ਰਾਸ਼ਨ ਨਾ ਮਿਲਣ ’ਤੇ ਗਰੀਬ ਪਰਿਵਾਰਾਂ ਦੀਆਂ ਅੌਰਤਾਂ ਨੇ ਕੌਂਸਲਰ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ:
ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਰਹਿੰਦੇ ਬਾਲਮੀਕ ਭਾਈਚਾਰੇ ਨਾਲ ਵਿਅਕਤੀਆਂ ਅਤੇ ਹੋਰ ਗਰੀਬ ਪਰਿਵਾਰਾਂ ਦੀਆਂ ਅੌਰਤਾਂ ਨੇ ਰਾਸ਼ਨ ਨਾ ਮਿਲਣ ਕਾਰਨ ਬੁੱਧਵਾਰ ਨੂੰ ਇਲਾਕੇ ਦੇ ਅਕਾਲੀ ਕੌਂਸਲਰ ਦਾ ਪੁਤਲਾ ਸਾੜ ਕੇ ਰੋਸ ਮੁਜ਼ਾਹਰਾ ਕੀਤਾ। ਲਿਖਤੀ ਸ਼ਿਕਾਇਤ ਵਿੱਚ ਸਾਗਰ ਸਿੰਘ, ਬਲਜਿੰਦਰ ਸਿੰਘ, ਰਾਮ ਪਿਆਰੀ, ਚਮੇਲੀ, ਪਰਮਜੀਤ ਕੌਰ, ਪ੍ਰੀਤੀ ਅਤੇ ਹੋਰਨਾਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਆਖੇ ਲੱਗ ਕੇ ਪਿਛਲੇ 25 ਦਿਨਾਂ ਤੋਂ ਆਪਣੇ ਘਰਾਂ ਵਿੱਚ ਕੈਦ ਹਨ ਪ੍ਰੰਤੂ ਰਾਸ਼ਨ ਵੰਡਣ ਸਮੇਂ ਉਨ੍ਹਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ। ਜਿਸ ਕਾਰਨ ਗਰੀਬ ਪਰਿਵਾਰਾਂ ਨੂੰ ਦੋ ਡੰਗ ਦੀ ਰੋਟੀ ਦਾ ਫਿਕਰ ਸਤਾਉਣ ਲੱਗ ਪਿਆ ਹੈ।
ਪੀੜਤ ਪਰਿਵਾਰਾਂ ਨੇ ਦੱਸਿਆ ਕਿ ਉਹ ਅੱਜ ਇਕੱਠੇ ਹੋ ਕੇ ਰਾਸ਼ਨ ਲਈ ਕੌਂਸਲਰ ਦੇ ਘਰ ਗਏ ਸੀ ਪ੍ਰੰਤੂ ਉਨ੍ਹਾਂ ਨੂੰ ਜ਼ਲੀਲ ਕਰਕੇ ਵਾਪਸ ਮੋੜ ਦਿੱਤਾ। ਜਿਸ ਕਾਰਨ ਰੋਹ ਵਿੱਚ ਆਏ ਲੋਕਾਂ ਨੇ ਕੌਂਸਲਰ ਦਾ ਪੁਤਲਾ ਸਾੜ ਕੇ ਰੋਸ ਵਿਖਾਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਵੀ ਪੈਰਾ ਮਿਲਟਰੀ ਫੋਰਸ ਅਤੇ ਪੁਲੀਸ ਕਰਮਚਾਰੀ ਲੋੜਵੰਦਾਂ ਨੂੰ ਰਾਸ਼ਨ ਦੇਣ ਬਾਰੇ ਸੂਚਨਾ ਮਿਲਣ ’ਤੇ ਜਦੋਂ ਗਰੀਬ ਲੋਕ ਗਰੇਸੀਅਨ ਹਸਪਤਾਲ ਦੇ ਬਾਹਰ ਪਹੁੰਚੇ ਤਾਂ ਉਨ੍ਹਾਂ ਨੂੰ ਰਾਸ਼ਨ ਦੇਣ ਦੀ ਥਾਂ ਡੰਡੇ ਮਾਰ ਕੇ ਭਜਾਇਆ ਗਿਆ। ਉਨ੍ਹਾਂ ਕੌਂਸਲਰ ’ਤੇ ਸਿਰਫ਼ ਆਪਣੇ ਚਹੇਤਿਆਂ ਅਤੇ ਰੱਜੇ ਪੁੱਜੇ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਦਾ ਦੋਸ਼ ਵੀ ਲਾਇਆ ਹੈ। ਪੀੜਤ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਮੁਹਾਲੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋੜਵੰਦ ਪਰਿਵਾਰਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਰਾਸ਼ਨ ਮੁਹੱਈਆ ਕਰਵਾਇਆ ਜਾਵੇ।
ਇਸ ਮੌਕੇ ਹਰਜਿੰਦਰ ਸਿੰਘ, ਪਲਵਿੰਦਰ ਸਿੰਘ, ਰਤਨ ਸਿੰਘ, ਪਰਮਜੀਤ ਸਿੰਘ, ਨਛੱਤਰ ਸਿੰਘ, ਹਰਬੰਸ ਸਿੰਘ, ਰਾਮ ਕਲਿਆਣ, ਸਵਰਨ ਕੌਰ, ਦਲਜੀਤ ਕੌਰ, ਮਿਆਰੀ ਕੌਰ, ਸ਼ਕੁੰਤਲਾ ਦੇਵੀ, ਰਾਜੂ ਯਾਦਵ, ਹਰਦੁਆਰੀ, ਰਾਮ ਕੁਮਾਰੀ, ਸ਼ਿਵ ਕੁਮਾਰ, ਸੋਨੂੰ, ਪਾਲ ਸਿੰਘ, ਸੋਮਾ ਦੇਵੀ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿ ਣਤੀ ਵਿੱਚ ਅੌਰਤਾਂ ਅਤੇ ਬੱਚੇ ਹਾਜ਼ਰ ਸਨ।
ਉਧਰ, ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦਾ ਪੱਖ ਜਾਨਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਉਨ੍ਹਾਂ ਫੋਨ ਨਹੀਂ ਚੁੱਕਿਆ। ਪੱਤਰਕਾਰ ਵੱਲੋਂ ਡੀਸੀ ਮੁਹਾਲੀ ਨੂੰ ਮੌਜੂਦਾ ਹਾਲਾਤਾਂ ਬਾਰੇ ਵੱਸਟਐਪ ’ਤੇ ਜਾਣਕਾਰੀ ਵੀ ਦਿੱਤੀ ਗਈ ਸੀ। ਇਸ ਦੇ ਬਾਵਜੂਦ ਅਧਿਕਾਰੀ ਨੇ ਕੋਈ ਗੱਲ ਨਹੀਂ ਕੀਤੀ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…