Share on Facebook Share on Twitter Share on Google+ Share on Pinterest Share on Linkedin ਭਾਜਪਾ ਉਮੀਦਵਾਰਾਂ ਨੂੰ ਪੁਲੀਸ ਸੁਰੱਖਿਆ ਮੁਹੱਈਆ ਕਰਵਾਈ ਜਾਵੇ: ਸੁਭਾਸ਼ ਸ਼ਰਮਾ ਭਾਜਪਾ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਵਫ਼ਦ ਨੇ ਐਸਐਸਪੀ ਤੇ ਏਡੀਸੀ ਨਾਲ ਕੀਤੀ ਮੁਲਾਕਾਤ ਅੱਜ ਭਾਜਪਾ ਉਮੀਦਵਾਰ ਪ੍ਰਕਾਸ਼ਵਤੀ ਦੇ ਬੇਟੇ ਰਮੇਸ਼ ਵਰਮਾ ’ਤੇ ਹੋਇਆ ਹਮਲਾ, ਪੁਲੀਸ ਨੂੰ ਦਿੱਤੀ ਸ਼ਿਕਾਇਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ: ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ’ਤੇ ਹੋ ਰਹੇ ਹਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੱਜ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਵਫ਼ਦ ਨੇ ਐਸਐਸਪੀ ਅਤੇ ਏਡੀਸੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪੇ ਗਏ। ਇਸ ਮੌਕੇ ਸਾਬਕਾ ਮੰਤਰੀ ਤੇ ਨਿਗਮ ਚੋਣਾਂ ਲਈ ਭਾਜਪਾ ਦੇ ਜ਼ਿਲ੍ਹਾ ਇੰਚਾਰਜ ਕੇਡੀ ਭੰਡਾਰੀ, ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਸਨਅਤਕਾਰ ਸੰਜੀਵ ਵਸ਼ਿਸ਼ਟ ਵੀ ਮੌਜੂਦ ਸਨ। ਉਧਰ, ਇੱਥੋਂ ਦੇ ਫੇਜ਼-9 ਤੋਂ ਚੋਣ ਲੜ ਰਹੀ ਭਾਜਪਾ ਉਮੀਦਵਾਰ ਸ੍ਰੀਮਤੀ ਪ੍ਰਕਾਸ਼ਵਤੀ ਦੇ ਬੇਟੇ ਅਤੇ ਭਾਜਪਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਮੇਸ਼ ਵਰਮਾ ’ਤੇ ਅੱਜ ਕਾਰ ਸਵਾਰ ਕੁੱਝ ਨੌਜਵਾਨਾਂ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਵਰਮਾ ਦੇ ਪੈਰਾਂ ਅਤੇ ਲੱਤਾਂ ’ਤੇ ਸੱਟਾਂ ਲੱਗੀਆਂ ਹਨ। ਇਸ ਸਬੰਧੀ ਪੀੜਤ ਨੇ ਪੁਲੀਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਮਲਾਵਰ ਆਪਣੀ ਕਾਰ ਵਿੱਚ ਪੱਥਰ ਲੈ ਕੇ ਆਏ ਸੀ। ਭਾਜਪਾ ਆਗੂ ਨੇ ਹਮਲਾਵਰਾਂ ਦੀ ਕਾਰ ਦਾ ਨੰਬਰ ਨੋਟ ਕਰਕੇ ਪੁਲੀਸ ਨੂੰ ਦੇ ਦਿੱਤਾ ਹੈ। ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਜਿਸ ਵਿੱਚ ਬੀਤੇ ਦਿਨ ਸੈਕਟਰ-79 ਵਿੱਚ ਭਾਜਪਾ ਆਗੂਆਂ ਉੱਤੇ ਕਿਸਾਨਾਂ ਦੀ ਆੜ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਹਮਲੇ ਬਾਰੇ ਦੱਸਿਆ ਗਿਆ ਗਿਆ ਹੈ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਜਦੋਂਕਿ ਏਡੀਸੀ ਨੂੰ ਸੌਂਪੇ ਮੰਗ ਪੱਤਰ ਵਿੱਚ ਭਾਜਪਾ ਉਮੀਦਵਾਰਾਂ ਉੱਤੇ ਹੋ ਰਹੇ ਹਮਲਿਆਂ ਦੇ ਮੱਦੇਨਜ਼ਰ 14 ਫਰਵਰੀ ਨੂੰ ਵੋਟਾਂ ਵਾਲੇ ਦਿਨ ਸਾਰੇ ਪੋਲਿੰਗ ਬੂਥਾਂ ’ਤੇ ਪੁਲੀਸ ਦਾ ਸਖ਼ਤ ਪਹਿਰਾ ਲਗਾਇਆ ਜਾਵੇ ਅਤੇ ਭਾਜਪਾ ਉਮੀਦਵਾਰਾਂ ਦੇ ਬੂਥਾਂ ਦੇ ਨੇੜੇ ਵੀ ਪੁਲੀਸ ਜਵਾਨ ਤਾਇਨਾਤ ਕੀਤੇ ਜਾਣ ਅਤੇ ਮਤਦਾਨ ਪ੍ਰਕਿਰਿਆ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇ। ਭਾਜਪਾ ਆਗੂਆਂ ਦੇ ਵਫ਼ਦ ਨੇ ਭਾਜਪਾ ਉਮੀਦਵਾਰ ਮੁੰਨੀ ਸ਼ਰਮਾ ਦੇ ਪਤੀ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ