nabaz-e-punjab.com

ਕਿਸਾਨ ਮੰਗ ਦਿਵਸ ਮੌਕੇ ਡੀਸੀ ਦਫ਼ਤਰ ਪਟਿਆਲਾ ਦੇ ਸਾਹਮਣੇ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 1 ਸਤੰਬਰ:
ਕੁੱਲ ਹਿੰਦ ਕਿਸਾਨ ਸਭਾ ਦੇ ਸੱਦੇ ਤੇ ਦੇਸ਼ ਭਰ ਵਿੱਚ ਮਨਾਏ ਜਾ ਰਹੇ ਕਿਸਾਨ ਮੰਗ ਦਿਵਸ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਸਦਰ ਮੁਕਾਮ ਸਾਹਮਣੇ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਇਕੱਤਰ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਜੰਮ ਕੇ ਨਾਅਰੇਬਾਜੀ ਕੀਤੀ ਅਤੇ ਤ੍ਰਿਪੜੀ ਮੋੜ ਪਟਿਆਲਾ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ।
ਡੀ.ਸੀ. ਦਫਤਰ ਅੱਗੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਕੌਮੀ ਕੌਂਸਲ ਮੈਂਬਰ ਕੁਲਵੰਤ ਸਿੰਘ ਮੌਲਵੀਵਾਲਾ, ਬ੍ਰਿਜ ਲਾਲ ਬਠੌਣੀਆਂ, ਜਗਤਾਰ ਸਿੰਘ ਫਤਿਹਮਾਜਰੀ, ਅਜੈਬ ਸਿੰਘ ਸ਼ਾਹਪੁਰ ਅਤੇ ਕਰਮਚੰਦ ਭਾਦਵਾਜ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਐੱਨ ਡੀ ਏ ਸਰਕਾਰ ਧੋਖੇਬਾਜਾਂ ਦੀ ਸਰਕਾਰ ਹੈ ਜਿਸਨੇ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਦੀ ਭਲਾਈ ਲਈ ਡਾਕਟਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਸ ਸਰਕਾਰ ਨੇ ਰਿਪੋਰਟ ਠੰਡੇ ਬਸਤੇ ਵਿੱਚ ਪਾਈ ਹੋਈ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਸੂਬੇ ਦਾ ਕਿਸਾਨ ਆਪਣੇ ਆਪਣੇ ਇਲਾਕਿਆਂ ਵਿੱਚ ਫਸਲਾਂ ਦੇ ਵਾਜਬ ਭਾਅ ਨਾ ਮਿਲਣ ਕਰਕੇ ਕਰਜ਼ੇ ਦੀ ਦਲਦਲ ਵਿੱਚ ਧੱਸਿਆ ਹੋਇਆ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋਇਆ ਪਿਆ ਹੈ ਪਰ ਵੱਡੀ ਤਦਾਦ ਤੇ ਕਿਸਾਨ ਮਜ਼ਦੂਰ ਖੁਦਕੁਸ਼ੀਆਂ ਦੇ ਬਾਵਜੂਦ ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਸ਼ਬਜਬਾਗ ਦਿਖਾਉਣ ਤੇ ਲੱਗੀ ਹੋਈ ਹੈ ਜਦੋਂ ਕਿ ਕਿਸਾਨੀ ਨੂੰ ਫੌਰੀ ਰਾਹਤ ਦੀ ਜਰੂਰਤ ਸਮੇਂ ਦੀ ਮੁੱਖ ਮੰਗ ਹੈ। ਪੰਜਾਬ ਸਰਕਾਰ ਨੇ ਵੀ ਕਿਸਾਨਾਂ ਦਾ ਕਰਜਾਂ ਮਾਫ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ। ਕਿਸਾਨ ਤੇ ਖੇਤ ਮਜਦੂਰ ਖੁਦਕਸ਼ੀ ਕਰਨ ਲਈ ਮਜਬੂਰ ਹੈ।
ਕਾਮਰੇਡ ਮੌਲਵੀਵਾਲਾ ਨੇ ਦੱਸਿਆ ਕਿ ਕਿਸਾਨ ਸਭਾ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕਿਸਾਨ ਅਤੇ ਮਜ਼ਦੂਰਾਂ ਦੇ ਕਰਜੇ ਮਾਫ਼ ਕਰਨ ਤੇ ਸੱਠ ਸਾਲ ਦੀ ਉਮਰ ਮਗਰੋਂ ਹਰ ਕਿਸਾਨ ਨੂੰ ਦਸ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਮਰੇਡ ਰਾਮ ਚੰਦ ਚੁਨਾਗਰਾ, ਰਜਿੰਦਰ ਸਿੰਘ ਰਾਜਪੁਰਾ, ਮੁਖਤਿਆਰ ਸਿੰਘ, ਕਿਰਪਾਲ ਸਿੰਘ ਜਿਉਣਪੁਰਾ, ਨਰਾਤਾ ਰਾਮ ਦੇਧਨਾ, ਜਗਜੀਤ ਸਿੰਘ ਦੁਗਾਲ, ਝੰਡਾ ਸਿੰਘ ਰਾਜਗੜ੍ਹ, ਸੰਤੋਖ ਸਿੰਘ, ਹਰਜੀਤ ਸਿੰਘ, ਅਜੈਬ ਸਿੰਘ ਧਨੇਠਾ ਅਤੇ ਮੋਤਾ ਸਿੰਘ ਨਾਗਰੀ ਆਦਿ ਨੇ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…