Share on Facebook Share on Twitter Share on Google+ Share on Pinterest Share on Linkedin ਪੰਚਾਇਤ ਵਿਭਾਗ ਦੇ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਵਿਸ਼ਾਲ ਧਰਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ: ਪੰਚਾਇਤੀ ਰਾਜ ਪੰਜਾਬ ਦੀਆਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਸੇਵਾਮੁਕਤ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਕਾਸ ਭਵਨ ਸਾਹਮਣੇ ਧਰਨਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ ਨੇ ਕਿਹਾ ਕਿ ਜਦੋੱ ਤੋੱ ਪੰਚਾਇਤ ਵਿਭਾਗ ਦੇ ਮੁਲਾਜਮਾਂ ਨੂੰ ਪੈਨਸ਼ਨ ਲੱਗੀ ਹੈ, ਉਦੋਂ ਤੋਂ ਹੀ ਇਸ ਵਿਭਾਗ ਦੇ ਅਫ਼ਸਰ ਮੁਲਾਜ਼ਮਾਂ ਦੀ ਇਸ ਪੈਨਸ਼ਨ ਸਹੂਲਤ ਨੂੰ ਖ਼ਤਮ ਕਰਨ ਦੇ ਯਤਨ ਕਰ ਰਹੇ ਹਨ। ਇਸ ਪੈਨਸ਼ਨ ਸਹੂਲਤ ਵਿੱਚ ਜਾਣ ਬੁੱਝ ਕੇ ਤਰੁੱਟੀਆਂ ਰੱਖੀਆਂ ਗਈਆਂ ਹਨ। ਇਸ ਪੈਨਸ਼ਨ ਨਾਲ ਐਲ ਟੀ ਸੀ ਦੀ ਸਹੂਲਤ ਲਾਗੂ ਨਹੀਂ ਕੀਤੀ ਗਈ, ਮੈਡੀਕਲ ਭੱਤਾ ਪੂਰਾ ਨਹੀਂ ਦਿੱਤਾ ਗਿਆ। ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾ ਨਹੀਂ ਹੈ ਜਿਸ ਕਰਕੇ ਅਨੇਕਾਂ ਹੀ ਸੇਵਾ ਮੁਕਤ ਮੁਲਾਜਮ ਪੈਨਸ਼ਨ ਲਗਵਾਉਣ ਲਈ ਭਟਕ ਰਹੇ ਹਨ। ਉਹਨਾਂ ਮੰਗ ਕੀਤੀ ਕਿ ਸੇਵਾਮੁਕਤ ਕਰਮਚਾਰੀਆਂ ਦੇ ਸਾਰੇ ਮਸਲੇ ਹੱਲ ਕੀਤੇ ਜਾਣ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ, ਜਨਰਲ ਸਕੱਤਰ ਗੁਰਮੀਤ ਸਿੰਘ, ਲਛਮਣ ਸਿੰਘ ਗਰੇਵਾਲ, ਬਲਵਿੰਦਰ ਬਲਾਚੌਰ, ਰਾਮ ਆਸਰਾ, ਚਰਨਜੀਤ, ਸਰਬਜੀਤ, ਰਸਪਾਲ ਸਿੰਘ, ਬਲਦੇਵ ਕੌਰ, ਅਜਮੇਰ ਕੌਰ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ