Share on Facebook Share on Twitter Share on Google+ Share on Pinterest Share on Linkedin ਸਿੱਖ ਅਰਦਾਸ ਦੀ ਨਕਲ ਦੇ ਖ਼ਿਲਾਫ਼ ਸਿੱਖ ਸੰਸਥਾਵਾਂ ਵੱਲੋਂ ਵਿਸ਼ਾਲ ਧਰਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ: ਸਥਾਨਕ ਫੇਜ਼-8 ਦੇ ਟਰੈਫ਼ਿਕ ਲਾਈਟ ਚੌਕ ਉੱਤੇ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵੱਲੋਂ ਸਿੱਖ ਅਰਦਾਸ ਦੀ ਨਕਲ ਵਿਰੁੱਧ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਂਧੀ, ਪਰਮਜੀਤ ਸਿੰਘ ਗਿੱਲ ਅਤੇ ਬਲਵਿੰਦਰਬ ਸਿੰਘ ਟੌਹੜਾ ਸਮੇਤ ਹੋਰਨਾਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਰਮਾਇਣ ਦੇ ਪਾਠ ਤੋਂ ਬਾਅਦ ਸਿੱਖ ਪੰਥ ਦੀ ਅਰਦਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਅਤੇ ਉੱਥੇ ਸ਼ਹੀਦਾਂ ਦੀ ਥਾਂ ਹਿੰਦੂ ਦੇਵੀ-ਦੇਵਤਿਆਂ ਦੇ ਨਾਮ ਲਏ ਗਏ। ਜਿਸ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖ ਅਰਦਾਸ ਦੀ ਨਕਲ ਕਰਨ ਵਾਲੇ ਦੋਸ਼ੀਆ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਟੋਹੜਾ, ਭਾਈ ਘਨੱਈਆ ਜੀ ਸੇਵਕ ਜਥਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਬਾਬਾ ਉਮਰਾਓ ਸਿੰਘ ਲੰਬਿਆਂ ਸਾਹਿਬ ਵਾਲੇ, ਜਥੇਦਾਰ ਸੁੱਚਾ ਸਿੰਘ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ, ਸੁਖਦਿਆਲ ਸਿੰਘ ਸੋਢੀ, ਗੁਰਸੇਵਾ ਨਿਸ਼ਕਾਮ ਸੇਵਾ ਜਥਾ, ਬਾਬਾ ਦੀਪ ਸਿੰਘ ਗਤਕਾ ਅਖਾੜਾ, ਸਿੱਖ ਸੰਗਠਨ ਚੰਡੀਗੜ੍ਹ ਵੱਲੋਂ ਨਾਇਬ ਸਿੰਘ, ਐਸ.ਐਸ. ਕਾਹਲੋਂ, ਸਚਖੰਡ ਪਾਲਕੀ ਸੇਵਕ ਜਥਾ ਜਥੇਦਾਰ ਗੁਰਦੀਪ ਸਿੰਘ, ਪਰਮਜੀਤ ਸਿੰਘ ਗਿੱਲ ਪ੍ਰਧਾਨ ਗੁਰਦੁਆਰਾ ਸਾਚਾ ਧੰਨ ਸਾਹਿਬ, ਮਨਜੀਤ ਸਿੰਘ ਮਾਨ ਪ੍ਰਧਾਨ ਗੁਰਦੁਆਰਾ ਰਾਮਗੜ੍ਹੀਆ, ਸਿੰਘ ਪ੍ਰਧਾਨ ਗੁਰਦੁਆਰਾ ਫੇਜ਼-4, ਸਿੰਘ ਹਰਪਾਲ ਸਿੰਘ ਸੋਢੀ ਪ੍ਰਧਾਨ ਫੇਜ਼-11, ਬਲਬੀਰ ਸਿੰਘ ਫੇਜ਼-11, ਹਰਮੋਹਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ ਰਾਜਪੁਰਾ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ