ਪਾਰਕਾਂ ਵਿੱਚ ਸਫ਼ਾਈ ਕਰਦੇ ਸਫ਼ਾਈ ਸੇਵਕਾਂ ਵੱਲੋਂ ਨਗਰ ਨਿਗਮ ਦਫ਼ਤਰ ਦੇ ਮੂਹਰੇ ਵਿਸ਼ਾਲ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਸ਼ਹਿਰ ਦੇ ਵੱਖ ਵੱਖ ਇਲਾਕਿਆਂ ਦੇ ਪਾਰਕਾਂ ਵਿੱਚ ਕੰਮ ਕਰਦੇ ਸਫਾਈ ਸੇਵਕਾਂ ਨੇ ਅੱਜ ਨਗਰ ਨਿਗਮ ਮੁਹਾਲੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਉਹ ਕਾਫੀ ਸਮੇਂ ਤੋਂ ਇਹਨਾਂ ਪਾਰਕਾਂ ਵਿਚ ਕੰਮ ਕਰ ਰਹੇ ਹਨ। ਇਕ ਹੀ ਪਰਿਵਾਰ ਦੇ ਕਈ ਕਈ ਮੈਂਬਰ ਇਹਨਾਂ ਪਾਰਕਾਂ ਵਿੱਚ ਹੀ ਸਫਾਈ ਦਾ ਕੰਮ ਕਰਦੇ ਹਨ ਪਰ ਉਹਨਾਂ ਨੂੰ ਪਿਛਲੇ ਪੰਜ ਮਹੀਨਿਆਂ ਦੀ ਤਨਖਾਹ ਅਜੇ ਤੱਕ ਨਹੀਂ ਮਿਲੀ, ਜਿਸ ਕਾਰਨ ਉਹਨਾਂ ਨੂੰ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਤਾਂ ਰਾਸ਼ਨ ਵਾਲੇ ਨੇ ਵੀ ਉਹਨਾਂ ਨੂੰ ਉਧਾਰ ਦੇਣਾ ਬੰਦ ਕਰ ਦਿੱਤਾ ਹੈ ਅਤੇ ਉਹਨਾਂ ਨੂੰ ਆਪਣੇ ਕਿਰਾਏ ਦੇ ਘਰਾਂ ਨੂੰ ਵੀ ਕਿਰਾਇਆ ਨਾ ਦੇ ਸਕਣ ਕਾਰਨ ਖਾਲੀ ਕਰਨਾ ਪੈ ਰਿਹਾ ਹੈ, ਇਸ ਤਰ੍ਹਾਂ ਉਹ ਸਰਦੀ ਦੇ ਇਸ ਮੌਸਮ ਵਿੱਚ ਸੜਕ ਉਪਰ ਆਉਣ ਲਈ ਮਜਬੂਰ ਹੋ ਗਏ ਹਨ। ਉਹਨਾਂ ਮੰਗ ਕੀਤੀ ਕਿ ਉਹਨਾਂ ਨੂੰ ਪਿਛਲੇ ਪੰਜ ਮਹੀਨਿਆਂ ਦੀ ਤਨਖਾਹ ਤੁਰੰਤ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…