ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਵੱਲੋਂ ਧਰਨਾ, ਨਾਅਰੇਬਾਜ਼ੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਡਾਇਰੈਕਟਰ ਦਫਤਰ ਦੇ ਬਾਹਰ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਹਬੇਬਾਜੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀਆਂ ਤਨਖਾਹਾਂ ਖਜਾਨਾਂ ਦਫ਼ਤਰਾਂ ਰਾਹੀਂ ਜਾਰੀ ਕੀਤੀਆਂ ਜਾਣ ਅਤੇ ਬਕਾਇਆ ਰਹਿੰਦੀਆਂ ਤਨਖਾਹਾਂ ਅਤੇ ਸੀਪੀਐਫ਼ ਤੁਰੰਤ ਜਾਰੀ ਕੀਤੀਆਂ ਜਾਣ।
ਉਹਨਾਂ ਕਿਹਾ ਕਿ ਪੰਚਾਇਤ ਸੰਮਤੀਆਂ ਅਤੇ ਜਿਲ੍ਹਾ ਪ੍ਰੀਸਦਾਂ ਵਿੱਚ ਜਿਹੜੇ ਕਰਮਚਾਰੀ 1 ਜਨਵਰੀ 2004 ਤੋਂ 8 ਫਰਵਰੀ 2012 ਦੌਰਾਨ ਭਰਤੀ ਹੋਏ, ਉਹਨਾਂ ਨੂੰ ਕੋਈ ਪੈਨਸ਼ਨ ਸਕੀਮ ਦੀ ਸਹੂਲਤ ਨਹੀਂ ਦਿੱਤੀ ਗਈ। ਇਹਨਾਂ ਕਰਮਚਾਰੀਆਂ ਨੂੰ ਵੀ ਪੁਰਾਣੀ ਪੈਨਸਨ ਸਕੀਮ ਦਾ ਲਾਭ ਦਿੱਤਾ ਜਾਵੇ। ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ ਖਾਤਿਆਂ ਵਿੱਚ ਬੀਡੀਪੀਓ ਦੇ ਦਸਤਖਤਾਂ ਦੇ ਨਾਲ ਪੰਚਾਇਤ ਅਫਸਰ ਜਾਂ ਸੁਪਰਡੈਂਟ ਨੂੰ ਸਾਂਝੇ ਖਾਤੇ ਅਪਰੇਟ ਕਰਨ ਲਈ ਅਤੇ ਪੰਚਾਇਤ ਸੰਮਤੀ ਦਾ ਮਤਾ ਲਾਜ਼ਮੀ ਕਰਨ ਸਬੰਧੀ ਪੱਤਰ ਜਾਰੀ ਕੀਤਾ ਜਾਵੇ। ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸਦਾਂ ਵਿੱਚ ਤਨਖ਼ਾਹਾਂ ਅਤੇ ਸੀਪੀਐਫ਼ ਦੇ ਪੈਸੇ ਦੀ ਦੁਰਵਰਤੋਂ ਅਤੇ ਗਬਨ ਸਬੰਧੀ ਜਾਂਚ ਕਰਵਾਈ ਜਾਵੇ।
ਇਸ ਮੌਕੇ ਰਵਿੰਦਰਪਾਲ ਸਿੰਘ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ, ਗੁਰਜੀਵਨ ਸਿੰਘ ਪ੍ਰਧਾਨ ਪੰਚਾਇਤ ਸਕੱਤਰ, ਸੁਰਜੀਤ ਸਿੰਘ ਰਾਉਕੇ ਪ੍ਰਧਾਨ ਪੰਚਾਇਤ ਅਫ਼ਸਰ ਯੂਨੀਅਨ, ਸੰਦੀਪ ਕੁਮਾਰ ਕਨਵੀਨਰ ਪੰਚਾਇਤ ਸਕੱਤਰ ਯੂਨੀਅਨ, ਗੁਰਪ੍ਰੀਤ ਸਿੰਘ ਪੰਚਾਇਤ ਅਫਸਰ, ਜੀਵਨ ਲਾਲ ਸੁਪਰਡੰਟ ਯੂਨੀਅਨ, ਜਤਿੰਦਰ ਸਿੰਘ ਪ੍ਰਧਾਨ ਟੈਕਸ ਕੁਲੈਕਟਰ ਯੂਨੀਅਨ, ਹਰਦੀਪ ਸਿੰਘ ਸੁਪਰਡੰਟ, ਵਰਿੰਦਰ ਕੁਮਾਰ ਜਰਨਲ ਸਕੱਤਰ, ਵਰਿੰਦਰ ਕੁਮਾਰ ਜਰਨਲ ਸਕੱਤਰ, ਨਿਰਮਲ ਸਿੰਘ ਖਜਾਨਚੀ, ਨਿਸ਼ਾਨ ਸਿੰਘ ਤਰਨਤਾਰਨ, ਨਵਾਬ ਰਾਣਾ ਪਟਿਆਲਾ, ਗੁਰਬਿੰਦਰ ਗੋਗੀ ਫਤਹਿਗੜ੍ਹ ਸਾਹਿਬ, ਸੁਰਜੀਤ ਸਿੰਘ ਬਰਨਾਲਾ, ਗੁਰਪ੍ਰਤਾਪ ਸਿੰਘ, ਅਮਰੀਕ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…