Share on Facebook Share on Twitter Share on Google+ Share on Pinterest Share on Linkedin ਮੁਲਾਜ਼ਮ ਮੰਗਾਂ ਨੂੰ ਲੈ ਕੇ ਪੁੱਡਾ ਭਵਨ ਦੇ ਬਾਹਰ ਰੋਸ ਰੈਲੀ, 5 ਮੁਲਾਜ਼ਮ ਭੁੱਖ ਹੜਤਾਲ ’ਤੇ ਬੈਠੇ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ: ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਨੇ ਮੁਲਾਜ਼ਮ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਇੱਥੋਂ ਦੇ ਫੇਜ਼-8 ਸਥਿਤ ਪੁੱਡਾ ਭਵਨ ਦੇ ਬਾਹਰ ਰੋਸ ਰੈਲੀ ਕਰਕੇ ਉੱਚ ਅਧਿਕਾਰੀਆਂ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਰੋਨਾਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਗਈ। ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਜਥੇਬੰਦੀ ਦੇ ਆਗੂਆਂ ਨੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਨੂੰ ਇਕ ਸਾਂਝਾ ਮੰਗ ਪੱਤਰ ਦਿੱਤਾ ਗਿਆ। ਉਪਰੰਤ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਸੀਸ਼ਣ ਕੁਮਾਰ, ਕਾਲਾ ਸਿੰਘ, ਗੁਰਦੀਪ ਸਿੰਘ ਅਤੇ ਸੁਖਪਾਲ ਸਿੰਘ ਭੁੱਖ ਹੜਤਾਲ ’ਤੇ ਬੈਠ ਗਏ। ਇਸ ਮੌਕੇ ਸੂਬਾਈ ਪ੍ਰਧਾਨ ਸੁਖਦੇਵ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਸੀਸ਼ਣ ਕੁਮਾਰ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਕਈ ਗੇੜ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਇਸ ਸਬੰਧੀ ਉੱਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਹੁਣ ਤੱਕ ਕਰਮਚਾਰੀਆਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਡੀਏ ਦੀਆਂ ਬਕਾਇਆ ਕਿਸ਼ਤਾਂ ਰਿਲੀਜ਼ ਕੀਤੀਆਂ ਜਾਣ, ਡੀਏ ਦਾ ਏਰੀਅਰ ਦਿੱਤਾ ਜਾਵੇ, 6ਵੇਂ ਤਨਖ਼ਾਹ-ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ, ਡੈਲੀਵੇਜ ਕੰਟਰੈਕਟ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕੀਤਾ ਜਾਵੇ, ਪੁੱਡਾ ਵਿਭਾਗ ਵਿੱਚ ਪੈਨਸ਼ਨ ਸਕੀਮ ਅਤੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕੀਤਾ ਜਾਵੇ। ਇਸ ਮੌਕੇ ਜਥੇਬੰਦੀ ਦੇ ਵਿੱਤ ਸਕੱਤਰ ਦਵਾਰਕਾ ਪ੍ਰਸ਼ਾਦ, ਬਲਜਿੰਦਰ ਸਿੰਘ ਬਿੱਲਾ, ਸ਼ੰਗਾਰਾ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ, ਭੂਸ਼ਣ ਕੁਮਾਰ ਅਤੇ ਹਰਜੀਤ ਸਿੰਘ ਵੀ ਹਾਜ਼ਰ ਸਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜਦੋਂ ਪੁੱਡਾ ਮੈਨੇਜਮੈਂਟ ਅਤੇ ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰ ਕੇ ਉਨ੍ਹਾਂ ਨੂੰ ਲਾਗੂ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸੂਬਾ ਸਰਕਾਰ ਅਤੇ ਪੁੱਡਾ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ