ਨੌਜਵਾਨ ਸਭਾ ਨੇ ਨੌਜਵਾਨਾਂ ਨਾਲ ਕੀਤੇ ਵਾਅਦੇ ਲਾਗੂ ਕਰਾਉਣ ਲਈ ਰੋਸ ਮਾਰਚ ਕੱਢਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਕਰਾਉਣ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਦੇ ਸੱਦੇ ਤੇ ਇਕੱਤਰ ਹੋਏ ਨੌਜਵਾਨਾਂ ਵਲੋੱ ਫੇਜ 8 ਵਿੱਚੋੱ ਚੰਡੀਗੜ੍ਹ ਵੱਲ ਮਾਰਚ ਕੀਤਾ। ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਇਸ ਮਾਰਚ ਵਿੱਚ ਨੌਜਵਾਨਾਂ ਨੇ ਭਗਤ ਸਿੰਘ ਦੀ ਫੋਟੋ ਵਾਲੇ ਝੰਡੇ, ਬੈਨਰ ਅਤੇ ਮੰਗਾਂ ਸਬੰਧੀ ਤਖਤੀਆਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸਭਾ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਬਣੀ ਨੂੰ ਇਕ ਸਾਲ ਦਾ ਸਮਾਂ ਹੋ ਗਿਆ ਹੈ। ਨੌਜਵਾਨਾਂ ਨਾਲ ਚੋਣਾਂ ਸਮੇੱ ਕੀਤੇ ਵਾਅਦਿਆਂ ਤੇ ਬਿਲਕੁਲ ਹੀ ਅਮਲ ਨਹੀਂ ਕੀਤਾ ਗਿਆ। ਬਲਕਿ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ, 800 ਸਰਕਾਰੀ ਸਕੂਲਾਂ ਨੂੰ ਪੱਕੇ ਤਾਲੇ ਲਾ ਕੇ, ਆਂਗਣਵਾੜੀ ਸਕੂਲ ਬੰਦ ਕਰਕੇ ਬੇਰੁਜ਼ਗਾਰੀ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇੱਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਅਤੇ ਕੈਪਟਨ ਦੀ ਸਰਕਾਰ ਦੀਆਂ ਨੀਤੀਆਂ ਵਿੱਚ ਕੋਈ ਅੰਤਰ ਨਹੀੱ। ਦੋਹਾਂ ਦੀਆਂ ਨੀਤੀਆਂ ਨਿੱਜੀਕਰਨ ਦੇ ਹੱਕ ਵਿੱਚ ਹਨ।
ਇਸ ਮੌਕੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਅਜੈ ਫਿਲੌਰ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਨੇ ਗਰੀਬ ਵਰਗ ਦੇ ਬੱਚਿਆਂ ਕੋਲੋੱ ਵਿਦਿਆ ਖੋਹ ਕੇ ਅਮੀਰ ਲੋਕਾਂ ਦੇ ਹੱਥ ਵਿੱਚ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆ ਦਾ ਨਿਜੀਕਰਨ, ਵਪਾਰੀਕਰਨ ਕਰਕੇ ਹਜ਼ਾਰਾਂ ਸਰਕਾਰੀ ਸਕੂਲ/ਕਾਲਜ ਟੀਚਰਾਂ ਤੋਂ ਵਾਂਝੇ ਕਰ ਦਿੱਤੇ ਹਨ। ਇਸ ਮੌਕੇ ਮਨਦੀਪ ਕੌਰ ਸ਼ੱਕਰੀ, ਸੁਰਜੀਤ ਸਿੰਘ ਦੁਧਰਾਏ, ਮੱਖਣ ਸੰਗਰਾਮੀ, ਗੁਰਦੀਪ ਬੇਗਮਪੁਰ, ਹਰਨੇਕ ਗੁਜਰਵਾਲ, ਦਲਵਿੰਦਰ ਕੁਲਾਰ, ਸੁਰੇਸ਼ ਸਮਾਣਾ, ਜਤਿੰਦਰ ਫਰੀਦਕੋਟ, ਸਿਮਰਜੀਤ ਬਰਾੜ, ਬੰਸੀ ਲਾਲ, ਸੰਦੀਪ ਮਾਨਸਾ, ਤਸਵੀਰ ਖਿਲਚੀਆਂ, ਸੁਖਦੇਵ ਜਵੰਦਾ, ਕਰਮਬੀਰ ਪੱਖੋਕੇ, ਰਮਨਦੀਪ ਘਨੌਰ, ਸਤਨਾਮ ਸੁੱਜੋ, ਪ੍ਰਭਾਤ ਕਵੀ, ਸੰਦੀਪ ਸਿੰਘ ਤੋ ਇਲਾਵਾ ਵੱਡੀ ਗਿਣਤੀ ਨੌਜਵਾਨ-ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…