ਜਾਅਲੀ ਸਰਟੀਫਿਕੇਟ ਤੇ ਮਨੀਪੁਰ ਘਟਨਾ ਨੂੰ ਲੈ ਕੇ ਦਲਿਤ ਸੰਗਠਨਾਂ ਵੱਲੋਂ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ, ਮੁਹਾਲੀ, 29 ਜੁਲਾਈ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਅੱਜ 101ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਰਿਜਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਦੇ ਬੈਨਰ ਹੇਠ ਮੁਹਾਲੀ ਵਿੱਚ ਮਨੀਪੁਰ ਘਟਨਾ ਅਤੇ ਜਾਅਲੀ ਜਾਤੀ ਸਰਟੀਫਿਕੇਟ ਦੇ ਮੁੱਦੇ ’ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਅੌਰਤਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਅੌਰਤਾਂ ’ਤੇ ਹੋਰ ਰਹੇ ਅੱਤਿਆਚਾਰ ਰੋਕਣ ਲਈ ਠੋਸ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ। ਇਸ ਰੋਸ ਪ੍ਰਦਰਸ਼ਨ ਵਿੱਚ ਗੁਆਂਢੀ ਸੂਬਿਆਂ ਦੇ ਦਲਿਤ ਸੰਗਠਨਾਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਪ੍ਰੋ. ਹਰਨੇਕ ਸਿੰਘ ਨੇ ਮਨੀਪੁਰ ਵਿੱਚ ਆਦਿਵਾਸੀ ਅੌਰਤਾਂ ਨਾਲ ਹੋਏ ਗੈਰ ਮਨੁੱਖੀ ਵਤੀਰੇ ਦੀ ਸਖ਼ਤ ਨਿਖੇਧੀ ਕਰਦਿਆਂ ਦੇਸ਼ ਵਿੱਚ ਅੌਰਤਾਂ ਨੂੰ ਬਣਦਾ ਮਾਣ ਸਨਮਾਨ ਦੇਣ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਡਾ. ਬੀਆਰ ਅੰਬੇਦਕਰ ਵੱਲੋਂ ਲਿਖਿਆ ਸੰਵਿਧਾਨ ਤਾਂ ਲਾਗੂ ਹੈ ਪ੍ਰੰਤੂ ਦਲਿਤਾਂ ਦੇ ਇਸ ਮਸੀਹੇ ਦੇ ਵਾਰਸਾਂ ਨੂੰ ਅੱਜ ਵੀ ਇਨਸਾਫ਼ ਲਈ ਸੜਕਾਂ ’ਤੇ ਰੁਲਣਾ ਪੈ ਰਿਹਾ ਹੈ। ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਦਲਿਤਾਂ ਦੀ ਬਾਂਹ ਫੜੀ। ਇਸ ਮੌਕੇ ਇੱਕ ਸਾਂਝਾ ਮਤਾ ਪਾਸ ਕਰਕੇ ਅੌਰਤਾਂ ਦੀ ਰੱਖਿਆ ਅਤੇ ਜਾਅਲੀ ਜਾਤੀ ਸਰਟੀਫਿਕੇਟ ਬਣਾਉਣ ਵਾਲੇ ਅਧਿਕਾਰੀ ਅਤੇ ਗੈਰ ਕਾਨੂੰਨੀ ਤਰੀਕੇ ਨਾਲ ਸਰਕਾਰੀ ਲਾਭ ਲੈਣ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜੇਲ੍ਹਾਂ ਵਿੱਚ ਡੱਕਣ ਤੱਕ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਲਿਆ ਗਿਆ।
ਇਸ ਮੌਕੇ ਐਸਸੀ ਕਮਿਸ਼ਨ ਦੇ ਸਾਬਕਾ ਮੈਂਬਰ ਪ੍ਰਭ ਦਿਆਲ, ਅਵਤਾਰ ਸਿੰਘ ਸਹੋਤਾ, ਅਵਤਾਰ ਸਿੰਘ ਕੈਂਥ, ਵਿਕੀ ਪਰੋਚਾ, ਲਖਬੀਰ ਸਿੰਘ ਸੰਗਰ, ਪ੍ਰਿੰਸੀਪਲ ਸਰਬਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜੱਸੀ ਤੱਲਣ ਮੋਰਚਾ ਕਨਵੀਨਰ, ਸੁਨੀਲ ਕੁਮਾਰ ਬਿਡਲਾਨ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ ਜ਼ਿਲ੍ਹਾ ਪਟਿਆਲਾ, ਜਗਮੋਹਨ ਸਿੰਘ ਚੋਹਾਨ ਜ਼ਿਲ੍ਹਾ ਪ੍ਰਧਾਨ ਪਟਿਆਲਾ ਚੇਤਨਾ ਮੰਚ, ਸਤਵੀਰ ਸਿੰਘ ਜਨਰਲ ਸਕੱਤਰ, ਅਮਰੀਕ ਸਿੰਘ, ਸੁਰਜੀਤ ਸਿੰਘ ਕਾਨੂੰਨੀ ਸਲਾਹਕਾਰ, ਵਿਕਰਮ ਸਿੰਘ ਬਹਾਦਰਗੜ੍ਹ, ਵਿਕਾਸ ਕੌਲੀ ਪਟਿਆਲਾ, ਬੀਬੀ ਊਸ਼ਾ ਪਟਿਆਲਾ, ਜਗਦੀਸ਼ ਸਿੰਘ ਧਨੋਟ, ਸਰਪ੍ਰਸਤ ਚੇਤਨਾ ਮੰਚ ਜ਼ਿਲ੍ਹਾ ਪਟਿਆਲਾ, ਜੋਤਸ਼ੀ ਰਾਮ ਮੁੱਖ ਸਲਾਹਕਾਰ, ਸੰਨੀ ਅੰਬੇਦਕਰ, ਜੈ ਸਿੰਘ ਅਤੇ ਡਾ. ਰਣਜੀਤ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …