Share on Facebook Share on Twitter Share on Google+ Share on Pinterest Share on Linkedin ਪਟਿਆਲਾ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦਾ ਜ਼ਬਰਦਸਤ ਪਿੱਟ ਸਿਆਪਾ ਡੀਏ ਦਾ ਬਕਾਇਆ ਦੇਣਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਨਵੇਂ ਭਰਤੀ ਮੁਲਾਜ਼ਮਾਂ ਨੂੰ ਪੂਰਾ ਸਕੇਲ ਦੇਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 13 ਫਰਵਰੀ: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਟਿਆਲਾ ਵੱਲੋਂ ਸਮੂਹ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਨੇ ਮਿਲ ਕੇ ਪ੍ਰਧਾਨ ਗੁਰਮੀਤ ਸਿੰਘ ਵਾਲੀਆ, ਬਚਿੱਤਰ ਸਿੰਘ ਚੇਅਰਮੈਨ ਸਿੰਚਾਈ ਵਿਭਾਗ ਦੀ ਅਗਵਾਈ ਹੇਠ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰਦੇ ਹੋਏ ਗੇਟ ਰੈਲੀਆਂ ਰਾਹੀਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਅਮਰ ਬਹਾਦਰ ਸਿੰਘ ਜਨਰਲ ਸਕੱਤਰ ਸਿੰਚਾਈ ਵਿਭਾਗ, ਦਲਬੀਰ ਸਿੰਘ, ਸਤਨਾਮ ਸਿੰਘ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਆਪਣੇ ਸਾਂਝੇ ਬਿਆਨ ਵਿੱਚ ਆਖਿਆ ਕਿ ਪੂਰੇ ਪੰਜਾਬ ਦੇ ਅੰਦਰ ਮਨਿਸਟੀਰੀਅਲ ਕਾਮਿਆਂ ਵੱਲੋਂ ਤਿੰਨ ਰੋਜ਼ਾ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ। ਸਰਕਾਰੀ ਦਫ਼ਤਰਾਂ ਵਿੱਚ ਕੰਮ ਨੂੰ ਬਿਲਕੁਲ ਠੱਪ ਕਰਕੇ ਆਪਣੀਆਂ ਜਾਇਜ਼ ਮੰਗਾਂ ਜਿਵੇਂ ਕਿ 23 ਮਹੀਨਿਆਂ ਦਾ ਡੀ.ਏ. ਦਾ ਬਕਾਇਆ ਦੇਣਾ, 2004 ਤੋਂ ਬਾਅਦ ਭਰਤੀ ਕਰਮਚਾਰੀਆਂ ਦੀ ਪੈਨਸ਼ਨ ਸਕੀਮ ਲਾਗੂ ਕਰਨਾ ਅਤੇ ਨਵੇਂ ਭਰਤੀ ਕਰਮਚਾਰੀਆਂ ਨੂੰ ਪੂਰਾ ਸਕੇਲ ਦੇਣ, ਕੱਚੇ ਮੁਲਾਜਮਾਂ ਨੂੰ ਤੁਰੰਤ ਪੱਕਾ ਕੀਤੇ ਜਾਣਾ, ਤਨਖਾਹ ਕਮਿਸ਼ਨ ਨੂੰ ਲਾਗੂ ਕਰਨਾ ਆਦਿ ਨੂੰ ਲੈ ਕੇ ਪਟਿਆਲਾ ਦੇ ਸਮੂੰਹ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਰੋਸ ਧਰਨਾ ਦਿੱਤਾ ਗਿਆ। ਉਨਢਾਂ ਇਹ ਵੀ ਆਖਿਆ ਕਿ ਜੇਕਰ ਸਰਕਾਰ ਉਨਢਾਂ ਦੀਆਂ ਜਾਇਜ ਮੰਗਾਂ ਨੂੰ ਨਹੀ ਮੰਨਦੀ ਤਾਂ ਉਹ ਪੂਰੇ ਪੰਜਾਬ ਵਿੱਚ ਆਪਣਾ ਸੰਘਰਸ਼ ਤੇਜ ਕਰਨਗੇ ਅਤੇ ਸਕੱਤਰੇਤ/ਡਾਇਰੈਕਟਰਾਂ ਦਾ ਮੁਕੰਮਲ ਕੰਮ ਕਾਜ ਨੂੰ ਠੱਪ ਕੀਤਾ ਜਾਵੇਗਾ ਅਤੇ ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਕੁਲਵੰਤ ਸਿੰਘ ਸੈਣੀ ਮੁੱਖ ਮੀਡੀਆ ਇੰਚਾਰਜ ਸਿੰਚਾਈ ਵਿਭਾਗ ਬੀ.ਐਮ.ਐਲ. ਅਤੇ ਰਾਜੇਸ਼ ਸ਼ਰਮਾ ਪ੍ਰੈਸ ਸਕੱਤਰ ਡਰਾਫਟਸਮੈਨ ਐਸੋਸੀਏਸ਼ਨ ਨੇ ਬੋਲਦਿਆਂ ਆਖਿਆ ਕਿ ਇਸ ਧਰਨੇ ਵਿੱਚ ਡਰਾਫਟਸਮੈਨ ਯੂਨੀਅਨ, ਰੈਵਿਨਿਊ ਯੂਨੀਅਨ, ਡਿਪਲੋਮਾ ਇੰਜੀਨੀਅਰ ਯੂਨੀਅਨ ਅਤੇ ਡਰਾਇਵਰ ਯੂਨੀਅਨ ਵੱਲੋਂ ਵੀ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੂੰ ਪੂਰਾ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਤਿੰਨ ਰੋਜ਼ਾ 13,14 ਅਤੇ 15-2-2019 ਤੱਕ ਕਲਮਛੋੜ ਹੜਤਾਲ ਨੂੰ ਪੂਰਨ ਰੂਪ ਵਿੱਚ ਕਾਮਯਾਬ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਮਹਿਕਮਿਆਂ ਦੇ ਅਹੁਦੇਦਾਰਾਂ ਖੁਸ਼ਵਿੰਦਰ ਕਪਿਲਾ, ਅਨਿਲ ਸ਼ਰਮਾ, ਜਸਬੀਰ ਸਿੰਘ, ਅਨਿਲ ਕੁਮਾਰ, ਕਾਕਾ ਸਿੰਘ, ਪਵਨ ਸ਼ਰਮਾ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਕਿਸ਼ਨਪਾਲ ਸਿੰਘ, ਕੇਸਰ ਸਿੰਘ, ਜਸਪ੍ਰੀਤ ਸਿੰਘ, ਆਦਿ ਨੇ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ