ਕੱਚੇ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮਾਰਚ, ਬੂਟ ਪਾਲਿਸ ਕਰਕੇ ਕੀਤਾ ਰੋਸ ਵਿਖਾਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੜੀਵਾਰ ਧਰਨਾ ਪ੍ਰਦਰਸ਼ਨ ਐਤਵਾਰ ਨੂੰ ਪੰਜਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਧਰਨਾਕਾਰੀ ਕੱਚੇ ਅਧਿਆਪਕਾ ਨੇ ਸ਼ਹਿਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਮਾਰਚ ਕੀਤਾ। ਜਿਸ ਦੀ ਅਗਵਾਈ ਸੂਬਾ ਪ੍ਰਧਾਨ ਅਜਮੇਰ ਸਿੰਘ ਅੌਲਖ, ਅਨੁਭਵ ਗੁਪਤਾ, ਹਰਪ੍ਰੀਤ ਕੌਰ ਜਲੰਧਰ, ਭਗਵਾਨ ਦਾਸ ਗੁਰਦਾਸਪੁਰ, ਰੋਹਿਤ ਪਟਿਆਲਾ, ਬਲਜਿੰਦਰ ਮੁਹਾਲੀ ਨੇ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀ ਕੱਚੇ ਅਧਿਆਪਕਾਂ ਨੇ ਲਾਲ ਬੱਤੀ ਚੌਕਾਂ ਅਤੇ ਮਾਰਕੀਟਾਂ ਵਿੱਚ ਖੜੀਆਂ ਗੱਡੀਆਂ ਦੇ ਸ਼ੀਸ਼ੇ ਸਾਫ਼ ਅਤੇ ਬੂਟ ਪਾਲਿਸ ਕਰਕੇ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ।

ਇਸ ਮੌਕੇ ਦਵਿੰਦਰ ਸਿੰਘ ਸੰਧੂ, ਜੁਝਾਰ ਸਿੰਘ ਸੰਗਰੂਰ, ਗਗਨਦੀਪ ਕੌਰ ਅਬੋਹਰ ਅਤੇ ਗੁਰਪ੍ਰੀਤ ਕੌਰ ਮੁਹਾਲੀ ਨੇ ਦੱਸਿਆ ਕਿ ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਉਨ੍ਹਾਂ ਦੱਸਿਆ ਕਿ ਅੱਜ ਅਚਾਨਕ ਕੁਲਵਿੰਦਰ ਸਿੰਘ ਨਾੜੂ ਦੀ ਤਬੀਅਤ ਖ਼ਰਾਬ ਹੋ ਗਈ। ਸੂਚਨਾ ਮਿਲਣ ’ਤੇ ਇਲਾਜ ਲਈ ਮੌਕੇ ’ਤੇ ਪਹੁੰਚੇ ਡਾਕਟਰ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਅਧਿਆਪਕ ਦੀ ਦਿਲ ਦੀ ਧੜਕਣ ਬਹੁਤ ਤੇਜ਼ ਹੈ ਅਤੇ ਸਰੀਰ ਦੀ ਅਨਰਜੀ ਵੀ ਘੱਟ ਰਹੀ ਹੈ। ਮੈਡੀਕਲ ਟੀਮ ਨੇ ਉਨ੍ਹਾਂ ਨੂੰ ਸਿਹਤ ਜਾਂਚ ਅਤੇ ਕੁੱਝ ਟੈਸਟ ਕਰਵਾਉਣ ਲਈ ਹਸਪਤਾਲ ਜਾਣ ਲਈ ਕਿਹਾ ਪ੍ਰੰਤੂ ਅਧਿਆਪਕ ਨੇ ਹਸਪਤਾਲ ਜਾ ਕੇ ਇਲਾਜ ਕਰਵਾਉਣ ਤੋਂ ਕੋਰਾ ਜਵਾਬ ਦਿੰਦੇ ਹੋਏ ਕਿਹਾ ਕਿ ਭਾਵੇਂ ਉਸ ਦੀ ਜਾਨ ਕਿਉਂ ਨਾ ਚਲੀ ਜਾਵੇ ਉਹ ਛੱਤ ਤੋਂ ਥੱਲੇ ਨਹੀਂ ਉੱਤਰੇਗਾ। ਇਸ ਤੋਂ ਪਹਿਲਾਂ ਸਮਰ ਸਿੰਘ ਮਾਨਸਾ ਦੀ ਤਬੀਅਤ ਖਰਾਬ ਹੋ ਚੁੱਕੀ ਹੈ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…