ਕਿਸਾਨ ਹਿਤੈਸ਼ੀ ਅਖਵਾਉਣ ਵਾਲੇ ਸੰਸਦ ਮੈਂਬਰ ਤੇ ਵਿਧਾਇਕ ਅਸਤੀਫ਼ੇ ਦੇ ਕੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕਰਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ:
ਖ਼ੁਦ ਨੂੰ ਕਿਸਾਨ ਹਿਤੈਸ਼ੀ ਅਖਵਾਉਣ ਵਾਲੇ ਸੰਸਦ ਮੈਂਬਰ ਅਤੇ ਵਿਧਾਇਕ ਆਪੋ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਮਾਰੂ ਖੇਤੀ ਬਿੱਲਾਂ ਖ਼ਿਲਾਫ਼ ਵਿੱਢੇ ਸੰਘਰਸ਼ ਦੀ ਅਗਵਾਈ ਕਰਨ ਤਾਂ ਜੋ ਅੰਨਦਾਤਾ ਨੂੰ ਇਨਸਾਫ਼ ਮਿਲ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਇੱਥੇ ਫੇਜ਼-11 ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਬੁਲਾਰੇ ਅਤੇ ਦਫ਼ਤਰ ਇੰਚਾਰਜ ਜਗਤਾਰ ਸਿੰਘ ਘੜੂੰਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜ਼ਿਆਦਾਤਰ ਸਿਆਸੀ ਪਾਰਟੀਆਂ ਦੇ ਆਗੂ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਮਹਿਜ਼ ਸਿਆਸੀ ਡਰਾਮੇਬਾਜ਼ੀ ਕਰਨ ਤੱਕ ਹੀ ਸੀਮਤ ਹਨ।
ਯੂਥ ਆਗੂ ਨੇ ਕਿਹਾ ਕਿ ਦਿੱਲੀ ਅਤੇ ਮੁੰਬਈ ਬੈਠੇ ਆਗੂਆਂ ਅਤੇ ਪੰੂਜੀਪਤੀਆਂ ਨੂੰ ਪੰਜਾਬ ਦੇ ਕਿਸਾਨਾਂ ਅਤੇ ਸੂਬੇ ਵਿੱਚ ਚਲ ਰਹੇ ਧਰਨਿਆਂ ਨਾਲ ਕੋਈ ਫਰਕ ਨਹੀਂ ਪੈਣਾ। ਇਸ ਲਈ ਰਾਜਨੀਤਕ ਲੋਕਾਂ ਨੂੰ ਸਿਆਸੀ ਡਰਾਮੇਬਾਜ਼ੀ ਛੱਡ ਕੇ ਕੇਂਦਰ ਨਾਲ ਹੁਣ ਆਰ-ਪਾਰ ਦੀ ਲੜਾਈ ਲੜਨ ਲਈ ਕਿਸਾਨੀ ਸੰਘਰਸ਼ ਦੀ ਅਗਵਾਈ ਵਿੱਚ ਇਕ ਪਲੇਟਫਾਰਮ ’ਤੇ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਆਗੂ ਅੱਜ ਵੀ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ। ਜਿਸ ਨੂੰ ਪੰਜਾਬ ਦੇ ਲੋਕ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦੇਣਗੇ। ਇਸ ਮੌਕੇ ਯੂਥ ਵਿੰਗ ਦੇ ਪ੍ਰਧਾਨ ਰਮਨਦੀਪ ਸਿੰਘ, ਜਵਾਲਾ ਸਿੰਘ ਖਾਲਸਾ, ਬੀਬੀ ਮਨਜੀਤ ਕੌਰ, ਮਨਪ੍ਰੀਤ ਸਿੰਘ, ਕਰਮਜੀਤ ਸਿੰਘ, ਇੰਦਰਜੀਤ ਸਿੰਘ, ਤਰਲੋਕ ਸਿੰਘ, ਮਹਿੰਦਰ ਸਿੰਘ, ਸਰਬਜੀਤ ਸਿੰਘ, ਨਰਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…