ਆਂਗਨਵਾਨੀ ਵਰਕਰਾਂ ਤੇ ਹੈਲਪਰਾਂ ਨੇ ਪਸ਼ੂ ਪਾਲਣ ਮੰਤਰੀ ਸਿੱਧੂ ਦੇ ਘਰ ਅੱਗੇ ਦਿੱਤਾ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਬੈਨਰ ਥੱਲੇ ਐਤਵਾਰ ਨੂੰ ਆਂਗਨਵਾੜੀ ਵਰਕਰਾਂ, ਹੈਲਪਰਾਂ ਵੱਲੋਂ ਨਵੇਂ ਬਣੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਧਰਨਾ ਲਗਾ ਕੇ ਭੁੱਖ ਹੜਤਾਲ ਸ਼ੁਰੂ ਕੀਤੀ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਵੀ ਕੀਤੀ। ਇਸ ਮੌਕੇ ਥਾਣਾ ਮਟੌਰ ਦੇ ਮੁਖੀ ਰਾਜੀਵ ਕੁਮਾਰ ਤੇ ਮਹਿਲਾ ਪੁਲਿਸ ਕਰਮਚਾਰੀ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਤਾਇਨਾਤ ਸਨ।
ਬਾਅਦ ਦੁਪਹਿਰ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਜੀਤੀ ਸਿੱਧੂ ਵੱਲੋਂ ਮੰਗ ਪੱਤਰ ਲਿਆ ਤੇ ਭਰੋਸਾ ਦਿਵਾਇਆ ਕਿ ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ। ਯੂਨੀਅਨ ਦੀ ਪ੍ਰਧਾਨ ਰਜਵੰਤ ਕੌਰ ਬੱਲੋਮਾਜਰਾ, ਕਮਲਜੀਤ ਕੌਰ ਕਨਸਾਲਾ, ਜਸਵੀਰ ਕੌਰ ਭਾਗੂਮਾਜਰਾ ਸਮੇਤ ਹੋਰਨਾਂ ਨੇ ਧਰਨੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਹ ਭੁੱਖ ਹੜਤਾਲ ਅੱਜ ਸਵੇਰੇ 11 ਵਜੇ ਸ਼ੁਰੂ ਕੀਤੀ ਗਈ ਜੋ ਕਿ ਮੰਗ ਪੱਤਰ ਦੇਣ ਤੋਂ ਬਾਅਦ 3 ਵਜੇ ਸਮਾਪਤ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹਰਿਆਣਾ, ਮੱਧ ਪ੍ਰਦੇਸ ਸਰਕਾਰਾਂ ਵਲੋਂ ਵਰਕਰਾਂ, ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ ਕਰ ਦਿੱਤਾ ਗਿਆ ਹੈ ਤੇ 10-10 ਹਜ਼ਾਰ ਰੁਪਏ ਮਿਲ ਰਿਹਾ ਹੈ ਪਰ ਪੰਜਾਬ ਸਰਕਾਰ ਵਰਕਰਾਂ ਨੂੰ 5600 ਤੇ ਹੈਲਪਰਾਂ ਨੂੰ 2800 ਰੁਪਏ ਦੇ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਹੈਲਪਰਾਂ ਤੇ ਵਰਕਰਾਂ ਵਲੋਂ ਸ਼ਾਹਕਾਟ ਉਪ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਦਾ ਵਿਰੋਧ ਵੀ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਕੌਰ ਮੋਰਿੰਡਾ, ਮੇਹਰ ਕੌਰ, ਗੀਤਾ ਦੇਵੀ, ਸੰਦੀਪ ਕੌਰ, ਹਰਬੰਸ ਕੌਰ, ਹਰਭਜਨ ਕੌਰ, ਗੁਰਮੀਤ ਕੌਰ ਸਮੇਤ ਭਾਰੀ ਗਿਣਤੀ ਵਿਚ ਹੈਲਪਰ, ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…