ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਾਣ-ਭੱਤਾ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਸੰਗਰੂਰ\ਮੁਹਾਲੀ, 11 ਸਤੰਬਰ:
ਪੰਜਾਬ ਭਰ ’ਚੋਂ ਪੁੱਜੇ ਹਜ਼ਾਰਾਂ ਮੁਲਾਜ਼ਮ, ਪੈਨਸ਼ਨਰ ਅਤੇ ਮਾਣ-ਭੱਤਾ ਵਰਕਰ ਵੱਲੋਂ ਸੰਗਰੂਰ ਦੀ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੈਲੀ ਕਰਨ ਉਪਰੰਤ ਰੋਸ ਮਾਰਚ ਕਰਦਿਆਂ ਪਹਿਲਾਂ ਬਰਨਾਲਾ ਕੈਂਚੀਆਂ ਅਤੇ ਬਾਅਦ ਵਿੱਚ ਧੂਰੀ ਰੇਲਵੇ ਪੁਲ ’ਤੇ ਚੱਕਾ ਜਾਮ ਕੀਤਾ ਗਿਆ। ਸਾਂਝੇ ਫਰੰਟ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮਾਣ-ਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਛੇਵੇਂ ਤਨਖਾਹ ਕਮਿਸ਼ਨ ਤਹਿਤ ਪੈਨਸ਼ਨਰਾਂ ਉੱਤੇ 2.59 ਦਾ ਗੁਣਾਂਕ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪਰਖ ਕਾਲ ਸਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਪੰਜਾਬ ਦੇ ਸਕੇਲ ਲਾਗੂ ਕਰਨ, ਬੰਦ ਕੀਤੇ ਗਏ ਪੇਂਡੂ ਤੇ ਬਾਰਡਰ ਏਰੀਆ ਸਮੇਤ ਸਮੁੱਚੇ 37 ਭੱਤੇ ਤੇ ਏਸੀਪੀ ਆਦਿ ਬਹਾਲ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਰੋਕੀਆਂ ਕਿਸ਼ਤਾਂ ਜਾਰੀ ਕਰਨ ਸੰਬੰਧੀ ਲਗਾਤਾਰ ਟਾਲ ਮਟੋਲ ਕਰ ਰਹੀ ਹੈ ਜਦਕਿ ਆਮ ਆਦਮੀ ਪਾਰਟੀ ਨੇ ਸਾਂਝੇ ਫਰੰਟ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਇਨ੍ਹਾਂ ਮੰਗਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ।
ਪ੍ਰੰਤੂ ਪਿਛਲੀਆਂ ਸਰਕਾਰਾਂ ਦੀ ਤਰਜ਼ ’ਤੇ ਪਰਖ ਕਾਲ ਦੌਰਾਨ ਮੁੱਢਲੀ ਤਨਖ਼ਾਹ ਦਾ ਨਿਯਮ ਜਾਰੀ ਰੱਖਣਾ, ਨਵੀਂਆਂ ਭਰਤੀਆਂ ਕੇਂਦਰੀ ਸਕੇਲਾਂ ਤਹਿਤ ਕਰਨਾ, ਮੁਹੱਲਾ ਕਲੀਨਿਕਾਂ ਵਿੱਚ ਠੇਕਾ ਆਧਾਰਿਤ ਭਰਤੀ ਕਰਨਾ, ਕਾਲਜਾਂ ਵਿੱਚ ਪੱਕੀ ਭਰਤੀ ਕਰਨ ਦੀ ਬਜਾਏ ਗੈਸਟ ਟੀਚਰ ਵਾਲੀ ਨੀਤੀ ਨੂੰ ਅੱਗੇ ਵਧਾਉਣਾ, ਮਾਣ-ਭੱਤਾ ਵਰਕਰਾਂ ਉੱਤੇ ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਨਾ ਕਰਨਾ, ਕੱਟੇ ਗਏ ਭੱਤੇ ਬਹਾਲ ਨਾ ਕਰਨਾ ਅਤੇ ਨਵੀਂ ਪੈਨਸ਼ਨ ਸਕੀਮ ਨੂੰ ਬਰਕਰਾਰ ਰੱਖਣਾ ਸਾਬਿਤ ਕਰਦਾ ਹੈ ਕਿ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀਆਂ ਲੀਹਾਂ ’ਤੇ ਹੀ ਅੱਗੇ ਵੱਧ ਰਹੀ ਹੈ।ਪਰ ਇਹ ਸਰਕਾਰ ਭੁੱਲ ਰਹੀ ਹੈ ਕਿ ਇਸ ਸਰਕਾਰ ਨੂੰ ਸਤਾ ਵਿੱਚ ਪਹੁੰਚਾਉਣ ਵਿੱਚ ਮੁਲਾਜ਼ਮ ਵਰਗ ਦਾ ਪਿਛਲੀ ਸਰਕਾਰ ਨਾਲ ਲਗਾਤਾਰ ਚੱਲਦਾ ਮੁਲਾਜ਼ਮ ਸੰਘਰਸ਼ ਵੀ ਸੀ। ਮੁਲਾਜ਼ਮ ਵਰਗ ਆਸ ਕਰਦਾ ਹਾਂ ਕਿ ਪੰਜਾਬ ਸਰਕਾਰ ਮੁਲਾਜ਼ਮ ਵਰਗ ਦੀ ਮੰਗਾ ਲਈ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੁਲਾਜ਼ਮ ਵਰਗ ਦੀਆਂ ਮੰਗਾ ਤੇ ਸਾਰਥਕ ਸਿੱਟੇ ਵੱਲ ਵਧੇਗੀ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…