Share on Facebook Share on Twitter Share on Google+ Share on Pinterest Share on Linkedin ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਨਿੱਤ ਵਰਤੋਂ ਦਾ ਘਰੇਲੂ ਸਾਮਾਨ ਦਿੱਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ: ਦਸਮੇਸ਼ ਵੈਲਫੇਅਰ ਕੌਂਸਲ ਮੁਹਾਲੀ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਵੱਲੋਂ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਨਿੱਤ ਵਰਤੋਂ ਦਾ ਘਰੇਲੂ ਸਮਾਨ ਫਰਨੀਚਰ, ਅਲਮਾਰੀ ਅਤੇ ਕੰਬਲ ਆਦਿ ਦਾਨ ਵਿੱਚ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਕੌਂਸਲ ਦੇ ਮੈਂਬਰ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦੇ ਹਨ ਅਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਕਾਲ ਦੌਰਾਨ ਵੀ ਸੰਸਥਾ ਨੇ ਲੋੜਵੰਦ ਪਰਿਵਾਰਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਂਦਾ ਰਿਹਾ ਹੈ ਅਤੇ ਸੇਵਾ ਦਾ ਇਹ ਆਉਣ ਵਾਲੇ ਸਮੇਂ ਵਿੱਚ ਨਿਰੰਤਰ ਜਾਰੀ ਰਹੇਗਾ। ਇਸ ਮੌਕੇ ਉੱਘੇ ਸਮਾਜ ਸੇਵਕ ਪ੍ਰਦੀਪ ਸਿੰਘ ਭਾਰਜ, ਕੰਵਰਦੀਪ ਸਿੰਘ ਮਣਕੂ, ਸਰਵਣ ਸਿੰਘ ਕਲਸੀ, ਨਿਰਮਲ ਸਿੰਘ ਸੱਭਰਵਾਲ, ਲਖਬੀਰ ਸਿੰਘ, ਭੁਪਿੰਦਰ ਸਿੰਘ ਮਾਨ, ਮਨਫੂਲ, ਗੁਰਪ੍ਰੀਤ ਸਿੰਘ ਗਾਹਲਾ ਅਤੇ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ