Share on Facebook Share on Twitter Share on Google+ Share on Pinterest Share on Linkedin ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਸੈਕਟਰ 25 ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ ਅਨੁਸੂਚਿਤ ਜਾਤੀ ਅੱਤਿਆਚਾਰਾਂ ਤੇ ਨਜਰਸਾਨੀ ਕਰਨ ਵਾਲੀ ਸਟੇਟ ਵਿਜ਼ੀਲੈਸ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਕੈਪਟਨ ਅਮਰਿੰਦਰ ਤੁਰੰਤ ਸਦੱਣ: ਕੈਂਥ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ- ਅਨੁਸੂਚਿਤ ਜਾਤੀਆਂ ਨਾਲ ਪੰਜਾਬ ਵਿੱਚ ਹੋ ਰਹੇ ਅਨਿਆਂ, ਅੱਤਿਆਚਾਰ, ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਨੂੰ ਰੋਕਣ ਲਈ ਸਟੇਟ ਵਿਜ਼ੀਲੈਸ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ, ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਕੈਪਟਨ ਸਰਕਾਰ ਤੋ ਤੁਰੰਤ ਸੱਦਣ ਦੀ ਮੰਗ ਕੀਤੀ ਹੈ। ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਸੈਕਟਰ 25 ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਪਿੰਡਾਂ ਵਿੱਚ ਇਕ ਸ਼ਾਜਿਸ ਦੇ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਪੀੜਤ ਪਰਿਵਾਰਾਂ ਨੂੰ ਉਜਾੜ ਕੇ ਸ਼ਰਨਾਰਥੀਆਂ ਦਾ ਜੀਵਨ ਰਾਜਧਾਨੀ ਚੰਡੀਗੜ੍ਹ ਦੇ 25 ਸੈਕਟਰ ਰੈਲੀ ਗਰਾਉਂਡ ਵਿੱਚ ਗੁਜਾਰਨ ਲਈ ਮਜਬੂਰ ਹਨ। ਸ੍ਰ ਕੈਂਥ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਵਿੱਚ ਜਗੀਰਦਾਰੀ,ਸਰਮਾਏਦਾਰੀ,ਬੁਰਸ਼ਾਗਰਦੀ ਅਤੇ ਭ੍ਰਿਸ਼ਟਾਚਾਰ ਦਾ ਬੋਲ ਬਾਲਾ ਹੋਣ ਕਾਰਨ ਅਨੁਸੂਚਿਤ ਜਾਤੀ ਤੇ ਗਰੀਬ ਵਰਗ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਨੁਸੂਚਿਤ ਜਾਤੀ ਦੀ ਪੰਜਾਬ ਵਿੱਚ 35 ਪ੍ਰਤੀਸ਼ਤ ਅਬਾਦੀ ਹੋਣ ਦੇ ਬਾਵਜੂਦ ਇਨ੍ਹਾ ਲੋਕਾਂ ਨੂੰ ਵੋਟਾਂ ਸਮੇਂ ਹੀ ਮਨ ਲੁਭਾਵਣੇ ਨਾਅਰੇ ਰਾਹੀਂ ਮੂਰਖ ਬਣਾ ਕੇ ਇਸਤੇਮਾਲ ਕੀਤਾ ਜਾਂਦਾ ਹੈ,ਸਿਆਸੀ ਪਾਰਟੀਆਂ ਇਨ੍ਹਾਂ ਦੀ ਡਮੀ ਲੀਡਰਸ਼ਿਪ ਦਿਖਾਕੇ ਧੋਖੇ ਦਾ ਸ਼ਿਕਾਰ ਬਣਾਇਆ ਜਾਂਦਾ ਹੈ।ਇਨ੍ਹਾਂ ਪੀੜਤ ਪਰਿਵਾਰਾਂ ਨੂੰ ਨਿਆਂ ਅਤੇ ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਕੀਤੀ ਜਾ ਰਹੀ ਹੈ,ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਵਿੱਚ ਬੁਰੀ ਤਰ੍ਹਾ ਫੇਲ੍ਹ ਹੋ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ