਧੀ ਰਾਤ ਤੋਂ ਬਾਅਦ ਸਸਕਾਰ ਵੀ ਪੁਲੀਸ ਨੇ ਆਪਣੇ ਆਪ ਹੀ ਕਰ ਦਿੱਤਾ। ਉਧਰ, ਸਰਕਾਰਾਂ ਦੀ ਬੇਰੁਖ਼ੀ ਕਾਰਨ ਦਲਿਤ ਬੱਚਿਆਂ ਦਾ ਭਵਿੱਖ ਵੀ ਧੁੰਦਲਾ ਹੁੰਦਾ ਜਾ ਰਿਹਾ ਹੈ। ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੇ ਵਜ਼ੀਫ਼ੇ ਵਿੱਚ ਕਰੋੜਾ ਰੁਪਏ ਦੀ ਘਪਲੇਬਾਜ਼ੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਹੱਥ ’ਤੇ ਹੱਥ ਰੱਖੀ ਬੈਠੀ ਹੈ। ਪੜ੍ਹਾਈ ਪੂਰੀ ਕਰ ਚੁੱਕੇ ਦਲਿਤ ਵਿਦਿਆਰਥੀਆਂ ਨੂੰ ਡਿਗਰੀਆਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਦਲਿਤ ਜਥੇਬੰਦੀਆਂ ਦੇ ਸਾਂਝੇ ਬੈਨਰ ਹੇਠ ਦਲਿਤ ਪਰਿਵਾਰ ਆਪਣੇ ਹੱਕਾਂ ਅਤੇ ਇਨਸਾਫ਼ ਪ੍ਰਾਪਤੀ ਲਈ ਮੁਹਾਲੀ ਵਿੱਚ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਚੁੱਪ-ਚਾਪ ਇੱਕ ਘੰਟਾ ਆਪਣੇ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਆਵਾਜ਼ ਬੁਲੰਦ ਕਰਨਗੇ ਅਤੇ ਆਉਣ ਵਾਲੀਆਂ ਪੀੜੀਆਂ ਦੇ ਭਵਿੱਖ ਅਤੇ ਮੰਨੂ ਸਿਮਰਤੀ ਯੁੱਗ ਤੋਂ ਬਚਣ ਲਈ ਦਲਿਤਾਂ ਨੂੰ ਇੱਕਜੱੁਟ ਹੋ ਕੇ ਸੰਘਰਸ਼ ਵਿੱਢਣ ਲਈ ਪ੍ਰੇਰਿਆ ਜਾਵੇਗਾ। ਸ੍ਰੀ ਲੱਧੜ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਵਿੱਚ ਪੈਗਾਮ, ਡਾ. ਅੰਬੇਦਕਰ ਮੈਮੋਰੀਅਲ ਟਰੱਸਟ ਪੰਜਾਬ, ਪੰਜਾਬੀ ਏਕਤਾ ਮੰਚ, ਬਾਬਾ ਸਾਹਿਬ ਅੰਬੇਦਕਰ ਮੰਚ ਡੇਰਾਬੱਸੀ, ਰਵਿਦਾਸ ਨੌਜਵਾਨ ਸਭਾ ਫੇਜ਼-7, ਡਾ. ਅੰਬੇਦਕਰ ਰਿਸਰਚ ਸੈਂਟਰ ਸੈਕਟਰ-69, ਡਾ. ਅੰਬੇਦਕਰ ਭਵਨ ਸੈਕਟਰ-69, ਗੁਰਦੁਆਰਾ ਸਾਹਿਬ ਰਵਿਦਾਸ ਸੈਕਟਰ-30 ਸਮੇਤ ਹੋਰ ਦਲਿਤ ਜਥੇਬੰਦੀਆਂ ਦੇ ਨੁਮਾਇੰਦੇ ਸ਼ਮੂਲੀਅਤ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ