Nabaz-e-punjab.com

ਪੁਰਬ ਪ੍ਰੀਮੀਅਮ ਅਪਾਰਟਮੈਂਟ ਦੇ ਅਲਾਟੀ ਬੁਨਿਆਦੀ ਸਹੂਲਤਾਂ ਨੂੰ ਤਰਸੇ, ਗਮਾਡਾ ਭਵਨ ਦੇ ਬਾਹਰ ਰੋਸ ਮੁਜ਼ਾਹਰਾ

ਗਮਾਡਾ ਪ੍ਰਸ਼ਾਸਨ ’ਤੇ ਅਲਾਟੀਆਂ ਨਾਲ ਧੋਖਾ ਕਰਨ ਦਾ ਦੋਸ਼, ਲੱਖਾਂ ਰੁਪਏ ’ਚ ਫਲੈਟ ਵੇਚ ਕੇ ਸਹੂਲਤਾਂ ਦੇਣਾ ਭੁੱਲਿਆ ਗਮਾਡਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਇੱਥੋਂ ਦੇ ਸੈਕਟਰ-88 ਸਥਿਤ ਗਮਾਡਾ ਦੇ ਮੈਗਾ ਹਾਊਸਿੰਗ ਕੰਪਲੈਕਸ ਪੁਰਬ ਪ੍ਰੀਮੀਅਮ ਅਪਾਰਟਮੈਂਟ ਦੇ ਬਾਸ਼ਿੰਦੇ ਬੁਨਿਆਦੀ ਸਹੂਲਤਾਂ ਨੂੰ ਦਰਸ ਗਏ ਹਨ। ਗਮਾਡਾ ਦੀ ਕਥਿਤ ਅਣਦੇਖੀ ਦੇ ਚੱਲਦਿਆਂ ਅਲਾਟੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਰਬ ਪ੍ਰੀਮੀਅਮ ਅਪਾਰਟਮੈਂਟ ਅਲਾਟਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਐਸ.ਕੇ. ਲੂਨਾ ਅਤੇ ਵਿੱਤ ਸਕੱਤਰ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਮੰਗਲਵਾਰ ਨੂੰ ਪੀੜਤ ਅਲਾਟੀਆਂ ਵੱਲੋਂ ਗਮਾਡਾ ਭਵਨ ਦੇ ਬਾਹਰ ਅੱਤ ਦੀ ਗਰਮੀ ਵਿੱਚ ਵਿਸ਼ਾਲ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਹਿਲਾ ਅਲਾਟੀਆਂ ਨੇ ਵੀ ਧਰਨੇ ਵਿੱਚ ਸ਼ਿਰਕਤ ਕਰਕੇ ਗਮਾਡਾ ਅਧਿਕਾਰੀਆਂ ਨੂੰ ਕੋਸਿਆ।
ਅਲਾਟੀਆਂ ਨੇ ਕਿਹਾ ਕਿ ਗਮਾਡਾ ਨੇ ਲੋਕਾਂ ਨੂੰ ਲੱਖਾਂ ਰੁਪਏ ਵਿੱਚ ਫਲੈਟ ਵੇਚਣ ਤੋਂ ਬਾਅਦ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਪੱਲਾ ਝਾੜ ਲਿਆ ਹੈ। ਪੀੜਤ ਅਲਾਟੀ ਕਈ ਵਾਰ ਗਮਾਡਾ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਅਤੇ ਮੰਗ ਪੱਤਰ ਦੇ ਕੇ ਥੱਕ ਚੁੱਕੇ ਹਨ ਜਦੋਂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਤਾਂ ਅਲਾਟੀਆਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਅਲਾਟੀਆਂ ਨੇ ਕਿਹਾ ਕਿ ਗਮਾਡਾ ਪੁਰਬ ਪ੍ਰੀਮੀਅਮ ਅਪਾਰਟਮੈਂਟ ਵਸਾਉਣ ਮੌਕੇ ਲੋਕਾਂ ਨੂੰ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਦੀ ਗੱਲ ਆਖੀ ਸੀ। ਜਿਸ ਕਾਰਨ ਅਲਾਟੀਆਂ ਨੇ ਆਪਣੇ ਜੀਵਨ ਭਰ ਦੀ ਜਮ੍ਹਾ ਪੂੰਜੀ ਖ਼ਰਚ ਕਰਕੇ ਫਲੈਟ ਖਰੀਦੇ ਸਨ ਪ੍ਰੰਤੂ ਅਲਾਟੀ ਸ਼ੁਰੂ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਗਮਾਡਾ ਨੇ ਇਮਾਰਤ ਦਾ ਡਿਜਾਇਜ਼ ਵੀ ਬਦਲ ਦਿੱਤਾ ਗਿਆ ਹੈ। ਪਾਣੀ ਦੀਆਂ ਟੈਂਕੀਆਂ ਲੀਕ ਹੋ ਕੇ ਛੱਤਾਂ ’ਤੇ ਬੇਅਰਥ ਪਾਣੀ ਵਹਿ ਰਿਹਾ ਹੈ। ਜ਼ਿਆਦਾਤਰ ਫਾਇਰ ਸੇਫ਼ਟੀ ਉਪਕਰਨ ਅਤੇ ਫਲੈਟਾਂ ਦੇ ਦਰਵਾਜੇ ਟੁੱਟ ਚੁੱਕੇ ਹਨ। ਇਸ ਤੋਂ ਇਲਾਵਾ ਕਈ ਹੋਰ ਸਮੱਸਿਆਵਾਂ ਵੀ ਹਨ। ਇਹੀ ਨਹੀਂ ਅਪਾਰਟਮੈਂਟ ਦੀ ਸੁਰੱਖਿਆ ਵੀ ਰੱਬ ਭਰੋਸੇ ਹੈ। ਬੇਸਮੈਂਟ ਵਿੱਚ ਹੁਣ ਤੱਕ ਸੀਸੀਟੀਵੀ ਕੈਮਰੇ ਨਹੀਂ ਲਗਾਏ ਜਾ ਸਕੇ ਹਨ। ਕਈ ਫਲੈਟਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟੇ ਹੋਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਮਾਡਾ ਨੇ ਉਕਤ ਮੈਗਾ ਹਾਊਸਿੰਗ ਕੰਪਲੈਕਸ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਗਈਆਂ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰ ਕੇ ਲੜੀਵਾਰ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…