Share on Facebook Share on Twitter Share on Google+ Share on Pinterest Share on Linkedin ਮੁਹਾਲੀ ਨੇੜਲੇ ਪਿੰਡਾਂ ਦੇ ਕਿਸਾਨਾਂ ਵੱਲੋਂ ਗਮਾਡਾ ਦੇ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ: ਮੁਹਾਲੀ ਨੇੜਲੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੇ ਅੱਜ ਗਮਾਡਾ (ਪੁੱਡਾ) ਦੇ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਉਸ ਵੇਲੇ ਸਥਿਤੀ ਤਨਾਓਪੂਰਨ ਹੋ ਗਈ ਜਦੋਂ ਕਿਸਾਨਾਂ ਨੇ ਪ੍ਰਦਰਸ਼ਨ ਦੌਰਾਨ ਆਪਣੇ ਟਰੈਕਟਰ ਟਰਾਲੀਆਂ ਗਮਾਡਾ ਦੇ ਗੇਟ ਦੇ ਅੰਦਰ ਵਾੜਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਗਮਾਡਾ ਦੇ ਸੁਰੱਖਿਆ ਕਰਚਮਾਰੀਆਂ ਵੱਲੋੱ ਕਿਸਾਨਾਂ ਨੂੰ ਅਜਿਹਾ ਕਰਨ ਤੋੱ ਰੋਕ ਦਿੱਤਾ ਗਿਆ ਅਤੇ ਇਸ ਦੌਰਾਨ ਕਾਫੀ ਸਮਾਂ ਸਥਿਤੀ ਤਨਾਓਪੂਰਨ ਬਣੀ ਰਹੀ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਗਮਾਡਾ ਵੱਲੋਂ ਐਰੋਸਿਟੀ ਐਕਸਟੈਨਸ਼ਨ ਲਈ ਕਰੀਬ 45 00 ਏਕੜ ਜਮੀਨ ਅਕਵਾਇਰ ਕਰਨ ਦੀ ਤਜਵੀਜ ਹੈ। ਜਿਸ ਸਬੰਧੀ ਗਮਾਡਾ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ ਪਰ ਫਿਰ ਕਿਸਾਨਾਂ ਨੂੰ ਡਰ ਹੈ ਕਿ ਗਮਾਡਾ ਕਿਸਾਨਾਂ ਨਾਲ ਧੱਕਾ ਕਰ ਸਕਦਾ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਗਮਾਡਾ ਵੱਲੋਂ ਐਰੋਸਿਟੀ ਅਤੇ ਆਈਟੀਆਈ ਮੁਹਾਲੀ ਦੀ ਸਥਾਪਨਾ ਲਈ ਅਕਵਾਇਰ ਕੀਤੀ ਜ਼ਮੀਨ ਬਦਲੇ ਜੋ ਵਿਕਸਿਤ ਜ਼ਮੀਨ ਦੇਣ ਦੇ ਵਾਅਦੇ ਕੀਤੇ ਗਏ ਸਨ। ਉਹਨਾਂ ਨੂੰ ਪੂਰੀ ਤਰ੍ਹਾਂ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਗਮਾਡਾ ਵਲੋੱ ਵਿਕਸਿਤ ਕੀਤੀ ਜ਼ਮੀਨ ਵਿੱਚ ਕਿਸਾਨਾਂ ਨੂੰ ਪੂਰਾ ਹਿੱਸਾ ਨਹੀਂ ਦਿੱਤਾ ਜਾ ਰਿਹਾ ਜਦੋਂਕਿ ਗਮਾਡਾ ਆਪਣੇ ਵਿਕਸਤ ਕੀਤੇ ਹਿੱਸੇ ਨੂੰ ਵੇਚ ਕੇ ਭਾਰੀ ਮੁਨਾਫ਼ਾ ਕਮਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਜ਼ਮੀਨ ਅਕਵਾਇਰ ਕਰਨ ਤੋੱ ਪਹਿਲਾਂ ਗਮਾਡਾ ਵੱਲੋਂ ਕਿਸਾਨਾਂ ਨਾਲ ਜਮੀਨ ਨਾਲ ਜੁੜੇ ਲੈਂਡ ਪੁਲਿੰਗ ਅਤੇ ਨਗਦ ਮੁਆਵਜ਼ੇ ਦੇ ਨਾਲ ਨਾਲ ਹੋਰ ਲਾਭ ਦੇਣ ਬਾਰੇ ਸਥਿਤੀ ਸਪੱਸ਼ਟ ਕਰ ਲੈਣੀ ਚਾਹੀਦੀ ਹੈ ਨਹੀਂ ਤਾਂ ਕਿਸਾਨ ਗਮਾਡਾ ਨੂੰ ਜ਼ਮੀਨ ਨਹੀਂ ਦੇਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ